Whitefly Attack on Cotton Crop: ਪੰਜਾਬ ਸਰਕਾਰ ਨੇ ਕਥਿਤ ਤੌਰ 'ਤੇ ਫਾਜ਼ਿਲਕਾ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਗਰਮੀਆਂ ਦੀ ਮੂੰਗੀ ਦੀ ਫਸਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ ਕਿਉਂਕਿ ਰਿਪੋਰਟਾਂ ਦੱਸਦੀਆਂ ਹਨ ਕਿ ਪਿਛਲੇ ਸਾਲ ਪੰਜਾਬ ਦੀ ਮੰਡੀ ਵਿੱਚ ਪੁੱਜੀ 80 ਫੀਸਦੀ ਤੋਂ ਵੱਧ ਮੂੰਗੀ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਸੀ।
ਸਰਕਾਰ ਨੇ ਕਿਸਾਨਾਂ ਨੂੰ ਪੰਜਾਬ ਦੇ ਕਪਾਹ ਪੱਟੀ ਵਾਲੇ ਜ਼ਿਲ੍ਹਿਆਂ ਵਿੱਚ ਮੂੰਗੀ ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਮੂੰਗੀ ਦੀ ਕਾਸ਼ਤ ਕਾਰਨ ਚਿੱਟੀ ਮੱਖੀ ਦਾ ਹਮਲਾ ਹੁੰਦਾ ਹੈ, ਜਿਸ ਕਾਰਨ ਖੜ੍ਹੀ ਨਰਮੇ ਦੀ ਫ਼ਸਲ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ। ਸਵਰਨ ਸਿੰਘ, ਮੁੱਖ ਖੇਤੀਬਾੜੀ ਅਫਸਰ (ਸੀ.ਏ.ਓ.) ਨੇ ਕਿਹਾ ਕਿ ਚਿੱਟੀ ਮੱਖੀ ਦਾ ਹਮਲਾ ਆਖਿਰਕਾਰ ਪੱਤਾ ਕਰਲ ਰੋਗ ਦਾ ਕਾਰਨ ਬਣਦਾ ਹੈ, ਜਿਸਦੇ ਸਿੱਟੇ ਵਜੋਂ ਨਰਮੇ ਦੇ ਝਾੜ 'ਤੇ ਮਾੜਾ ਅਸਰ ਪੈਂਦਾ ਹੈ।
ਇਹ ਵੀ ਪੜ੍ਹੋ : Efforts to Increase Farmers' Income: ਹੁਣ ਟਮਾਟਰ ਉਤਪਾਦਾਂ ਦੇ ਨਾਲ ਗੰਨੇ ਦੇ ਰਸ ਦੀ ਹੋਵੇਗੀ ਸਟੋਰੇਜ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕਿਸਾਨਾਂ ਨੂੰ ਚਿੱਟੀ ਮੱਖੀ ਦੇ ਹਮਲੇ ਕਾਰਨ ਮੂੰਗੀ ਦੀ ਬਿਜਾਈ ਨੂੰ ਰੋਕਣ ਲਈ ਕੈਂਪ ਲਗਾਉਣੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਨੇ ਨਕਦੀ ਵਾਲੀ ਫਸਲ ਕਪਾਹ, ਜੋ ਕਿ ਮਾਲਵਾ ਪੱਟੀ ਦੀ ਮੁੱਖ ਫਸਲ ਹੈ, ਵੱਲ ਜਾਣ ਲਈ ਕਿਹਾ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਨਹੀਂ ਖਰੀਦੇਗੀ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਬਠਿੰਡਾ, ਮਾਨਸਾ ਅਤੇ ਮੁਕਤਸਰ ਵਰਗੇ ਹੋਰ ਪ੍ਰਮੁੱਖ ਕਪਾਹ ਪੱਟੀ ਜ਼ਿਲ੍ਹਿਆਂ ਵਿੱਚ ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਨਹੀਂ ਦੇਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਕਰੀਬ 500 ਏਕੜ ਮੂੰਗੀ ਦੀ ਕਾਸ਼ਤ ਹੋਈ ਸੀ।
ਇਹ ਵੀ ਪੜ੍ਹੋ : ਸਿਫਾਰਸ ਕੀਤੇ ਹਾਈਬ੍ਰਿਡ ਕਪਾਹ ਦੇ ਬੀਜ ਵਰਤਣ 'ਤੇ ਕਿਸਾਨਾਂ ਨੂੰ ਮਿਲੇਗੀ 33% ਦੀ ਸਬਸਿਡੀ: PAU
ਸੂਬੇ ਭਰ ਵਿੱਚੋਂ 4.05 ਲੱਖ ਕੁਇੰਟਲ ਮੂੰਗੀ ਸੂਬੇ ਦੀਆਂ ਮੰਡੀਆਂ ਵਿੱਚ ਪੁੱਜੀ ਅਤੇ ਇਸ ਵਿੱਚੋਂ 3.56 ਲੱਖ ਕੁਇੰਟਲ ਦੀ ਭਾਰੀ ਮਾਤਰਾ ਪ੍ਰਾਈਵੇਟ ਵਪਾਰੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਅਤੇ ਸਿਰਫ਼ 48,000 ਕੁਇੰਟਲ ਹੀ ਰਾਜ ਸਰਕਾਰ ਵੱਲੋਂ ਖਰੀਦੀ ਗਈ।
Summary in English: Agriculture Department Advisory: Do not sow mung bean in cotton belt to avoid whitefly attack