Big Announcement: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਸੂਬੇ ਦੇ ਕਿਸਾਨਾਂ ਨੂੰ ਇੱਕ ਬਿਹਤਰੀਨ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਭਾਅ ਵਿੱਚ 20 ਤੋਂ 380 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।
Good News for Farmers: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਜੀ ਹਾਂ, ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੇ ਭਾਅ ਵਿੱਚ 20 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਹੁਣ ਪੰਜਾਬ ਵਿੱਚ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਮਿਲੇਗਾ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਪਤਝੜ ਦੇ ਸੀਜ਼ਨ ਤੋਂ ਕਿਸਾਨਾਂ ਨੂੰ ਗੰਨੇ ਦੀ ਸਟੇਟ ਐਗਰੀਗੇਟਿਡ ਕੀਮਤ (SAP) ਦੇ ਹਿਸਾਬ ਨਾਲ 20 ਰੁਪਏ ਪ੍ਰਤੀ ਕੁਇੰਟਲ ਹੋਰ ਮਿਲੇਗਾ। ਜਿਸ ਕਾਰਨ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 380 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਨੂੰ ਖ਼ਜ਼ਾਨੇ ਵਿੱਚੋਂ ਸਾਲਾਨਾ 200 ਕਰੋੜ ਰੁਪਏ ਹੋਰ ਖਰਚ ਹੋਣਗੇ।
ਮੁੱਖ ਮੰਤਰੀ ਵੱਲੋਂ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ "ਅੱਜ ਗੰਨਾ ਉਤਪਾਦਕ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ…ਗੰਨੇ ਦਾ ਭਾਅ ₹360/ਕੁਇੰਟਲ ਤੋਂ ਵਧਾ ਕੇ ₹380/ਕੁਇੰਟਲ ਕੀਤਾ ਹੈ…ਕਿਸਾਨਾਂ ਦੇ ਸਹਿਕਾਰੀ ਮਿੱਲਾਂ ਵੱਲ ਰਹਿੰਦੇ ਬਕਾਏ ਜਾਰੀ ਹੋ ਚੁੱਕੇ ਨੇ…ਪ੍ਰਾਈਵੇਟ ਮਿੱਲਾਂ ਦੇ ਬਕਾਏ ਵੀ ਜਲਦ ਜਾਰੀ ਹੋ ਜਾਣਗੇ…ਸਾਡਾ ਮਕਸਦ ਹੈ ਕਿਸਾਨਾਂ ਨੂੰ ਕਣਕ-ਝੋਨੇ ਤੋਂ ਬਾਅਦ ਢੁਕਵਾਂ ਫ਼ਸਲੀ ਬਦਲ ਦਿੱਤਾ ਜਾਵੇ…
ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ
ਸੀ.ਐਮ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਗੰਨੇ ਦੀ ਕਾਸ਼ਤ ਕਰਨਾ ਚਾਹੁੰਦੇ ਹਨ ਪਰ ਪਿਛਲੇ ਸਮੇਂ ਦੌਰਾਨ ਫਸਲ ਦਾ ਢੁੱਕਵਾਂ ਭਾਅ ਨਾ ਮਿਲਣ ਅਤੇ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਗੰਨੇ ਦੀ ਕਾਸ਼ਤ ਤੋਂ ਮੂੰਹ ਮੋੜ ਲਿਆ ਸੀ। ਇਸ ਸਮੇਂ ਪੰਜਾਬ ਵਿੱਚ ਸਿਰਫ਼ 1.25 ਲੱਖ ਹੈਕਟੇਅਰ ਰਕਬੇ ਵਿੱਚ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ। ਜਦੋਂਕਿ ਸੂਬੇ ਦੀਆਂ ਖੰਡ ਮਿੱਲਾਂ ਦੀ ਕੁੱਲ ਸਮਰੱਥਾ 2.50 ਲੱਖ ਹੈਕਟੇਅਰ ਰਕਬੇ ਦੇ ਗੰਨੇ ਨੂੰ ਸੰਭਾਲਣ ਦੀ ਹੈ। ਇਸ ਕਾਰਨ ਗੰਨਾ ਉਤਪਾਦਕਾਂ ਦੀ ਆਮਦਨ ਵਧਾਉਣ ਲਈ ਮੈਂ ਗੰਨੇ ਦੀ ਕੀਮਤ ਵਧਾਉਣ ਦਾ ਐਲਾਨ ਕਰਦਾ ਹਾਂ।
ਇਹ ਵੀ ਪੜ੍ਹੋ: Swachh Survekshan Award: ਪੰਜਾਬ ਨੇ ਦੇਸ਼ ਦੇ ਉੱਤਰੀ ਜ਼ੋਨ `ਚ ਕੀਤਾ ਪਹਿਲਾ ਸਥਾਨ ਹਾਸਲ
ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਨੂੰ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨਾਂ ਦਾ ਸਾਰਾ ਬਕਾਇਆ ਪਹਿਲਾਂ ਹੀ ਅਦਾ ਕਰ ਦਿੱਤਾ ਹੈ ਪਰ ਦੋ ਨਿੱਜੀ ਖੰਡ ਮਿੱਲਾਂ ਨੇ ਅਜੇ ਤੱਕ ਬਕਾਇਆ ਅਦਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿੱਜੀ ਮਿੱਲਾਂ ਦੇ ਮਾਲਕ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਬਕਾਏ ਅਦਾ ਕਰਨ ਲਈ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
Summary in English: A big gift to the farmers from the Punjab government, a good crop after wheat-paddy is essential: CM