Noni Fruit: ਫਲਾਂ ਵਿੱਚ ਸਰੀਰ ਨੂੰ ਤੰਦਰੁਸਤ ਰੱਖਣ ਦੀ ਤਾਕਤ ਹੁੰਦੀ ਹੈ। ਇਹੀ ਵਜ੍ਹਾ ਹੈ ਕਿ ਫ਼ਲ ਹਰ ਤਰ੍ਹਾਂ ਨਾਲ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਨੂੰ ਊਰਜਾ ਤਾਂ ਦਿੰਦਾ ਹੀ ਹੈ, ਨਾਲ ਹੀ ਬੀਮਾਰੀਆਂ ਤੋਂ ਵੀ ਰਾਖੀ ਕਰਦਾ ਹੈ। ਨੋਨੀ ਵੀ ਇੱਕ ਅਜਿਹਾ ਫਲ ਹੈ, ਜਿਸ ਦਾ ਜੂਸ ਸਿਹਤ ਲਈ ਚੰਗਾ ਮੰਨਿਆ ਗਿਆ ਹੈ।
Ayurveda: ਨੋਨੀ ਫਲ ਦਾ ਨਾਮ ਅਕਸਰ ਘੱਟ ਸੁਨਣ ਵਿੱਚ ਆਉਂਦਾ ਹੈ। ਪਰ ਇਸਦੇ ਚਿਕਿਤਸਕ ਗੁਣਾਂ ਦੇ ਕਾਰਨ, ਇਸਦੀ ਵਰਤੋਂ ਪ੍ਰਾਚੀਨ ਸਮੇਂ ਤੋਂ ਪ੍ਰਤੀਰੋਧਕ ਸ਼ਕਤੀ ਅਤੇ ਡੀਟੌਕਸੀਫਿਕੇਸ਼ਨ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਇਹ ਕਈ ਬੀਮਾਰੀਆਂ ਦੇ ਇਲਾਜ ਵਿੱਚ ਕਾਰਗਰ ਹੈ। ਨੋਨੀ ਵਿੱਚ ਐਂਟੀਆਕਸੀਡੈਂਟ, ਵਿਟਾਮਿਨ ਸੀ, ਵਿਟਾਮਿਨ ਬੀ3, ਵਿਟਾਮਿਨ ਏ ਅਤੇ ਆਇਰਨ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਆਓ ਜਾਣਦੇ ਹਾਂ ਇਸ ਫ਼ਲ ਦੀਆਂ ਖੂਬੀਆਂ...
ਨੋਨੀ ਫ਼ਲ ਦੀਆਂ ਖੂਬੀਆਂ:
● ਦਿਲ ਨੂੰ ਰੱਖਦਾ ਹੈ ਸਿਹਤਮੰਦ: ਨੋਨੀ ਜੂਸ 'ਚ ਕੁੱਝ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਰੋਜ਼ਾਨਾ ਇਕ ਗਲਾਸ ਨੋਨੀ ਜੂਸ ਦਾ ਸੇਵਨ ਕਰਨ ਨਾਲ ਧਮਨੀਆਂ ਵਿੱਚ ਖੂਨ ਦਾ ਪ੍ਰਵਾਹ ਵਧਦਾ ਹੈ ਅਤੇ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ।
● ਪ੍ਰਤੀਰੋਧਕ ਸ਼ਕਤੀ ਵਿੱਚ ਕਾਰਗਰ: ਨੋਨੀ ਦੇ ਜੂਸ ਵਿੱਚ ਐਂਟੀ-ਬੈਕਟੀਰੀਅਲ, ਐਂਟੀ-ਫੰਗਲ, ਐਂਟੀ-ਇੰਫਲੇਮੇਟਰੀ ਅਤੇ ਐਂਟੀ-ਹਿਸਟਾਮਿਨ ਗੁਣ ਪਾਏ ਜਾਂਦੇ ਹਨ, ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਦਾ ਲਗਾਤਾਰ ਸੇਵਨ ਕਰਨ ਨਾਲ ਸਰੀਰ ਦੇ ਅੰਦਰ ਕਈ ਬੀਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।
● ਤਣਾਅ ਤੋਂ ਰਾਹਤ: ਮੰਨਿਆ ਜਾਂਦਾ ਹੈ ਕਿ ਰੋਜ਼ਾਨਾ ਇੱਕ ਗਲਾਸ ਨੋਨੀ ਜੂਸ ਦਾ ਸੇਵਨ ਕਰਨ ਨਾਲ ਤਣਾਅ ਵਾਲੇ ਹਾਰਮੋਨ ਕੋਰਟੀਸੋਲ ਦਾ ਪੱਧਰ ਘਟਦਾ ਹੈ ਅਤੇ ਤਣਾਅ ਤੋਂ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਇਹ ਜੂਸ ਦਿਮਾਗ ਲਈ ਵੀ ਫਾਇਦੇਮੰਦ ਮੰਨਿਆ ਗਿਆ ਹੈ। ਇਸ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਵਰਗੇ ਕਈ ਔਸ਼ਧੀ ਗੁਣ ਹੁੰਦੇ ਹਨ। ਇਹ ਸਾਰੀਆਂ ਚੀਜ਼ਾਂ ਦਿਮਾਗ ਨੂੰ ਨੁਕਸਾਨ ਤੋਂ ਬਚਾਉਣ ਦਾ ਕੰਮ ਕਰਦੀਆਂ ਹਨ।
● ਕੈਂਸਰ ਵਿੱਚ ਸਹਾਇਕ: ਨੋਨੀ ਦਾ ਜੂਸ ਇਮਿਊਨ ਸਿਸਟਮ ਨੂੰ ਸਿਹਤਮੰਦ ਰੱਖਦਾ ਹੈ ਅਤੇ ਟਿਊਮਰ ਤੋਂ ਬਚਾਉਂਦਾ ਹੈ। ਇਸ ਵਿੱਚ ਐਂਟੀ-ਕੈਂਸਰ ਅਤੇ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਛਾਤੀ ਦੇ ਕੈਂਸਰ ਦੇ ਲੱਛਣਾਂ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਦੱਸ ਦਈਏ ਕਿ ਸਿਗਰਟ ਪੀਣ ਨਾਲ ਹੋਣ ਵਾਲੇ ਕੈਂਸਰ ਦੇ ਖਤਰੇ ਨਾਲ ਵੀ ਇਹ ਲੜਦਾ ਹੈ ਅਤੇ ਇਹ ਸਰੀਰ ਵਿੱਚ ਕੈਂਸਰ ਦੇ ਟਿਊਮਰ ਨੂੰ ਵਧਣ ਤੋਂ ਰੋਕਦਾ ਹੈ।
● ਜੋੜਾਂ ਦੀ ਬੀਮਾਰੀ ਤੋਂ ਰੱਖਿਆ: ਜੋੜਾਂ ਵਿੱਚ ਯੂਰਿਕ ਐਸਿਡ ਦੇ ਸ਼ੀਸ਼ੇ ਵਰਗੇ ਕ੍ਰਿਸਟਲ ਜਮ੍ਹਾ ਹੋਣ ਕਾਰਨ ਸ਼ਿਕਾਇਤ ਵੱਧ ਜਾਂਦੀ ਹੈ। ਅਜਿਹੇ ਵਿੱਚ ਨੋਨੀ ਦਾ ਜੂਸ ਖੂਨ ਵਿੱਚ ਯੂਰਿਕ ਐਸਿਡ ਨੂੰ ਘਟਾਉਂਦਾ ਹੈ ਅਤੇ ਜੋੜਾਂ ਦੀ ਬੀਮਾਰੀ ਤੋਂ ਬਚਾਉਂਦਾ ਹੈ।
● ਬੁਖਾਰ ਦਾ ਇਲਾਜ: ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੋਣ ਕਾਰਨ ਨੋਨੀ ਦਾ ਜੂਸ ਜ਼ੁਕਾਮ, ਖਾਂਸੀ, ਬੁਖਾਰ ਅਤੇ ਸਰੀਰ ਦਾ ਦਰਦ ਠੀਕ ਕਰਦਾ ਹੈ।
ਇਹ ਵੀ ਪੜ੍ਹੋ: Bloated Stomach: ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਸੇਵਨ ਨਾਲ ਹੁੰਦੀ ਹੈ ਪੇਟ ਫੁੱਲਣ ਦੀ ਸਮੱਸਿਆ!
● ਚਮੜੀ ਦੀ ਰਾਖੀ: ਨੋਨੀ ਦੇ ਜੂਸ ਵਿੱਚ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਜਿਸ ਨੂੰ ਰੋਜ਼ਾਨਾ ਚਿਹਰੇ 'ਤੇ ਲਗਾਉਣ ਨਾਲ ਚਮੜੀ ਨੂੰ ਚੰਗੀ ਤਰ੍ਹਾਂ ਨਮੀ ਮਿਲਦੀ ਹੈ ਅਤੇ ਇਸ ਨੂੰ ਜਵਾਨ ਰੱਖਣ ਵਿੱਚ ਵੀ ਮਦਦ ਮਿਲਦੀ ਹੈ।
Disclaimer: ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਇਹਨਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।
Summary in English: Unique Fruit: This fruit has the ability to cure more than 100 diseases!