Punjab Big News: ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (Pradhan Mantri Fasal Bima Yojana) ਸ਼ੁਰੂ ਕਰਨ ਲਈ ਸੂਬੇ ਦੇ ਵਿੱਤ ਵਿਭਾਗ ਨੂੰ 400 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਦਾ ਮਕਸਦ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਤੋਂ ਬਚਾਅ ਲਈ ਬੀਮਾ ਕਵਰ ਪ੍ਰਦਾਨ ਕਰਨਾ ਹੈ।
ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (Pradhan Mantri Fasal Bima Yojana) ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਵਿੱਚੋਂ ਇੱਕ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਨੂੰ ਲਾਗੂ ਕਰਨ ਬਾਰੇ ਸੋਚ ਰਹੀ ਹੈ। ਤੇਲੰਗਾਨਾ, ਗੁਜਰਾਤ ਅਤੇ ਬਿਹਾਰ ਵਰਗੇ ਸੂਬਿਆਂ ਨੇ ਸ਼ੁਰੂ ਵਿੱਚ ਇਸ ਬੀਮਾ ਯੋਜਨਾ ਨੂੰ ਰੱਦ ਕਰ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਇਸਨੂੰ ਅਪਣਾ ਲਿਆ ਗਿਆ।
ਕੇਂਦਰ ਦੁਆਰਾ ਅੰਸ਼ਕ ਤੌਰ 'ਤੇ ਸਪਾਂਸਰ ਕੀਤੀ ਗਈ ਇਹ ਸਕੀਮ 2016 ਵਿੱਚ ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ਸੀ, ਪਰ ਪੰਜਾਬ ਦੀ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਇਸਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਇਸ ਦੇ ਮਾਪਦੰਡ ਸੂਬੇ ਦੇ ਕਿਸਾਨਾਂ ਲਈ ਢੁਕਵੇਂ ਨਹੀਂ ਹਨ। ਇਸ ਤੋਂ ਬਾਅਦ ਕਾਂਗਰਸ ਸਰਕਾਰ ਨੇ ਸੂਬਾ ਪੱਧਰੀ ਫਸਲ ਬੀਮਾ ਯੋਜਨਾ ਸ਼ੁਰੂ ਕਰਨ ਦੀ ਤਜਵੀਜ਼ ਰੱਖੀ, ਪਰ ਇਸ ਨੂੰ ਕਦੇ ਲਾਗੂ ਨਹੀਂ ਕੀਤਾ ਜਾ ਸਕਿਆ।
ਯੋਜਨਾ ਨੂੰ ਅਪਣਾਉਣ ਦੇ ਕਾਰਨ
ਪਿਛਲੇ ਦੋ ਸੀਜ਼ਨਾਂ 'ਚ ਫਸਲਾਂ ਦੇ ਹੋਏ ਨੁਕਸਾਨ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਕਾਰਨ ਸੂਬਾ ਸਰਕਾਰ ਦੇ ਖਜ਼ਾਨੇ 'ਤੇ ਵਾਧੂ ਬੋਝ ਪੈਣਾ ਸ਼ੁਰੂ ਹੋ ਗਿਆ, ਜਿਸ ਦੇ ਨਤੀਜੇ ਵਜੋਂ 'ਆਪ' ਸਰਕਾਰ ਨੂੰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਲਾਗੂ ਕਰਨੀ ਪਈ ਹੈ। ਇਸ ਯੋਜਨਾ ਵਿੱਚ, ਕਿਸਾਨ ਬੀਮੇ ਦੀ ਰਕਮ ਦੇ ਕੁਝ ਹਿੱਸੇ ਲਈ ਪ੍ਰੀਮੀਅਮ ਦਾ ਭੁਗਤਾਨ ਕਰਦੇ ਹਨ ਅਤੇ ਬਾਕੀ ਪ੍ਰੀਮੀਅਮ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਸਾਂਝਾ ਕੀਤਾ ਜਾਂਦਾ ਹੈ।
2024 ਹਾੜ੍ਹੀ ਸੀਜ਼ਨ ਲਈ ਬਿਜਾਈ ਦੀ ਆਖਰੀ ਮਿਤੀ
ਪੰਜਾਬ ਸਰਕਾਰ (Punjab Government) ਨੇ ਇਹ ਸਕੀਮ 2024 ਵਿੱਚ ਹਾੜੀ ਦੇ ਸੀਜ਼ਨ ਅਕਤੂਬਰ ਤੋਂ ਨਵੰਬਰ ਦਰਮਿਆਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਸਕੱਤਰ ਵੀ.ਕੇ ਜੰਜੂਆ ਸਮੇਤ ਸੂਬੇ ਦੇ ਉੱਚ ਅਧਿਕਾਰੀ ਇਸ ਸਕੀਮ ਨੂੰ ਲਾਗੂ ਕਰਨ ਨੂੰ ਅੰਤਿਮ ਰੂਪ ਦੇਣ ਲਈ ਆਉਣ ਵਾਲੀ 27 ਫਰਵਰੀ ਨੂੰ ਮੀਟਿੰਗ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : ਡਿਫਾਲਟਰ ਹੋ ਚੁੱਕੇ ਕਿਸਾਨਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ, ਇਸ ਤਰ੍ਹਾਂ ਲਓ BANK LOAN
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਖੇਤੀਬਾੜੀ ਵਿਭਾਗ ਨੇ ਵਿੱਤ ਵਿਭਾਗ ਨੂੰ 400 ਕਰੋੜ ਰੁਪਏ ਅਲਾਟ ਕਰਨ ਲਈ ਕਿਹਾ ਹੈ ਤਾਂ ਜੋ ਸਾਡੇ ਕੋਲ ਇਸ ਸਕੀਮ ਨੂੰ ਸ਼ੁਰੂ ਕਰਨ ਲਈ ਲੋੜੀਂਦੇ ਫੰਡ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਇਸ ਵਿਸ਼ੇਸ਼ ਯੋਜਨਾ ਲਈ ਖਾਕਾ ਤਿਆਰ ਕਰੇਗੀ।
ਮੁੱਖ ਸਕੱਤਰ ਜੰਜੂਆ ਨੇ ਕਿਹਾ, 'ਸੂਬੇ ਵਿੱਚ ਫਸਲਾਂ ਦਾ ਕਾਫੀ ਨੁਕਸਾਨ ਦੇਖਿਆ ਜਾ ਰਿਹਾ ਹੈ। ਇਸ ਵਿੱਚ ਸਭ ਤੋਂ ਵੱਧ ਨੁਕਸਾਨ ਕਪਾਹ ਨੂੰ ਹੋ ਰਿਹਾ ਹੈ। ਕਪਾਹ ਹੇਠ ਰਕਬਾ ਵੀ 10 ਲੱਖ ਤੋਂ ਘਟ ਕੇ 2.5 ਲੱਖ ਹੈਕਟੇਅਰ ਰਹਿ ਗਿਆ ਹੈ। ਸਾਡੀ ਸਰਕਾਰ ਕਿਸਾਨਾਂ ਦੀਆਂ ਫਸਲਾਂ ਦਾ ਬੀਮਾ ਕਰਵਾ ਕੇ ਉਨ੍ਹਾਂ ਦਾ ਸਮਰਥਨ ਕਰਨਾ ਚਾਹੁੰਦੀ ਹੈ।
Summary in English: Big news for the farmers, Pradhan Mantri Fasal Bima Yojana will be implemented in Punjab