ਭਾਰਤ ਸਰਕਾਰ ਨੇ ਆਪਣੀਆਂ ਦੋ ਵੱਡੀਆਂ ਯੋਜਨਾਵਾਂ `ਚ ਬਦਲਾਅ ਕੀਤਾ ਹੈ। ਜਿਸ ਤਹਿਤ ਇਹ ਕੰਮ ਜਲਦੀ ਕਰੋ, ਨਹੀਂ ਤਾਂ ਸਰਕਾਰ ਦੀ ਇਸ ਸਕੀਮ ਤੋਂ ਵਾਂਝੇ ਰਹਿ ਜਾਓਗੇ। ਦੇਸ਼ ਦੇ ਕਿਸਾਨ ਸਰਕਾਰ ਦੀਆਂ ਕਈ ਸਕੀਮਾਂ ਦਾ ਲਾਭ ਲੈ ਕੇ ਆਪਣੀਆਂ ਮੁਸ਼ਕਲਾਂ ਦੂਰ ਕਰ ਰਹੇ ਹਨ। ਕਿਸਾਨ ਕ੍ਰੈਡਿਟ ਕਾਰਡ ਸਕੀਮ ਸਰਕਾਰ ਦੀਆਂ ਇਹਨਾਂ ਸਕੀਮਾਂ ਵਿੱਚੋਂ ਇੱਕ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਘੱਟ ਵਿਆਜ ਦਰਾਂ 'ਤੇ ਕਰਜ਼ੇ ਦੀ ਸਹੂਲਤ ਦਿੱਤੀ ਜਾਂਦੀ ਹੈ।
ਸਰਕਾਰ ਦੀ ਇਸ ਸਕੀਮ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ਵਿੱਚ ਕਿਸਾਨਾਂ ਨੂੰ ਬਗੈਰ ਕਿਸੇ ਗਰੰਟੀ ਦੇ 1.60 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ। ਕਿਸਾਨਾਂ ਦੀ ਭਲਾਈ ਲਈ ਸਰਕਾਰ ਨੇ ਕਿਸਾਨ ਕ੍ਰੈਡਿਟ ਕਾਰਡ ਨੂੰ ''ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ'' ਨਾਲ ਜੋੜ ਦਿੱਤਾ ਹੈ। ਆਓ ਜਾਣਦੇ ਹਾਂ ਕਿਸਾਨਾਂ ਨੂੰ ਹੁਣ ਇਨ੍ਹਾਂ ਸਕੀਮਾਂ ਦਾ ਲਾਭ ਕਿਵੇਂ ਤੇ ਕਿੰਨਾ ਮਿਲੇਗਾ।
ਸਰਕਾਰ ਵੱਲੋਂ ਕੀਤੇ ਗਏ ਬਦਲਾਅ:
ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਕਿਸਾਨਾਂ ਲਈ ਉਪਲਬਧ ਕਰਜ਼ੇ ਦੀ ਸਹੂਲਤ `ਚ ਕਈ ਬਦਲਾਅ ਕੀਤੇ ਹਨ। 17 ਅਗਸਤ 2022 ਨੂੰ ਸਰਕਾਰ ਨੇ ਐਲਾਨ ਕੀਤਾ ਸੀ ਕਿ ਕਿਸਾਨਾਂ ਨੂੰ 3 ਲੱਖ ਰੁਪਏ ਦੀ ਛੋਟੀ ਮਿਆਦ 'ਤੇ 1.5 ਫੀਸਦੀ ਵਿਆਜ ਦਰ 'ਤੇ ਕਰਜ਼ਾ ਦਿੱਤਾ ਜਾਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਬੈਂਕਾਂ ਵੱਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਸਸਤੇ ਕਰਜ਼ੇ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।
ਸਰਕਾਰ ਦੀ ਇਸ ਯੋਜਨਾ `ਚ ਦੇਸ਼ ਦੇ ਕਿਸਾਨਾਂ ਨੂੰ 7 ਫੀਸਦੀ ਤੱਕ ਸਾਲਾਨਾ ਵਿਆਜ ਦਰ 'ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕਰਜ਼ਾ ਅਦਾ ਕਰਨ ਵਾਲੇ ਕਿਸਾਨਾਂ ਨੂੰ 3 ਫ਼ੀਸਦੀ ਦੀ ਛੋਟ ਦਿੱਤੀ ਜਾਂਦੀ ਹੈ ਤੇ ਦੂਜੇ ਪਾਸੇ ਜੇਕਰ ਕਿਸਾਨ ਸਮੇਂ ਸਿਰ ਕਰਜ਼ਾ ਮੋੜ ਦਿੰਦਾ ਹੈ ਤਾਂ ਉਸ ਨੂੰ ਇਸ ਸਕੀਮ ਤਹਿਤ 4 ਫ਼ੀਸਦੀ ਵਿਆਜ 'ਤੇ ਕਰਜ਼ਾ ਮਿਲਦਾ ਹੈ।
ਇਹ ਵੀ ਪੜ੍ਹੋ : ਬਾਗਬਾਨੀ ਦੀ ਆਵਾਜਾਈ ਲਈ 50 ਫੀਸਦੀ ਤੱਕ ਸਬਸਿਡੀ
ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਿੰਡ ਵਾਸੀਆਂ ਦੀ ਆਮਦਨ ਵਧਾਉਣ ਲਈ ਜਨਤਕ ਖੇਤਰ ਦੇ ਬੈਂਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ (KCC) ਦੇ ਗਾਹਕਾਂ ਨੂੰ ਸੌਖਾ ਲੋਨ ਦੇਣ ਦੀ ਅਪੀਲ ਕੀਤੀ ਹੈ। ਕੁਝ ਦਿਨ ਪਹਿਲਾਂ ਵਿੱਤ ਮੰਤਰੀ ਨੇ ਜਨਤਕ ਖੇਤਰ ਦੇ ਬੈਂਕਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਤਕਨਾਲੋਜੀ ਨੂੰ ਅਪਗ੍ਰੇਡ ਕਰਨ `ਚ ਖੇਤਰੀ ਗ੍ਰਾਮੀਣ ਬੈਂਕਾਂ ਦੀ ਮਦਦ ਮੰਗੀ ਸੀ।
ਲੋਨ ਲਈ ਅਰਜ਼ੀ ਕਿਵੇਂ ਦੇਣੀ ਹੈ?
ਜੇਕਰ ਤੁਸੀਂ ਸਰਕਾਰ ਦੀ ਇਸ ਸਕੀਮ ਤੋਂ ਲੋਨ ਦੀ ਸਹੂਲਤ ਲੈਣਾ ਚਾਹੁੰਦੇ ਹੋ ਤਾਂ ਸਰਕਾਰ ਦੀ ਅਧਿਕਾਰਤ ਵੈਬਸਾਈਟ `ਤੇ ਜਾਂ ਕੇ ਅਰਜ਼ੀ ਦੇ ਸਕਦੇ ਹੋ।
Summary in English: Finance Minister's big announcement regarding Kisan Credit Card