Direct Sowing of Paddy: ਪਾਣੀ ਦੀ ਵਰਤੋਂ ਅਤੇ ਫਸਲਾਂ ਦੀ ਕਾਸ਼ਤ ਨਾਲ-ਨਾਲ ਚੱਲਦੀ ਹੈ। ਜਿਸ ਤਰੀਕੇ ਨਾਲ ਪਾਣੀ ਦੀ ਬੱਚਤ ਹੁੰਦੀ ਹੈ, ਉਸ ਨੂੰ ਤਰਜੀਹ ਦੇਣੀ ਚਾਹੀਦੀ ਹੈ, ਬਸ ਉਸ ਵਿੱਚ ਉਪਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨਾ ਪਵੇ। ਜੇਕਰ ਅਸੀਂ ਝੋਨੇ ਦੀ ਫਸਲ ਦੀ ਗੱਲ ਕਰੀਏ ਤਾਂ ਝੋਨੇ ਦੇ ਰੋਪਣ ਕਾਰਨ ਜ਼ਮੀਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਜਿਸਦੇ ਨਤੀਜੇ ਵਜੋਂ ਉੱਪਰੀ ਜ਼ਮੀਨ ਅਤੇ ਕਣਕ ਦੀ ਫਸਲ ਨੂੰ ਨੁਕਸਾਨ ਹੁੰਦਾ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਨੀਰੀ ਅਤੇ ਕੱਦੂ ਕਰਨ ਦਾ ਕੰਮ ਅਤੇ ਮਿੱਟੀ ਦਾ ਨੁਕਸਾਨ ਘੱਟ ਜਾਂਦਾ ਹੈ।
ਪੀਏਯੂ ਕਿਸਾਨ ਕਲੱਬ ਦੇ ਮੈਂਬਰਾਂ ਲਈ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਖੇਤੀ ਮਾਹਿਰਾਂ ਨੇ ਮਸ਼ੀਨੀ ਪੈਡੀ ਟਰਾਂਸਪਲਾਂਟਰ, ਮੈਟ ਟਾਈਪ ਝੋਨੇ ਦੀ ਕਾਸ਼ਤ, ਮਸ਼ੀਨੀ ਝੋਨੇ ਦੀ ਥਰੈਸ਼ਿੰਗ, ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਜਾਬ ਵਿੱਚ ਸਿੱਧੀ ਬਿਜਾਈ ਦੀ ਸਫਲਤਾ, ਨਦੀਨਾਂ ਦੀ ਰੋਕਥਾਮ ਅਤੇ ਜੈਵਿਕ ਖਾਦਾਂ ਦੀ ਵਰਤੋਂ ਬਾਰੇ ਚਰਚਾ ਕੀਤੀ ਗਈ। ਇਸ ਸਿਖਲਾਈ ਕੈਂਪ ਵਿੱਚ ਕੁੱਲ 125 ਕਿਸਾਨਾਂ ਨੇ ਭਾਗ ਲਿਆ।
ਇਹ ਵੀ ਪੜ੍ਹੋ : ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਲਾਹ, Integrated Farming System ਦਾ ਮਾਡਲ ਅਪਣਾਓ: PAU
ਸਕਿੱਲ ਡਿਵੈਲਪਮੈਂਟ ਦੇ ਐਸੋਸੀਏਟ ਡਾਇਰੈਕਟਰ ਡਾ. ਕੁਲਦੀਪ ਸਿੰਘ ਨੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵੱਧ ਝਾੜ ਅਤੇ ਮੁਨਾਫੇ ਲਈ ਪੀਏਯੂ ਦੀਆਂ ਸਿਫ਼ਾਰਸ਼ਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਘਟਦਾ ਜਾ ਰਿਹਾ ਪੱਧਰ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ, ਇਸ ਲਈ ਕਿਸਾਨਾਂ ਨੂੰ ਘੱਟ ਪਾਣੀ ਦੀ ਖਪਤ ਵਾਲੀਆਂ, ਅਗੇਤੀ ਪੱਕਣ ਵਾਲੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : Punjab Health Minister Dr. Balveer Singh ਵੱਲੋਂ PAU ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ
ਲੇਬਰ ਦੀ ਘਾਟ ਦੇ ਸਮੇਂ ਤਰ ਵੱਤਰ ਸਿੱਧੀ ਬਿਜਾਈ ਦੀ ਤਕਨੀਕ ਨੇ ਫਲਦਾਇਕ ਨਤੀਜੇ ਦਿੱਤੇ ਹਨ ਅਤੇ ਇਹ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਦੇ ਪੱਖੋਂ ਬਹੁਤ ਲਾਹੇਵੰਦ ਹੈ। ਉਨ੍ਹਾਂ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਹੇਠ ਇਸ ਦੀ ਵਰਤੋਂ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੈਵਿਕ ਖਾਦ ਜ਼ਮੀਨ ਦੀ ਸਿਹਤ ਲਈ ਵੀ ਵਰਦਾਨ ਸਾਬਤ ਹੋ ਰਹੀ ਹੈ।
ਇਸ ਮੌਕੇ ਡਾ. ਅਨੂਪ ਦੀਕਸ਼ਿਤ, ਡਾ. ਅਸੀਮ ਵਰਮਾ, ਡਾ. ਅਮਿਤ ਕੌਲ, ਡਾ. ਜਸਵੀਰ ਸਿੰਘ, ਡਾ. ਤਰੁਣਦੀਪ ਕੌਰ ਅਤੇ ਡਾ. ਸੀਮਾ ਗਰਚਾ ਪ੍ਰਮੁੱਖ ਬੁਲਾਰੇ ਸਨ। ਕਲੱਬ ਦੇ ਪ੍ਰਧਾਨ ਅਮਰਿੰਦਰ ਸਿੰਘ ਪੂਨੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)
Summary in English: Adopt direct sowing of paddy to save water and labour