ਹੁਣ ਨਕਲੀ ਬੀਜ, ਦਵਾਈਆਂ ਅਤੇ ਖਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਸਖਤ ਕਾਨੂੰਨ ਬਣਾਇਆ ਜਾਵੇਗਾ, ਇਹ ਗੱਲ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹੀ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਪੰਜਾਬ ਬੀਜ ਐਕਟ 'ਚ ਸੋਧ ਕਰਨ ਦੀ ਤਿਆਰੀ ਕਰ ਰਹੀ ਹੈ। ਆਓ ਜਾਣਦੇ ਹਾਂ ਇਸ ਦੇ ਨਾਲ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਹੋਰ ਕਿ ਕੁਝ ਕਿਹਾ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੱਲ੍ਹ ਯਾਨੀ ਬੁਧਵਾਰ ਨੂੰ ਰਾਜਪੁਰਾ ਦੇ ਫੁਹਾਰਾ ਚੌਂਕ ਪਹੁੰਚੇ ਤੇ ਇੱਥੇ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
ਕਿਸਾਨ ਆਗੂਆਂ ਨਾਲ ਬੈਠਕ ਕਰਨ ਮਗਰੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਬੀਜ ਐਕਟ ਬਹੁਤ ਕਮਜੋਰ ਹੈ, ਇਸ ਲਈ ਮਾਨ ਸਰਕਾਰ ਵੱਲੋਂ ਇਸ ਵਿੱਚ ਬਹੁਤ ਜਲਦ ਸੋਧ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਨਕਲੀ ਬੀਜਾਂ ਤੇ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇਗੀ।
ਨਕਲੀ ਬੀਜ ਵੇਚਣ ਵਾਲੇ ਹੋ ਜਾਣ ਸਾਵਧਾਨ!
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਕਲੀ ਬੀਜ, ਦਵਾਈਆਂ ਅਤੇ ਖਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਸਰਕਾਰ ਵੱਲੋਂ ਸਖਤ ਕਾਨੂੰਨ ਬਣਾਇਆ ਜਾਵੇਗਾ। ਦੱਸ ਦਈਏ ਕਿ ਖੇਤੀਬਾੜੀ ਮੰਤਰੀ ਸੂਰਜਮੁਖੀ ਦੇ ਘਟੀਆ ਬੀਜ ਵੇਚਣ ਵਾਲੇ ਦੁਕਾਨਦਾਰਾਂ ਖਿਲਾਫ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ 4 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸਥਾਨਕ ਫੁਆਰਾ ਚੌਕ 'ਚ ਪਹੁੰਚੇ ਸਨ।
ਇਹ ਵੀ ਪੜ੍ਹੋ : ਹੁਣ ਮਿਲੇਗੀ ਖਾਦ ਦੀ ਘਾਟ ਤੋਂ ਰਾਹਤ, ਪੰਜਾਬ ਸਰਕਾਰ ਛੇਤੀ ਦੂਰ ਕਰੇਗੀ ਖਾਦ ਦੀ ਕਿੱਲਤ: ਧਾਲੀਵਾਲ
ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਖੇਤੀ ਅਤੇ ਕਿਸਾਨਾਂ ਦੀ ਭਲਾਈ ਲਈ ਲਗਨ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਧਰਨਾ ਦੇ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਨਕਲੀ ਬੀਜ ਕਾਰਨ ਹੋਏ ਨੁਕਸਾਨ ਦਾ ਹੱਲ ਕਰ ਦਿੱਤਾ ਗਿਆ ਹੈ।
Summary in English: A strict law will be made to take action against fake seed sellers, the government will amend the Punjab Seed Act