ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਕਰਨ ਦੇ ਇਰਾਦੇ ਤੋਂ ਕਈ ਸਬਸਿਡੀ ਸਕੀਮਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ। ਇਸਦੇ ਚਲਦਿਆਂ ਕਿਸਾਨਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ ਜਾਂਦੀ ਹੈ। ਕਿਸਾਨ ਭਰਾ ਵੀ ਇਨ੍ਹਾਂ ਸਕੀਮਾਂ ਦਾ ਲਾਭ ਚੁੱਕ ਕੇ ਆਪਣੀ ਕਮਾਈ `ਚ ਵਾਧਾ ਕਰਦੇ ਹਨ ਤੇ ਇੱਕ ਚੰਗਾ ਜੀਵਨ ਬਤੀਤ ਕਰਦੇ ਹਨ। ਇਨ੍ਹਾਂ ਸਕੀਮਾਂ `ਚ ਕ੍ਰਿਸ਼ੀ ਸਿੰਜਾਈ ਯੋਜਨਾ ਵੀ ਸ਼ਾਮਲ ਹੈ ਜਿਸ ਤਹਿਤ ਤੁਪਕਾ ਸਿੰਜਾਈ ਪ੍ਰਾਜੈਕਟਾਂ ’ਤੇ ਕਿਸਾਨਾਂ ਨੂੰ 80 ਤੋਂ 90 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ।
ਪੰਜਾਬ ਸਰਕਾਰ ਵੱਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਰਾਹੀਂ ਵੱਖ ਵੱਖ ਸਕੀਮਾਂ ਤਹਿਤ ਸਬਸਿਡੀ ਮੁਹੱਈਆ ਕਰਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਬਾਗ਼ਬਾਨੀ, ਫੁੱਲਾਂ ਦੀ ਕਾਸ਼ਤ ਆਦਿ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤਹਿਤ ਭੂਮੀ ਤੇ ਜਲ ਸੰਭਾਲ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਵੀ ਇਨ੍ਹਾਂ ਸਕੀਮਾਂ ਦਾ ਲਾਭ ਲੋਕਾਂ ਨੂੰ ਮੁਹੱਈਆ ਕਰਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਭੂਮੀ ਰੱਖਿਆ ਅਫਸਰ ਬਰਨਾਲਾ ਇੰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ‘ਪਰ ਡਰਾਪ ਮੋਰ ਕਰਾਪ’ ਥੀਮ ਤਹਿਤ ਕ੍ਰਿਸ਼ੀ ਸਿੰਜਾਈ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਬਾਗ਼ਬਾਨੀ ਜਾਂ ਗੈਂਰ ਬਾਗ਼ਬਾਨੀ ਫ਼ਸਲਾਂ ਲਈ ਤੁਪਕਾ ਜਿਸਨੂੰ ਫੁਹਾਰਾ ਸਿੰਜਾਈ ਵੀ ਕਿਹਾ ਜਾਂਦਾ ਹੈ, ਦੇ ਪ੍ਰੋਜੈਕਟਾਂ ਲਈ 80 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸਤੋਂ ਇਲਾਵਾ 5 ਏਕੜ ਤੋਂ ਘੱਟ ਵਾਲੇ ਛੋਟੇ ਕਿਸਾਨ, ਕਿਸਾਨ ਔਰਤਾਂ ਤੇ ਐੱਸਸੀ ਵਰਗ ਲਈ 90 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : Irrigation Subsidy: ਕਿਸਾਨ ਭਰਾਵੋਂ ਗੰਨੇ ਦੀ ਖੇਤੀ `ਚ ਤੁਪਕਾ ਸਿੰਚਾਈ ਨੂੰ ਅਪਣਾ ਕੇ ਸਬਸਿਡੀ ਦੇ ਪਾਤਰ ਬਣੋ
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਵਿੱਤੀ ਸਾਲ 2022-23 ਵਿੱਚ ਕੁੱਲ ਖਰਚ 84.20 ਲੱਖ ਕੀਤਾ ਗਿਆ, ਜਦੋਂਕਿ 65.57 ਲੱਖ ਦੀ ਸਬਸਿਡੀ ਦਿੱਤੀ ਗਈ। ਇਸ ਤਹਿਤ 49 ਹੈਕਟੇਅਰ ਰਕਬਾ ਕਵਰ ਕੀਤਾ ਗਿਆ। ਇਸੇ ਤਰ੍ਹਾਂ ਚਾਲੂ ਸਾਲ 2023-24 ਵਿੱਚ ਹੁਣ ਤੱਕ 8.63 ਲੱਖ ਖਰਚਾ ਕੀਤਾ ਗਿਆ, ਜਦੋਂਕਿ 7.16 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ, ਜਿਸ ਅਧੀਨ ਹੁਣ ਤੱਕ 5 ਹੈਕਟੇਅਰ ਰਕਬਾ ਕਵਰ ਕੀਤਾ ਜਾ ਚੁੱਕਾ ਹੈ। ਇਹ ਸਬਸਿਡੀ ਬਾਗ਼ਾਂ/ਸਬਜ਼ੀਆਂ/ਮੱਕੀ, ਦਾਲਾਂ, ਅਨਾਜ, ਗੰਨੇ ਆਦਿ ’ਤੇ ਦਿੱਤੀ ਜਾਂਦੀ ਹੈ।
ਇਸ ਤੋਂ ਇਲਾਵਾ ਐੱਸਟੀਪੀ ਬਰਨਾਲਾ ਤੋਂ ਸੋਧਿਆ ਹੋਇਆ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਪਾਈਪਲਾਈਨ ਪ੍ਰਾਜੈਕਟ ’ਤੇ ਹੁਣ ਤੱਕ 459.70 ਲੱਖ ਰੁਪਏ ਖਰਚੇ ਗਏ ਹਨ, ਜੋ ਕਿ 100 ਫੀਸਦੀ ਸਰਕਾਰੀ ਸਹਾਇਤਾ ਵਾਲਾ ਪ੍ਰਾਜੈਕਟ ਹੈ। ਇਸ ਪ੍ਰਾਜੈਕਟ ਤਹਿਤ ਆਉਂਦੇ ਸੀਜ਼ਨ ਤੱਕ ਸੋਧਿਆ ਪਾਣੀ ਖੇਤਾਂ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ।
Summary in English: 80 to 90 percent subsidy to farmers on drip irrigation projects