ਏਪੀਐਸ ਦਿਓਲ ਨੇ ਸੋਮਵਾਰ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਏ.ਜੀ. ਦੇ ਅਹੁਦੇ ’ਤੇ ਨਿਯੁਕਤੀ ਤੋਂ ਬਾਅਦ ਤੋਂ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਫੈਸਲੇ ਤੋਂ ਨਾਰਾਜ ਚਲ ਰਹੇ ਸਨ
ਸਿੱਧੂ ਨੇ ਇਸ ਪਿੱਛੇ ਦਲੀਲ ਦਿੱਤੀ ਸੀ ਕਿ ਦਿਓਲ ਨੇ ਬੇਅਦਬੀ ਮਾਮਲੇ ਦੇ ਖਿਲਾਫ ਅਦਾਲਤ ਵਿੱਚ ਬਹਿਸ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਕੇਸ ਵੀ ਲੜਿਆ ਸੀ ।
ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਇਨ੍ਹਾਂ ਦੋਵਾਂ ਮਾਮਲਿਆਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਰਹੇ ਹਨ। ਚੰਨੀ ਵੱਲੋਂ ਦਿਓਲ ਨੂੰ ਏਜੀ ਦੇ ਅਹੁਦੇ ’ਤੇ ਨਿਯੁਕਤ ਕਰਨ ਤੋਂ ਵੀ ਸਿੱਧੂ ਨਾਰਾਜ਼ ਸਨ।
ਇੱਥੋਂ ਤੱਕ ਕਿ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਗਾਂ-ਮੱਝਾਂ ਖਰੀਦਣ ਅਤੇ ਪੋਲਟਰੀ ਫਾਰਮ ਦੇ ਲਈ ਮਿਲੇਗੀ 45 ਹਜ਼ਾਰ ਰੁਪਏ ਦੀ ਸਬਸਿਡੀ, ਜਲਦੀ ਦਿਓ ਅਰਜੀ
Summary in English: APS Deol resigns as Advocate General