ਕਾਮਿਆਬ ਕਿਸਾਨ ਖੁਸ਼ਹਾਲ ਪੰਜਾਬ ਮਿਸ਼ਨ ਦੇ ਤਹਿਤ ਵੱਖ ਵੱਖ ਸਕੀਮਾਂ ਅਧੀਨ ਆਧੁਨਿਕ ਖੇਤੀ ਮਸ਼ੀਨਰੀ ਅਤੇ ਸਬਸਿਡੀਆਂ ਲਈ ਬਿਨੈ ਪੱਤਰ ਮੰਗੇ ਗਏ ਹਨ। ਉਪਰੋਕਤ ਅਰਜ਼ੀਆਂ ਪੋਰਟਲ ਦੁਆਰਾ ਦਿੱਤੀਆਂ ਜਾ ਸਕਦੀਆਂ ਹਨ।
ਜਿਸ ਲਈ ਕਿਸਾਨ ਆਪਣੇ ਬਲਾਕ ਦੇ ਖੇਤੀਬਾੜੀ ਦਫਤਰ ਨਾਲ ਸੰਪਰਕ ਕਰਕੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਡੀਸੀ ਐਮ ਕੇ ਅਰਵਿਦ ਕੁਮਾਰ ਅਤੇ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ, ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਜੌੜਾ ਵਲੋਂ ਦੱਸਿਆ ਗਿਆ ਕਿ ਪਰਾਲੀ ਸੰਭਾਲਣ ਲਈ ਮਸ਼ੀਨਾਂ ਜਿਵੇ ਕਿ ਬਲੇਰ, ਹੈਪੀ ਸੀਡਰ, ਸੁਪਰ ਸੀਡਰ, ਜ਼ੀਰੋ ਟਿਲ ਡਰਿੱਲ, ਪਲਟਾਵਾ ਹਲ, ਚੌਪਰ, ਮਲਚਰ ਅਤੇ ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਮਸ਼ੀਨਾਂ ਜਿਵੇਂ ਕਿ ਸਪੇਅਰਜ਼, ਸੂਤੀ, ਮੱਕੀ ਬੀਜਣ ਵਾਲੇ ਨਯੂਮੈਟ੍ਰਿਕ ਪਲਾਂਟਰ, ਬਹੁ-ਫਸਲੀ ਪਲਾਂਟਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਮਸ਼ੀਨ, ਝੋਨਾ ਟਰਾਂਸਪਲਾਂਟਰ, ਆਲੂ ਬੀਜਣ ਅਤੇ ਕੱਡਣ ਵਾਲੇ ਉਪਕਰਣ, ਗੰਨੇ ਦੀ ਬਿਜਾਈ ਅਤੇ ਕਟਾਈ ਕਰਨ ਵਾਲੀ ਮਸ਼ੀਨ, ਲੇਜ਼ਰ ਲੇਵਲਰ, ਮੱਕੀ ਸੁਕਾਉਣ ਵਾਲੀ ਮਸ਼ੀਨ ਅਤੇ ਵੀਡਰ ਆਦਿ ਸ਼ਾਮਿਲ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਪੰਜਾਬ ਰਾਜ ਮੰਡੀ ਬੋਰਡ ਦੇ ਨਾਲ ਇਸ ਪੋਰਟਲ ਤੇ ਲਿੰਕ ਕਰਕੇ ਅਤੇ ਜਾਂ ਅਧਾਰ ਕਾਰਡ ਰਾਹੀਂ ਆਪਣਾ ਰਜਿਸਟਰੇਸ਼ਨ ਕਰਵਾ ਸਕਦੇ ਹਨ, ਜਿਸ ਲਈ ਕਿਸਾਨਾਂ ਨੂੰ ਆਧਾਰ ਕਾਰਡ, ਫੋਟੋ, ਸਵੈ ਘੋਸ਼ਣਾ ਪੱਤਰ ਦੇਣੇ ਪੈਣਗੇ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਨੂੰ ਜਾਤੀ ਸਰਟੀਫਿਕੇਟ ਦੇਣਾ ਹੋਵੇਗਾ। ਕਿਸਾਨ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਦੇ ਨਿਰਮਾਤਾ ਕੋਲ ਕੋਈ ਵੀ ਮਸ਼ੀਨ ਖਰੀਦ ਸਕਦਾ ਹੈ, ਜਿਸ ਦੀ ਤਸਦੀਕ ਵੀ ਈ-ਪੋਰਟਲ ਰਾਹੀਂ ਕੀਤੀ ਜਾਏਗੀ ਅਤੇ ਸਬਸਿਡੀ ਕਿਸਾਨਾਂ ਦੇ ਖਾਤੇ ਵਿੱਚ ਸਿੱਧੇ ਤੌਰ 'ਤੇ ਪਾਈ ਜਾਏਗੀ। ਡਾ.ਜੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਸਾਫ਼ ਰੱਖਣ ਦੇ ਮਕਸਦ ਨਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਹੀ ਜੁਤਾਈ ਤੋਂ ਮਿੱਟੀ ਨੂੰ ਉਪਜਾਉ ਸ਼ਕਤੀ ਬਰਕਰਾਰ ਰੱਖਣ ਦੇ ਉਦੇਸ਼ ਨਾਲ ਕਿਸਾਨਾਂ ਦੀ ਆਮਦਨੀ ਵਧਾਉਣ ਦੇ ਯਤਨਾਂ ਵਿੱਚ ਇਹ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਮੌਕੇ ਤੇ ਡਾ: ਜੌੜਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਕੀਮ ਦਾ ਲਾਭ ਲੈ ਕੇ, ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਨੂੰ ਸਹਿਯੋਗ ਦੇਣ ਅਤੇ ਵਾਤਾਵਰਣ ਦੇ ਪ੍ਰਬੰਧਨ ਵਿੱਚ ਯੋਗਦਾਨ ਪਾਉਣ। ਕਿਸਾਨਾਂ ਨੂੰ ਆਪਣੇ ਹਲਕੇ ਖੇਤੀਬਾੜੀ ਵਿਕਾਸ ਅਫਸਰਾਂ ਦੇ ਸਹਿਯੋਗ ਨਾਲ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਜੂਨੀਅਰ ਟੈਕਨੀਸ਼ੀਅਨ ਮਨਦੀਪ ਸਿੰਘ ਨਾਲ ਸੰਪਰਕ ਕਰ ਸਕਦੇ ਹੋ।
ਇਸ ਮੌਕੇ ਤੇ ਖੇਤੀਬਾੜੀ ਵਿਕਾਸ ਅਫਸਰ ਡਾ: ਸੁਖਜੀਦਰ ਸਿੰਘ ਵਲੋਂ ਦੱਸਿਆ ਗਿਆ ਕਿ ਜਮੀਨ ਨੂੰ ਉਪਜਾਊ ਸ਼ਕਤੀ ਬਰਕਰਾਰ ਰੱਖਣ ਦੇ ਉਦੇਸ਼ ਨਾਲ ਬਲਾਕ ਮੁਕਤਸਰ ਵਿਖੇ 1400 ਬੈਗ ਜਿਪਸਮ ਕਿਸਾਨਾਂ ਨੂੰ 170 ਰੁਪਏ ਪ੍ਰਤੀ ਬੈਗ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਹੈ। ਕਿਸਾਨ ਪਹਿਲਾਂ ਆਓ ਪਹਿਲਾਂ ਪਾਓ ਦੇ ਅਧਾਰ ਤੇ ਬਲਾਕ ਖੇਤੀਬਾੜੀ ਦਫਤਰ ਵਲੋਂ ਜਿਪਸਮ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਤੇ ਸਬ-ਇੰਸਪੈਕਟਰ ਜਤਿੰਦਰ ਸਿੰਘ, ਖੇਤੀਬਾੜੀ ਅਤੇ ਏਟੀਐਮ ਸਵਰਨਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ :- One Nation-One MSP-One DBT Scheme: ਮੋਦੀ ਸਰਕਾਰ ਦੁਆਰਾ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਖਾਤੇ ਵਿੱਚ ਮਿਲਣ ਲੱਗ ਪਏ ਝਾੜ ਦੇ ਪੈਸੇ
Summary in English: Punjab government is giving 50 to 80% subsidy on agricultural equipment, can apply till May 26