ਸੱਤਾ ਦੀ ਵਾਗਡੋਰ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਰੁਜ਼ਗਾਰੀ ਦੂਰ ਕਰਨ ਲਈ ਵੱਡਾ ਫੈਸਲਾ ਲਿਆ ਹੈ। ਪੰਜਾਬ ਮੰਤਰੀ ਮੰਡਲ ਨੇ ਕੁੱਲ 25,000 ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦਾ ਮਤਾ ਪਾਸ ਕੀਤਾ ਹੈ। ਜਿਸ ਵਿੱਚ ਪੰਜਾਬ ਪੁਲਿਸ ਵਿਭਾਗ ਵਿੱਚ 10,000 ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ 15,000 ਅਸਾਮੀਆਂ ਸ਼ਾਮਲ ਹਨ।
ਪੰਜਾਬ 'ਚ ਨਵੀਂ ਸਰਕਾਰ ਬਣਨ ਤੋਂ ਬਾਅਦ ਸ਼ਨੀਵਾਰ ਨੂੰ ਭਗਵੰਤ ਮਾਨ ਦੀ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਪਹਿਲਾ ਕਦਮ ਚੁੱਕਿਆ ਗਿਆ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਠੀਕ ਪਹਿਲਾਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਇੱਕ ਔਰਤ ਸਮੇਤ ਆਮ ਆਦਮੀ ਪਾਰਟੀ (ਆਪ) ਦੇ 10 ਵਿਧਾਇਕ ਸ਼ਾਮਲ ਕੀਤੇ ਗਏ ਹਨ।
ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਭਵਨ ਵਿਖੇ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੱਸ ਦਈਏ ਕਿ ਇਨ੍ਹਾਂ 10 ਮੰਤਰੀਆਂ ਵਿੱਚੋਂ 8 ਪਹਿਲੀ ਵਾਰ ਵਿਧਾਇਕ ਬਣੇ ਹਨ। ਇਨ੍ਹਾਂ ਸਾਰਿਆਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ। ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ, ਡਾ: ਵਿਜੇ ਸਿੰਗਲਾ, ਲਾਲ ਚੰਦ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਝਿੰਪਾ, ਹਰਜੋਤ ਸਿੰਘ ਬੈਂਸ ਅਤੇ ਡਾ: ਬਲਜੀਤ ਕੌਰ ਨੂੰ ਸਹੁੰ ਚੁਕਾਈ ਗਈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ 18 ਅਹੁਦੇ ਹਨ।
ਦਿੱਗਜਾਂ ਨੂੰ ਹਰਾਉਣ ਵਾਲਿਆਂ ਦਾ ਪਹਿਲੀ ਸੂਚੀ ਵਿੱਚ ਨਾਂ ਨਹੀਂ
ਖਾਸ ਗੱਲ ਇਹ ਹੈ ਕਿ ਸੂਬੇ 'ਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀ ਪਾਰਟੀ ਨੇ ਵੱਡੇ ਜੇਤੂਆਂ ਦੀ ਬਜਾਏ ਨਵੇਂ ਵਿਧਾਇਕਾਂ ਨੂੰ ਮੌਕੇ ਦੇਣ ਉੱਤੇ ਜ਼ਿਆਦਾ ਧਿਆਨ ਦਿੱਤਾ ਹੈ। ਚਮਕੌਰ ਸਾਹਿਬ ਅਤੇ ਭਦੌੜ ਸੀਟ ਤੋਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਚਰਨਜੀਤ ਸਿੰਘ ਅਤੇ ਲਾਭ ਸਿੰਘ ਉਗੋਕੇ ਨੂੰ ਪਹਿਲੀ ਸੂਚੀ ਵਿੱਚ ਮੌਕਾ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਗਦੀਪ ਸਿੰਘ ਕੰਬੋਜ ਅਤੇ ਪਟਿਆਲਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਉਣ ਵਿੱਚ ਸਫਲ ਰਹੇ ਅਜੀਤਪਾਲ ਸਿੰਘ ਕੋਹਲੀ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਵੀ ਸ਼ਾਮਲ ਨਹੀਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚੋਂ ਸਭ ਤੋਂ ਵੱਧ 70 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤਣ ਵਾਲੇ ਵਿਧਾਇਕ ਅਮਨ ਅਰੋੜਾ ਨੂੰ ਵੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PM Kisan:ਕਿਸਾਨਾਂ ਨੂੰ ਇਸ ਮਿਤੀ ਤੇ ਮਿਲੇਗੀ 11ਵੀਂ ਕਿਸ਼ਤ ! ਅੱਪਡੇਟ ਹੋਈ ਸੂਚੀ ਨੂੰ ਕਰੋ ਚੈਕ
Summary in English: A major decision by Mann in the first cabinet meeting; Government will provide 25000 government jobs