Stubble Management: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਦੀ ਦੁਰਵਰਤੋਂ ਨੂੰ ਰੋਕਣ ਲਈ ਅਗਾਊਂ ਯੋਜਨਾ ਉਲੀਕਣ ਲਈ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਝੋਨੇ ਦੇ ਖੇਤ ਹਨ, ਜਿੱਥੇ ਕੋਈ ਵੀ ਕਿਸਾਨ ਪਰਾਲੀ ਨਹੀਂ ਸਾੜੇਗਾ, ਉੱਥੇ ਮਗਨਰੇਗਾ ਸਕੀਮ ਤਹਿਤ 10 ਲੱਖ ਰੁਪਏ ਦੇ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰੋਕਥਾਮ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋੜ ਪੈਣ 'ਤੇ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਦਮ ਵੀ ਚੁੱਕੇ ਜਾਣਗੇ।
ਇਹ ਵੀ ਪੜ੍ਹੋ : ਕਿਸਾਨਾਂ ਲਈ ਵਧੀਆ Scheme, ਲਾਭ ਲੈਣ ਲਈ 25 ਜੂਨ ਤੱਕ Registration ਜ਼ਰੂਰੀ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਸਬਸਿਡੀ ਅਤੇ ਮਸ਼ੀਨਾਂ ਲਈ ਪੰਜਾਬ ਸਰਕਾਰ ਤੋਂ ਪਹਿਲਾਂ ਹੀ ਅਰਜ਼ੀਆਂ ਮੰਗੀਆਂ ਜਾ ਚੁੱਕੀਆਂ ਹਨ ਅਤੇ ਟੀ ਕਮਿਸ਼ਨਰ, ਖੇਤੀਬਾੜੀ ਵਿਭਾਗ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਤੋਂ ਹੀ ਅਜਿਹੇ ਪ੍ਰਬੰਧ ਕਰਨ ਕਿ ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਟਾਂ ਦੇ ਭੱਠਿਆਂ ਅਤੇ ਬਾਲਣ ਵਿੱਚ 20 ਫੀਸਦੀ ਹਿੱਸਾ ਝੋਨੇ ਦੀ ਪਰਾਲੀ ਦੀਆਂ ਪੈਲਟਸ ਦਾ ਵਰਤਨਾ ਲਾਜਮੀ ਕੀਤਾ ਗਿਆ ਹੈ। ਇਸੇ ਲਈ ਫਾਜ਼ਿਲਕਾ ਜ਼ਿਲ੍ਹੇ ਵਿੱਚ ਜਲਦੀ ਹੀ ਇੱਕ ਪਲਾਂਟ ਸ਼ੁਰੂ ਹੋਣ ਜਾ ਰਿਹਾ ਹੈ, ਜਿਥੋਂ ਭੱਠੇ ਵਾਲੇ ਇੰਨ੍ਹਾਂ ਪੈਲਟਸ ਲੈ ਸਕਨਣਗੇ।
ਇਹ ਵੀ ਪੜ੍ਹੋ : ਪੰਜਾਬ ਦਾ Keshopur Chhamb ਬਣੇਗਾ ਪ੍ਰਮੁੱਖ Tourist spot
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਕਿਨੂੰ ਦੇ ਬਾਗਾਂ ਵਿੱਚ ਮਲਚਿੰਗ ਲਈ ਵੀ ਵਰਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਲਚਿੰਗ ਲਈ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ।
ਇਸੇ ਤਰ੍ਹਾਂ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੋਰ ਵੀ ਚੌਕਸ ਰਹਿਣ ਅਤੇ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲ ਅੱਗ ਲਗਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ, ਉੱਥੇ ਕਿਸਾਨਾਂ ਨੂੰ ਅੱਗ ਲਗਾਉਣ ਦੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾਵੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਿਤ ਪੰਚਾਲ, ਐਸ.ਡੀ.ਐਮ ਅਬੋਹਰ ਸ਼੍ਰੀ ਆਕਾਸ਼ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਾਜ਼ਿਲਕਾ (District Public Relations Office Fazilka)
Summary in English: Advance planning for stubble management, Development work worth 10 lakh in villages