ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਨੂੰ ਹੁਣ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਸਰਕਾਰ (Punjab Government) ਨੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀਣ ਤੋਂ ਬਾਅਦ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਪੁਲੀਸ (Punjab Police) ਨੂੰ ਮੈਰਿਜ ਪੈਲੇਸਾਂ (Marriage Palaces) ਮੂਹਰੇ ਨਾਕੇ ਲਗਾ ਕੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ (Legal action) ਕਰਨ ਦੇ ਆਦੇਸ਼ ਦਿੱਤੇ ਹਨ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ ਅਤੇ ਸਰਕਾਰ ਨੇ ਅਜਿਹਾ ਕਦਮ ਕਿਉਂ ਚੁੱਕਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਆਦੇਸ਼ਾਂ ਤੋਂ ਬਾਅਦ ਸੂਬੇ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਹ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਨੇ ਡਾਇਰੈਕਟਰ ਜਨਰਲ ਆਫ਼ ਪੁਲੀਸ ਨੂੰ ਪੱਤਰ ਲਿੱਖ ਕੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਸੋਮਵਾਰ ਨੂੰ ਪੂਰੇ ਹਫ਼ਤੇ ਦੀ ਰਿਪੋਰਟ ਪੰਜਾਬ ਸਰਕਾਰ (Punjab Government) ਨੂੰ ਭੇਜੀ ਜਾਵੇ।
ਮੁੱਖ ਸਕੱਤਰ (Chief Secretary) ਨੇ ਆਪਣੇ ਹੁਕਮਾਂ ਵਿੱਚ ਖਦਸ਼ਾ ਪ੍ਰਗਟਾਇਆ ਹੈ ਕਿ ਸਰਦੀਆਂ ਵਿੱਚ ਵਿਆਹ ਸਮਾਗਮਾਂ (Wedding events) ਦੌਰਾਨ ਸ਼ਰਾਬ ਦੀ ਖਪਤ ਵੱਧ ਜਾਂਦੀ ਹੈ ਅਤੇ ਸਮਾਗਮ ਵਿੱਚ ਸ਼ਰਾਬ ਦਾ ਸੇਵਨ ਕਰਨ ਤੋਂ ਬਾਅਦ ਧੁੰਦ ਕਾਰਨ ਸੜਕ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸੇ ਲਈ ਮੈਰਿਜ ਪੈਲੇਸਾਂ (Marriage Palaces) ਦੇ ਬਾਹਰ ਨਾਕਾਬੰਦੀ ਦੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਸ਼ਰਾਬ ਪੀ ਕੇ ਵਾਹਨ ਚਲਾਉਣ ਨਾਲ ਹੋਣ ਵਾਲੇ ਸੜਕ ਹਾਦਸਿਆਂ (Road accidents) ਨੂੰ ਰੋਕਣ ਲਈ ਚਲਾਈ ਗਈ ਹੈ ਤਾਂ ਜੋ ਲੋਕ ਸੁਰੱਖਿਅਤ ਆਪਣੇ ਘਰ ਪਹੁੰਚ ਸਕਣ।
ਪੰਜਾਬ ਸਰਕਾਰ (Punjab Government) ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ (DGP) ਨੇ ਸੂਬੇ ਦੇ ਐੱਸਐੱਸਪੀਜ਼ ਨੂੰ ਆਦੇਸ਼ ਕੀਤੇ ਹਨ ਕਿ ਮੈਰਿਜ ਪੈਲੇਸਾਂ ਅੱਗੇ ਨਾਕਾਬੰਦੀ ਕੀਤੀ ਜਾਵੇ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਮੈਰਿਜ ਪੈਲੇਸਾਂ (Marriage Palaces) ਦੇ ਬਾਹਰ ਨਾਕੇਬੰਦੀ ਦੀ ਹਫਤਾਵਰੀ ਰਿਪੋਰਟ ਤਿਆਰ ਕਰਨ, ਜੋ ਅੱਗੇ ਸਰਕਾਰ ਨੂੰ ਭੇਜੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਸ਼ਿਲਾਘਯੋਗ ਕਦਮ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ 20 ਕਰੋੜ ਰੁਪਏ ਜਾਰੀ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹਰ ਸਾਲ ਸਰਦੀਆਂ ਦੇ ਮੌਸਮ ਵਿੱਚ ਧੁੰਦ ਕਰਕੇ ਵੱਡੀ ਗਿਣਤੀ 'ਚ ਸੜਕ ਹਾਦਸੇ ਵਾਪਰਦੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੜਕ ਹਾਦਸੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਕਾਰਨ ਹੁੰਦੇ ਹਨ। ਇਸੇ ਲਈ ਸਰਕਾਰ ਨੇ ਵਿਆਹ ਸਮਾਗਮਾਂ (Wedding events) ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰ ਦਿੱਤੀ ਹੈ।
Summary in English: Alert! Punjab Government is strict against alcohol drinkers, know the whole matter...