ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਯੂਨੀਵਰਸਿਟੀ ਦਾ ਪਹਿਲਾ ਅਕਾਊਂਟ ਕੋਡ ਜਾਰੀ ਕੀਤਾ ਹੈ।
ਅਕਾਊਂਟ ਕੋਡ, ਸੰਸਥਾ ਦੀਆਂ ਮੌਜੂਦਾ ਪ੍ਰਕਿਰਿਆਵਾਂ ਅਤੇ ਕਾਰਜ ਪ੍ਰਣਾਲੀ ਵਿਚ ਵੱਖ-ਵੱਖ ਸੋਧਾਂ ਨੂੰ ਸ਼ਾਮਿਲ ਕਰਦਾ ਹੈ ਅਤੇ ਨਵੇਂ ਚੈਪਟਰਾਂ ਅਤੇ ਨਵੇਂ ਸੋਧੇ ਹੋਏ ਸੈਕਸ਼ਨਾਂ ਨੂੰ ਏਕੀਕਿ੍ਰਤ ਕਰਨ ਨਾਲ ਯੂਨੀਵਰਸਿਟੀ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਿਚ ਵਾਧਾ ਹੁੰਦਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਚੋਂ ਨਵੀਂ ਵੈਟਨਰੀ ਯੂਨੀਵਰਸਿਟੀ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਵਿਚ ਸਭ ਤੋਂ ਪਹਿਲਾਂ ਇਕੱਲਾ ਵੈਟਨਰੀ ਸਾਇੰਸ ਕਾਲਜ ਹੀ ਸੀ।ਨਤੀਜੇ ਵਜੋਂ ਯੂਨੀਵਰਸਿਟੀ ਆਪਣੀ ਸਥਾਪਨਾ ਤੋਂ ਹੀ ਪੀ ਏ ਯੂ ਦੇ ਅਕਾਊਂਟ ਕੋਡ ਵਿਚ ਨਿਰਧਾਰਿਤ ਪ੍ਰਕਿਰਿਆਵਾਂ ਅਤੇ ਪ੍ਰੋਫਾਰਮੇ ਦੀ ਪਾਲਣਾ ਕਰ ਰਹੀ ਸੀ।ਸਥਾਪਨਾ ਤੋਂ ਲੈ ਕੇ ਹੁਣ ਤਕ ਦੇ ਸਮੇਂ ਦੌਰਾਨ ਵਿਭਿੰਨ ਪ੍ਰਕਿਰਿਆਵਾਂ ਅਤੇ ਕਾਰਜ ਬਦਲ ਗਏ ਹਨ ਇਸ ਲਈ ਵੈਟਨਰੀ ਯੂਨੀਵਰਸਿਟੀ ਦਾ ਆਪਣਾ ਅਕਾਊਂਟ ਕੋਡ ਹੋਣਾ ਬਹੁਤ ਲੋੜੀਂਦਾ ਹੋ ਗਿਆ ਸੀ।
ਡਾ. ਇੰਦਰਜੀਤ ਸਿੰਘ ਨੇ ਇਸ ਕਾਰਜ ਨੂੰ ਸੰਪੂਰਨ ਕਰਨ ਲਈ ਡਾ. ਹਰਮਨਜੀਤ ਸਿੰਘ ਬਾਂਗਾ, ਰਜਿਸਟਰਾਰ ਅਤੇ ਉਨ੍ਹਾਂ ਦੇ ਸਹਿਯੋਗੀ ਡਾ. ਨਿਰਮਲ ਸਿੰਘ, ਸ਼੍ਰੀ ਦਵਿੰਦਰ ਕੁਮਾਰ, ਸ਼੍ਰੀ ਪਰਦੀਪ ਕੁਮਾਰ ਅਤੇ ਸ਼੍ਰੀ ਮੁਨੀਸ਼ ਕੁਮਾਰ ਪਾਂਡੇ ਦੇ ਕਾਰਜ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਇਸ ਅਕਾਊਂਟ ਕੋਡ ਨੂੰ ਤਿਆਰ ਕਰਨ ਅਤੇ ਸਾਰੀਆਂ ਪ੍ਰਕਿਰਿਆਵਾਂ ਅਤੇ ਪ੍ਰੋਫਾਰਮੇ ਇਸ ਵਿਚ ਸ਼ਾਮਿਲ ਕਰਨ ਲਈ ਉਚੇਚਾ ਯਤਨ ਕੀਤਾ।
ਹੁਣ ਇਸ ਅਕਾਊਂਟ ਕੋਡ ਨਾਲ ਵਿਤੀ ਗਤੀਵਿਧੀਆਂ ਅਤੇ ਯੂਨੀਵਰਸਿਟੀ ਦੀ ਸੰਪਤੀ ਨਾਲ ਸੰਬੰਧਿਤ ਕਾਰਜਾਂ ਲਈ ਬਹੁਤ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਇਹ ਕੋਡ ਯੂਨੀਵਰਸਿਟੀ ਅਤੇ ਸੰਬੰਧਿਤ ਕਾਲਜਾਂ ਨਾਲ ਜੁੜੇ ਮੁਲਾਜ਼ਮਾਂ ਲਈ ਤਿਆਰ ਅਤੇ ਤੈਅਸ਼ੁਦਾ ਪ੍ਰਣਾਲੀ ਵਜੋਂ ਸਹਾਈ ਹੋਵੇਗਾ ਜਿਸ ਨਾਲ ਕਿ ਕਾਰਜਾਂ ਨੂੰ ਨਿਪਟਾਉਣ ਅਤੇ ਯੂਨੀਵਰਸਿਟੀ ਦੇ ਵਿਕਾਸ ਸੰਬੰਧੀ ਉਨ੍ਹਾਂ ਦੀ ਕਾਰਜ ਕੁਸ਼ਲਤਾ ਵਧੇਗੀ।
ਲੋਕ ਸੰਪਰਕ ਦਫਤਰ
ਨਿਰਦੇਸ਼ਾਲਾ ਵਿਦਿਆਰਥੀ ਭਲਾਈ ਅਤੇ ਮਿਲਖ ਅਫਸਰ
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ
Summary in English: Account Code of the Institute issued by Veterinary University