Government Scheme: ਭਾਰਤ ਸਰਕਾਰ ਹਮੇਸ਼ਾ ਸਾਡੇ ਦੇਸ਼ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਨਜ਼ਰ ਆਉਂਦੀ ਹੈ। ਇਸ ਸਿਲਸਿਲੇ ਵਿੱਚ ਸਰਕਾਰ ਨੇ ਜਨਤਾ ਲਈ ਕਈ ਵਧੀਆ ਤੇ ਖ਼ਾਸ ਯੋਜਨਾਵਾਂ ਚਲਾਈਆਂ ਹਨ। ਇਨ੍ਹਾਂ ਸਾਰੀਆਂ ਸਕੀਮਾਂ ਵਿੱਚ ਸਰਕਾਰ ਲੋਕਾਂ ਨੂੰ ਵਿੱਤੀ ਸਹਾਇਤਾ ਤੋਂ ਲੈ ਕੇ ਕਈ ਵਿਲੱਖਣ ਲਾਭ ਪ੍ਰਦਾਨ ਕਰਦੀ ਹੈ। ਇਸੀ ਲੜੀ 'ਚ ਹੁਣ ਭਾਰਤ ਸਰਕਾਰ ਇੱਕ ਅਜਿਹੀ ਸਕੀਮ ਚਲਾ ਰਹੀ ਹੈ, ਜਿਸ ਤਹਿਤ ਆਮ ਲੋਕਾਂ ਤੇ ਟਰਾਂਸਜੈਂਡਰਾਂ ਨੂੰ ਆਪਣਾ ਇਲਾਜ ਕਰਵਾਉਣਾ ਹੁਣ ਸੌਖਾ ਹੋ ਜਾਵੇਗਾ। ਤਾਂ ਆਓ ਅੱਜ ਤੁਹਾਨੂੰ ਇਸ ਪਲਾਨ ਬਾਰੇ ਪੂਰੀ ਜਾਣਕਾਰੀ ਦਿੰਦੇ ਹਾਂ...
Good News for Transgenders: ਦੁਨੀਆ ਦੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਆਯੁਸ਼ਮਾਨ ਭਾਰਤ ਯੋਜਨਾ 'ਚ ਵੱਡਾ ਬਦਲਾਅ ਕੀਤਾ ਗਿਆ ਹੈ। ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਹੁਣ ਟਰਾਂਸਜੈਂਡਰ ਨੂੰ ਵੀ ਇਸ ਯੋਜਨਾ 'ਚ ਸ਼ਾਮਲ ਕੀਤਾ ਹੈ। ਯਾਨੀ ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਹੁਣ ਟਰਾਂਸਜੈਂਡਰਾਂ ਨੂੰ ਵੀ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਮਿਲੇਗਾ।
ਦੱਸ ਦੇਈਏ ਕਿ ਬੁੱਧਵਾਰ ਨੂੰ ਨੈਸ਼ਨਲ ਹੈਲਥ ਅਥਾਰਟੀ (NHA) ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵਿਚਕਾਰ ਇੱਕ ਸਮਝੌਤੇ (MoU) 'ਤੇ ਹਸਤਾਖਰ ਹੋਏ। ਇਸ ਸਮਝੌਤੇ 'ਤੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵਰਿੰਦਰ ਕੁਮਾਰ ਅਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਜਿਸ ਤੋਂ ਬਾਅਦ ਹੁਣ ਦੇਸ਼ ਦੇ ਲੱਖਾਂ ਰਜਿਸਟਰਡ ਟਰਾਂਸਜੈਂਡਰਾਂ ਨੂੰ ਇਸ ਸਕੀਮ ਦਾ ਫਾਇਦਾ ਹੋਵੇਗਾ। ਦੱਸ ਦੇਈਏ ਕਿ ਮੌਜੂਦਾ ਸਮੇਂ 'ਚ 4.80 ਲੱਖ ਰਜਿਸਟਰਡ ਟਰਾਂਸਜੈਂਡਰਾਂ ਲਈ ਆਯੁਸ਼ਮਾਨ ਭਾਰਤ ਯੋਜਨਾ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਮੌਜੂਦਾ ਸਮੇਂ ਵਿੱਚ ਰਜਿਸਟਰਡ 4.80 ਲੱਖ ਟਰਾਂਸਜੈਂਡਰਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ। ਇਹ ਟਰਾਂਸਜੈਂਡਰ ਪਹਿਲਾਂ ਹੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੁਆਰਾ ਰਜਿਸਟਰਡ ਹਨ ਅਤੇ ਉਨ੍ਹਾਂ ਦੀ ਸੂਚੀ ਆਯੂਸ਼ਮਾਨ ਭਾਰਤ ਯੋਜਨਾ ਵਿੱਚ ਸ਼ਾਮਲ ਕੀਤੀ ਗਈ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਹੁਣ ਟਰਾਂਸਜੈਂਡਰਾਂ ਨੂੰ ਆਪਣਾ ਆਯੁਸ਼ਮਾਨ ਭਾਰਤ ਕਾਰਡ ਸਿੱਧਾ ਰਾਸ਼ਟਰੀ ਸਿਹਤ ਅਥਾਰਟੀ ਤੋਂ ਲੈਣਾ ਹੋਵੇਗਾ।
ਟਰਾਂਸਜੈਂਡਰ ਬਣਾ ਸਕਣਗੇ ਆਯੁਸ਼ਮਾਨ ਕਾਰਡ
● ਇਸ ਯੋਜਨਾ ਦਾ ਲਾਭ ਲੈਣ ਲਈ ਟਰਾਂਸਜੈਂਡਰਾਂ ਨੂੰ ਰਾਸ਼ਟਰੀ ਸਿਹਤ ਅਥਾਰਟੀ ਤੋਂ ਸਿੱਧਾ ਆਪਣਾ ਆਯੁਸ਼ਮਾਨ ਭਾਰਤ ਕਾਰਡ ਲੈਣਾ ਹੋਵੇਗਾ।
● ਇਸ ਤੋਂ ਇਲਾਵਾ ਜਿਹੜੇ ਟਰਾਂਸਜੈਂਡਰ ਰਜਿਸਟਰਡ ਨਹੀਂ ਹਨ, ਉਨ੍ਹਾਂ ਨੂੰ 5 ਲੱਖ ਰੁਪਏ ਦੇ ਸਿਹਤ ਬੀਮਾ ਦਾ ਲਾਭ ਲੈਣ ਲਈ ਪਹਿਲਾਂ ਆਪਣੇ ਆਪ ਨੂੰ ਸਮਾਜਿਕ ਨਿਆਂ ਮੰਤਰਾਲੇ ਕੋਲ ਰਜਿਸਟਰ ਕਰਨਾ ਹੋਵੇਗਾ।
● ਅਜਿਹਾ ਕਰਨ ਤੋਂ ਬਾਅਦ ਉਸ ਦਾ ਨਾਂ ਨੈਸ਼ਨਲ ਹੈਲਥ ਅਥਾਰਟੀ ਦੀ ਸੂਚੀ 'ਚ ਆ ਜਾਵੇਗਾ।
● ਟਰਾਂਸਜੈਂਡਰਾਂ ਨੂੰ ਇਸ ਯੋਜਨਾ (PMJAY) ਦੇ ਤਹਿਤ 5 ਲੱਖ ਰੁਪਏ ਦਾ ਸਿਹਤ ਬੀਮਾ ਮਿਲੇਗਾ।
ਇਹ ਵੀ ਪੜ੍ਹੋ : ਆਯੁਸ਼ਮਾਨ ਕਾਰਡ ਲਈ ਆਨਲਾਈਨ ਅਪਲਾਈ ਕਿਵੇਂ ਕਰੀਏ? ਜਾਣੋ ਪੂਰੀ ਪ੍ਰਕਿਰਿਆ
ਜਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਸਾਲ 2018 ਵਿੱਚ ਆਯੁਸ਼ਮਾਨ ਭਾਰਤ ਯੋਜਨਾ ਸ਼ੁਰੂ ਕੀਤੀ ਸੀ। ਪਰ ਹੁਣ ਤੱਕ ਦਿੱਲੀ, ਪੱਛਮੀ ਬੰਗਾਲ ਅਤੇ ਓਡੀਸ਼ਾ ਸ਼ਾਮਲ ਨਹੀਂ ਹੋਏ ਹਨ। ਹਾਲਾਂਕਿ, ਹੁਣ ਆਯੁਸ਼ਮਾਨ ਭਾਰਤ ਦੇ ਕਾਰਡ 'ਤੇ ਸੂਬਿਆਂ ਦਾ ਲੋਗੋ ਵੀ ਦਿਖਾਈ ਦੇਵੇਗਾ, ਇਸ ਲਈ ਸੰਭਾਵਨਾ ਹੈ ਕਿ ਜਲਦੀ ਹੀ ਇਹ ਯੋਜਨਾ ਇਨ੍ਹਾਂ ਸੂਬਿਆਂ 'ਚ ਵੀ ਸ਼ੁਰੂ ਹੋ ਜਾਵੇਗੀ। ਪੰਜਾਬ ਵਿੱਚ ਵੀ ਸੂਬਾ ਤੇ ਕੇਂਦਰ ਸਰਕਾਰ ਵਿਚਾਲੇ ਇਸ ਸਕੀਮ ਨੂੰ ਲੈ ਕੇ ਸਹਿਮਤੀ ਨਹੀਂ ਬਣ ਪਾਈ ਹੈ। ਕੇਂਦਰੀ ਸਿਹਤ ਮੰਤਰੀ ਇਸ ਸਬੰਧੀ ਪੰਜਾਬ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ।
Summary in English: Gift from central government to transgenders, get Rs 5 lakh from this government scheme