Government Scheme: ਕਰਜ਼ੇ ਦੇ ਬੋਝ ਥੱਲ੍ਹੇ ਦੱਬੇ ਕਿਸਾਨਾਂ ਨੂੰ ਹਮੇਸ਼ਾ ਸਰਕਾਰ ਤੋਂ ਮਦਦ ਦੀ ਆਸ ਬੱਜੀ ਰਹਿੰਦੀ ਹੈ। ਦੂਜੇ ਪਾਸੇ ਸਰਕਾਰਾਂ ਵੀ ਕਿਸਾਨਾਂ ਦੀਆਂ ਪਰੇਸ਼ਾਨੀਆਂ ਨੂੰ ਦੇਖਦਿਆਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀਆਂ ਨਜ਼ਰ ਆਉਂਦੀਆਂ ਹਨ। ਇਹੀ ਵਜ੍ਹਾ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਸਮੇਂ-ਸਮੇਂ 'ਤੇ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ 'ਚ ਇੱਕ ਕਰਜ਼ਾ ਮੁਆਫੀ ਸਕੀਮ ਹੈ। ਆਓ ਜਾਣਦੇ ਹਾਂ ਕਿ ਹੁਣ ਤੱਕ ਕਿੰਨੇ ਕੁ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਚੁੱਕਿਆ ਹੈ।
Debt Waiver Scheme: ਕਿਸਾਨਾਂ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਵਿੱਚ ਇੱਕ ਕਰਜ਼ਾ ਮੁਆਫੀ ਸਕੀਮ ਹੈ, ਜਿਸ ਤਹਿਤ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਦੱਸ ਦੇਈਏ ਕਿ ਇਹ ਸਕੀਮ ਕਈ ਸੂਬਿਆਂ 'ਚ ਚਲਾਈ ਜਾ ਰਹੀ ਹੈ। ਪਰ ਹਾਲ ਹੀ 'ਚ ਸਟੇਟ ਬੈਂਕ ਆਫ ਇੰਡੀਆ ਨੇ ਇਸ ਯੋਜਨਾ ਨਾਲ ਜੁੜੀ ਆਪਣੀ ਇੱਕ ਰਿਪੋਰਟ ਸਾਂਝੀ ਕੀਤੀ, ਜਿਸ 'ਚ ਹੈਰਾਨ ਕਰ ਦੇਣ ਵਾਲੇ ਖੁਲਾਸੇ ਹੋਏ ਹਨ।
ਰਿਪੋਰਟ ਮੁਤਾਬਿਕ 50% ਕਿਸਾਨਾਂ ਨੂੰ ਮਿਲਿਆ ਲਾਭ
ਤੁਹਾਨੂੰ ਦੱਸ ਦੇਈਏ ਕਿ ਇਸ ਸਕੀਮ ਤਹਿਤ ਦੇਸ਼ ਦੇ ਸਿਰਫ 50 ਫੀਸਦੀ ਕਿਸਾਨਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲਿਆ ਹੈ। ਜਦੋਂਕਿ, 50 ਫੀਸਦੀ ਕਿਸਾਨ ਹਾਲੇ ਵੀ ਇਸ ਸਕੀਮ ਦੇ ਲਾਭ ਤੋਂ ਵਾਂਝੇ ਹਨ। ਇਹ ਗੱਲ ਅੱਸੀ ਨਹੀਂ ਸਗੋਂ ਐਸ.ਬੀ.ਆਈ (SBI) ਦੀ ਇੱਕ ਰਿਪੋਰਟ 'ਚ ਪੇਸ਼ ਕੀਤੇ ਤੱਥ ਕਹਿ ਰਹੇ ਹਨ। ਹਾਲਾਂਕਿ, ਸਰਕਾਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜ਼ਿਆਦਾਤਰ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਲਾਭ ਮਿਲ ਚੁੱਕਿਆ ਹੈ।
ਇਨ੍ਹਾਂ ਸੂਬਿਆਂ ਦੇ ਕਿਸਾਨ ਸਕੀਮ ਤੋਂ ਵਾਂਝੇ
ਐਸਬੀਆਈ ਦੀ ਰਿਪੋਰਟ ਦੀ ਮੰਨੀਏ ਤਾਂ ਸਾਲ 2014 ਵਿੱਚ ਜਿਹੜੇ 9 ਸੂਬਿਆਂ 'ਚ ਕਿਸਾਨ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਗਿਆ ਸੀ, ਉਨ੍ਹਾਂ ਵਿੱਚੋਂ ਸਿਰਫ 50 ਫੀਸਦੀ ਕਿਸਾਨਾਂ ਨੂੰ ਹੀ ਇਸ ਸਕੀਮ ਦਾ ਲਾਭ ਮਿਲਿਆ ਹੈ। ਰਿਪੋਰਟ ਅਨੁਸਾਰ ਝਾਰਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਕਰਨਾਟਕ ਅਤੇ ਤੇਲੰਗਾਨਾ ਕਿਸਾਨ ਕਰਜ਼ਾ ਮੁਆਫੀ ਯੋਜਨਾ ਵਿੱਚ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ 'ਚ ਸ਼ਾਮਲ ਹਨ। ਇੱਥੇ ਬਹੁਤ ਘੱਟ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਕੀਮ ਦਾ ਲਾਭ ਮਿਲਿਆ ਹੈ।
ਕਰਜ਼ਾ ਮੁਆਫੀ ਸਕੀਮ ਦਾ ਲਾਭ
● ਰਿਪੋਰਟ ਮੁਤਾਬਕ ਤੇਲੰਗਾਨਾ (5 ਫੀਸਦੀ), ਮੱਧ ਪ੍ਰਦੇਸ਼ 12 ਫੀਸਦੀ, ਪੰਜਾਬ 24 ਫੀਸਦੀ, ਝਾਰਖੰਡ 13 ਫੀਸਦੀ, ਉੱਤਰ ਪ੍ਰਦੇਸ਼ 52 ਫੀਸਦੀ ਅਤੇ ਕਰਨਾਟਕ ਵਿੱਚ 38 ਫੀਸਦੀ ਲੋਕਾਂ ਨੂੰ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਲਾਭ ਮਿਲਿਆ ਹੈ।
● ਜਦੋਂਕਿ, 2018 ਵਿੱਚ ਛੱਤੀਸਗੜ੍ਹ ਵਿੱਚ 100% ਯੋਗ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਲਾਭ ਦਿੱਤਾ ਗਿਆ ਸੀ।
● ਇਸ ਤੋਂ ਬਾਅਦ ਮਹਾਰਾਸ਼ਟਰ ਦਾ ਨੰਬਰ ਆਉਂਦਾ ਹੈ ਜਿੱਥੇ 91 ਫੀਸਦੀ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਲਾਭ ਮਿਲਿਆ ਹੈ।
ਇਹ ਵੀ ਪੜ੍ਹੋ : ਖਾਦ ਦੀ ਮੰਗ ਨੂੰ ਪੂਰਾ ਕਰਨ ਲਈ ਨਵੀਂ ਸਕੀਮ, ਵਾਧੂ ਬੋਝ ਨੂੰ ਘਟਾਉਣ ਲਈ ਸਰਕਾਰ ਵਚਨਬੱਧ
ਬਾਕੀ 50% ਕਿਸਾਨਾਂ ਨੂੰ ਕਦੋਂ ਮਿਲੇਗਾ ਲਾਭ
ਰਿਪੋਰਟ ਮੁਤਾਬਕ 2014 ਤੋਂ ਲੈ ਕੇ ਹੁਣ ਤੱਕ ਯਾਨੀ 2022 ਤੱਕ 3.7 ਕਰੋੜ ਯੋਗ ਕਿਸਾਨਾਂ ਵਿੱਚੋਂ ਸਿਰਫ਼ 50% ਨੂੰ ਹੀ ਕਰਜ਼ਾ ਮੁਆਫ਼ੀ ਦਾ ਲਾਭ ਮਿਲਿਆ ਹੈ। ਇਨ੍ਹਾਂ ਹੀ ਨਹੀਂ ਰਿਪੋਰਟ ਵਿੱਚ ਇਹ ਵੀ ਦਸਿਆ ਗਿਆ ਹੈ ਕਿ ਇਹ ਸਕੀਮ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਸੀ, ਪਰ ਹਾਲੇ ਤੱਕ ਸਕੀਮ ਦਾ ਲਾਭ ਉਨ੍ਹਾਂ ਕਿਸਾਨਾਂ ਤੱਕ ਨਹੀਂ ਪਹੁੰਚਿਆ ਹੈ।
ਜਿਕਰਯੋਗ ਹੈ ਕਿ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਲਈ ਖੇਤੀ ਕਰਜ਼ਾ ਮੁਆਫ਼ੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੀ ਸ਼ੁਰੂਆਤ ਕਈ ਸੂਬਿਆਂ ਨੇ ਕੀਤੀ ਸੀ ਅਤੇ ਇਸ ਤਹਿਤ ਕਿਸਾਨਾਂ ਦੇ ਪੁਰਾਣੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਦੱਸ ਦੇਈਏ ਕਿ ਇਸ ਵਿੱਚ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਦੀ ਕਰਜ਼ਾ ਮੁਆਫੀ ਦਾ ਲਾਭ ਦਿੱਤਾ ਗਿਆ ਸੀ।
Summary in English: A big revelation in the report, know how many farmers have received the benefit of loan waiver!