White Fly: ਨਰਮਾ ਪੰਜਾਬ ਦੀ ਝੋਨੇ ਤੋਂ ਬਾਅਦ ਸਾਉਣੀ ਦੀ ਦੂਸਰੀ ਮੁੱਖ ਫਸਲ ਹੈ, ਜਿਸਦੀ ਕਾਸ਼ਤ ਦੱਖਣੀ ਪੱਛਮੀ ਖੇਤਰ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਰਨਾਲਾ ਅਤੇ ਸੰਗਰੂਰ ਜ਼ਿਲ਼੍ਹਿਆਂ ਵਿੱਚ ਕੀਤੀ ਜਾਂਦੀ ਹੈ। ਨਰਮੇ ਉਪਰ ਬਹੁਤ ਸਾਰੇ ਕੀੜੇ ਅਤੇ ਬਿਮਾਰੀਆਂ ਦਾ ਹਮਲਾ ਪਾਇਆ ਜਾਂਦਾ ਹੈ, ਜਿਸ ਵਿੱਚੋ ਚਿੱਟੀ ਮੱਖੀ ਦਾ ਹਮਲਾ ਪ੍ਰਮੁੱਖ ਹੈ। ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
Punjab Government Advice to Farmers: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੁਪ੍ਰੀਮੋ ਭਗਵੰਤ ਮਾਨ ਵੱਲੋਂ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਮੱਸਿਆ ਹੱਲ ਲਈ ਵੀ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ 'ਚ ਸੀਐਮ ਮਾਨ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੂੰਗੀ ਨਾ ਬੀਜਣ ਦੀ ਸਲਾਹ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਦੇ ਖ਼ਾਤਮੇ ਲਈ ਨਵੇਂ ਕੀਟਨਾਸ਼ਕਾਂ ਦੀ ਖੋਜ ਕਰਵਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨਰਮੇ ਦੀ ਫ਼ਸਲ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਬੀਮਾ ਯੋਜਨਾ 'ਤੇ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ : ਸਿਫਾਰਸ ਕੀਤੇ ਹਾਈਬ੍ਰਿਡ ਕਪਾਹ ਦੇ ਬੀਜ ਵਰਤਣ 'ਤੇ ਕਿਸਾਨਾਂ ਨੂੰ ਮਿਲੇਗੀ 33% ਦੀ ਸਬਸਿਡੀ: PAU
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਨਾ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨਾਂ ਨੂੰ ਸੁਨੇਹਾ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਮੂੰਗੀ ਦੀ ਫ਼ਸਲ ਕਾਰਨ ਨਰਮੇ 'ਤੇ ਚਿੱਟੀ ਮੱਖੀ ਦੇ ਹਮਲੇ ਦਾ ਖਤਰਾ ਵਧ ਜਾਂਦਾ ਹੈ।
ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਨਰਮੇ ਦੇ ਜਿਹੜੇ ਖੇਤਾਂ ਨੇੜੇ ਮੂੰਗੀ ਦੀ ਕਾਸ਼ਤ ਕੀਤੀ ਜਾਂਦੀ ਹੈ, ਉਥੇ ਚਿੱਟੀ ਮੱਖੀ ਦਾ ਵਿਆਪਕ ਹਮਲਾ ਸਾਹਮਣੇ ਆਉਂਦਾ ਹੈ, ਅਜਿਹੇ 'ਚ ਨਰਮਾ ਪੱਟੀ ਵਿਚ ਮੂੰਗੀ ਦੀ ਕਾਸ਼ਤ ਨਾ ਕੀਤੀ ਜਾਵੇੇ।
ਇਹ ਵੀ ਪੜ੍ਹੋ : Agriculture Department Advisory: ਚਿੱਟੀ ਮੱਖੀ ਦੇ ਹਮਲੇ ਤੋਂ ਬਚਣ ਲਈ ਕਪਾਹ ਪੱਟੀ 'ਚ ਨਾ ਕਰੋ ਮੂੰਗੀ ਦੀ ਬਿਜਾਈ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਵਿੱਚ ਪਿਛਲੇ ਸਾਲ 62 ਹਜ਼ਾਰ ਹੈਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਈ ਕੀਤੀ ਗਈ ਸੀ, ਪਰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਸਾਰੀ ਫ਼ਸਲ ਬਰਬਾਦ ਹੋ ਗਈ। ਇਸ ਤੋਂ ਬਾਅਦ ਖੇਤੀ ਮਾਹਿਰਾਂ ਵੱਲੋਂ ਇਹ ਸਿੱਧ ਕੀਤਾ ਗਿਆ ਕਿ ਨਰਮੇ ਦੇ ਜਿਹੜੇ ਖੇਤਾਂ ਨੇੜੇ ਮੂੰਗੀ ਦੀ ਫ਼ਸਲ ਅਤੇ ਸਬਜ਼ੀਆਂ ਦੀ ਕਾਸ਼ਤ ਕੀਤੀ ਗਈ ਸੀ, ਉਥੇ ਚਿੱਟੀ ਮੱਖੀ ਦਾ ਵਿਆਪਕ ਹਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਖੇਤੀ ਵਿਗਿਆਨੀਆਂ ਨੇ ਕਿਹਾ ਸੀ ਕਿ ਨਰਮਾ ਪੱਟੀ ਵਿੱਚ ਮੂੰਗੀ ਦੀ ਕਾਸ਼ਤ ਨਾ ਕੀਤੀ ਜਾਵੇੇ।
ਖੇਤੀਬਾੜੀ ਮਾਹਿਰਾਂ ਦੀ ਸਲਾਹ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਕਿਸਾਨਾਂ ਨੂੰ ਨਰਮਾ ਪੱਟੀ ਵਿੱਚ ਮੂੰਗੀ ਦੀ ਫਸਲ ਦੀ ਬਿਜਾਈ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਜੇਕਰ ਨਰਮੇ ਦੀ ਫ਼ਸਲ ਦੇ ਨਾਲ-ਨਾਲ ਮੂੰਗੀ ਦੀ ਫ਼ਸਲ ਦੀ ਬਿਜਾਈ ਨਾ ਕੀਤੀ ਜਾਵੇ ਤਾਂ ਨਰਮੇ ਦੀ ਫ਼ਸਲ ਨੂੰ ਬਚਾਇਆ ਜਾ ਸਕਦਾ ਹੈ।
Summary in English: Advice not to plant mung bean in these 4 districts of Punjab, insurance plan for loss of cotton crop by the government!