ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਰਥਿਕ ਤਰੱਕੀ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਪ੍ਰਧਾਨ ਮੰਤਰੀ ਕੁਸੁਮ ਯੋਜਨਾ ਹੈ। ਇਸ ਦਾ ਫਾਇਦਾ ਚੁੱਕ ਕੇ ਕਿਸਾਨ ਭਰਾ ਫਸਲਾਂ ਦੀ ਮੁਫਤ ਸਿੰਚਾਈ ਕਰ ਸਕਦੇ ਹਨ।
ਕਿਸਾਨਾਂ ਨੂੰ ਕਦੇ ਪਾਣੀ ਤੇ ਕਦੇ ਬਿਜਲੀ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਸਾਡੀਆਂ ਸਰਕਾਰਾਂ ਖੇਤੀਬਾੜੀ ਨਾਲ ਸੰਬੰਧਿਤ ਕੰਮ ਨੂੰ ਸੁਖਾਲਾ ਬਣਾਉਣ ਲਈ ਹਮੇਸ਼ਾ ਤੋਂ ਕਿਸਾਨਾਂ ਨਾਲ ਖੜੀਆਂ ਹਨ। ਜਿਕਰਯੋਗ ਹੈ ਕਿ ਬਿਜਲੀ ਦੀ ਸਮੱਸਿਆ ਕਾਰਨ ਕਈ ਵਾਰ ਕਿਸਾਨ ਆਪਣੀ ਫ਼ਸਲ ਦੀ ਸਮੇਂ ਸਿਰ ਸਿੰਚਾਈ ਨਹੀਂ ਕਰ ਪਾਉਂਦੇ, ਜਿਸਦੇ ਸਿੱਟੇ ਵੱਜੋਂ ਉਨ੍ਹਾਂ ਨੂੰ ਪਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ। ਅਜਿਹੇ 'ਚ ਪ੍ਰਧਾਨ ਮੰਤਰੀ ਕੁਸੁਮ ਯੋਜਨਾ ਕਿਸਾਨਾਂ ਲਈ ਕਾਫੀ ਫਾਇਦੇਮੰਦ ਸਾਬਤ ਹੋ ਰਹੀ ਹੈ। ਦੱਸ ਦਈਏ ਕਿ ਇਸ ਯੋਜਨਾ ਤਹਿਤ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਸੋਲਰ ਪੰਪਾਂ 'ਤੇ ਸਬਸਿਡੀ ਦਿੰਦੀ ਹੈ।
ਸੋਲਰ ਸਿਸਟਮ ਨਾਲ ਹੋਵੇਗੀ ਪੱਕੀ ਆਮਦਨ
ਸੋਲਰ ਪੰਪਾਂ ਦੀ ਮਦਦ ਨਾਲ ਜਿੱਥੇ ਕਿਸਾਨ ਸਮੇਂ ਸਿਰ ਆਪਣੀ ਫ਼ਸਲ ਦੀ ਸਿੰਚਾਈ ਕਰ ਸਕਦੇ ਹਨ, ਉੱਥੇ ਹੀ ਖਾਲੀ ਪਈ ਬੰਜਰ ਜ਼ਮੀਨ 'ਤੇ ਸੋਲਰ ਸਿਸਟਮ ਲਗਾ ਕੇ ਹਰ ਮਹੀਨੇ ਪੱਕੀ ਆਮਦਨ ਵੀ ਹਾਸਲ ਕਰ ਸਕਦੇ ਹਨ। ਮਾਹਿਰਾਂ ਦੀ ਮੰਨੀਏ ਤਾਂ ਇੱਕ ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਲਗਾਉਣ ਲਈ ਲਗਭਗ 4 ਤੋਂ 5 ਏਕੜ ਜ਼ਮੀਨ ਉਪਲਬਧ ਹੋਣੀ ਚਾਹੀਦੀ ਹੈ। ਇਸ ਨਾਲ ਇਕ ਸਾਲ 'ਚ ਕਰੀਬ 15 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਜਾ ਸਕਦਾ ਹੈ।
ਮਹਿੰਗੇ ਡੀਜ਼ਲ ਤੋਂ ਛੁਟਕਾਰਾ
ਮਹਿੰਗੇ ਡੀਜ਼ਲ ਕਾਰਨ ਕਿਸਾਨਾਂ ਦੀ ਉਤਪਾਦਨ ਲਾਗਤ ਵੱਧ ਰਹੀ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਨੂੰ ਫਸਲਾਂ ਉਗਾਉਣ ਲਈ ਜ਼ਿਆਦਾ ਖਰਚ ਕਰਨਾ ਪੈਂਦਾ ਹੈ, ਜਿਨ੍ਹਾਂ ਕੋਲ ਸਿੰਚਾਈ ਦਾ ਵਧੀਆ ਪ੍ਰਬੰਧ ਨਹੀਂ ਹੈ। ਉਨ੍ਹਾਂ ਨੂੰ ਜਾਂ ਤਾਂ ਮੀਂਹ 'ਤੇ ਨਿਰਭਰ ਰਹਿਣਾ ਪੈਂਦਾ ਹੈ ਜਾਂ ਡੀਜ਼ਲ ਪੰਪਾਂ ਰਾਹੀਂ ਸਿੰਚਾਈ ਕਰਨੀ ਪੈਂਦੀ ਹੈ। ਇਸ ਨਾਲ ਉਨ੍ਹਾਂ ਦੀ ਲਾਗਤ ਵਧਦੀ ਹੈ ਅਤੇ ਮੁਨਾਫੇ 'ਤੇ ਅਸਰ ਪੈਂਦਾ ਹੈ। ਅਜਿਹੇ ਕਿਸਾਨ ਆਪਣੀ ਲਾਗਤ ਘੱਟ ਰੱਖਣ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਇਸ ਦੇ ਜ਼ਰੀਏ ਤੁਸੀਂ ਨਾ ਸਿਰਫ ਮੁਫਤ ਵਿਚ ਸਿੰਚਾਈ ਕਰ ਸਕੋਗੇ, ਸਗੋਂ ਤੁਸੀਂ ਸਰਕਾਰ ਵੱਲੋ ਦਿੱਤੀ ਜਾਂਦੀ ਸਬਸਿਡੀ ਦਾ ਲਾਹਾ ਵੀ ਚੁੱਕ ਸਕੋਗੇ। ਅਜਿਹੇ ਵਿੱਚ ਲਾਗਤ ਘੱਟ ਰੱਖਣ ਨਾਲ ਕਮਾਈ ਵੀ ਜ਼ਿਆਦਾ ਹੋਵੇਗੀ।
ਪ੍ਰਧਾਨ ਮੰਤਰੀ ਕੁਸੁਮ ਯੋਜਨਾ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਰਥਿਕ ਤਰੱਕੀ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਪ੍ਰਧਾਨ ਮੰਤਰੀ ਕੁਸੁਮ ਯੋਜਨਾ ਹੈ। ਇਸ ਦਾ ਫਾਇਦਾ ਚੁੱਕ ਕੇ ਕਿਸਾਨ ਭਰਾ ਫਸਲਾਂ ਦੀ ਮੁਫਤ ਸਿੰਚਾਈ ਕਰ ਸਕਦੇ ਹਨ। ਇਹ ਯੋਜਨਾ ਮੋਦੀ ਸਰਕਾਰ ਨੇ ਸਾਲ 2019 ਵਿੱਚ ਸ਼ੁਰੂ ਕੀਤੀ ਸੀ। ਇਸ ਤਹਿਤ ਕਿਸਾਨਾਂ ਨੂੰ ਸੋਲਰ ਪੰਪ ਲਗਾਉਣ ਲਈ ਸਬਸਿਡੀ ਦਿੱਤੀ ਜਾਂਦੀ ਹੈ। ਦੱਸ ਦਈਏ ਕਿ ਇਹ ਸਕੀਮ ਬਿਜਲੀ ਮੰਤਰਾਲੇ ਦੀ ਹੈ।
ਸੋਲਰ ਪੰਪ ਲਈ 75% ਸਬਸਿਡੀ
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਕੁਸੁਮ ਯੋਜਨਾ ਤਹਿਤ ਕਿਸਾਨਾਂ ਨੂੰ 75 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਵਿੱਚੋਂ 30 ਫੀਸਦੀ ਸਬਸਿਡੀ ਕੇਂਦਰ ਸਰਕਾਰ ਅਤੇ 45 ਫੀਸਦੀ ਸੂਬਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਸੋਲਰ ਪੰਪ ਲਗਾਉਣ ਲਈ ਕਿਸਾਨਾਂ ਨੂੰ ਸਿਰਫ਼ 25 ਫ਼ੀਸਦੀ ਰਕਮ ਅਦਾ ਕਰਨੀ ਪੈਂਦੀ ਹੈ। ਇਨ੍ਹਾਂ ਪੰਪਾਂ ਨੂੰ ਲਗਾਉਣ ਲਈ ਬੀਮਾ ਕਵਰ ਵੀ ਉਪਲਬਧ ਹੈ। ਸੋਲਰ ਪੰਪ ਨਾਲ ਸਿੰਚਾਈ ਕਰਨ 'ਤੇ ਕੋਈ ਖਰਚਾ ਨਹੀਂ ਆਉਂਦਾ, ਕਿਉਂਕਿ ਇਹ ਸੂਰਜੀ ਊਰਜਾ 'ਤੇ ਚੱਲਦਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਖਰੀਦ 'ਤੇ ਮਿਲੇਗੀ 50 ਫੀਸਦੀ ਸਬਸਿਡੀ! ਜਾਣੋ ਕਿਵੇਂ
ਜਿੱਥੇ ਸਿੰਚਾਈ ਦੀ ਬਿਹਤਰ ਸਹੂਲਤ ਨਹੀਂ ਹੈ, ਉਥੇ ਸੋਲਰ ਪੰਪ ਕਿਸਾਨਾਂ ਲਈ ਇੱਕ ਬਿਹਤਰ ਵਿਕਲਪ ਸਾਬਤ ਹੋ ਸਕਦਾ ਹੈ। ਸੋਲਰ ਪੰਪ ਲਗਾਉਣ ਨਾਲ ਕਿਸਾਨਾਂ ਨੂੰ ਮਹਿੰਗੇ ਡੀਜ਼ਲ ਤੋਂ ਛੁਟਕਾਰਾ ਤਾਂ ਮਿਲੇਗਾ ਹੀ, ਨਾਲ ਹੀ ਉਹ ਆਪਣੀ ਆਮਦਨ ਵਿੱਚ ਵਾਧਾ ਵੀ ਕਰ ਸਕਦੇ ਹਨ।
Summary in English: 75% subsidy on solar pumps! Farmers to get rid of expensive diesel!