ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ।ਉਹ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਅਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਅੱਜ ਸਵੇਰੇ ਤੋਂ ਹੀ ਪੰਜਾਬ ਵਿੱਚ ਵੱਡੀ ਹਲ ਚੱਲ ਸੀ।ਹੁਣ ਇਹ ਖ਼ਬਰ ਸਾਹਮਣੇ ਆ ਗਈ ਹੈ।
ਇਸ ਤੋਂ ਪਹਿਲਾਂ ਸ੍ਰੀ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਅਤੇ ਵਾਰ -ਵਾਰ "ਅਪਮਾਨ" ਕਰਨ 'ਤੇ ਨਾਰਾਜ਼ਗੀ ਅਤੇ ਨਾਖੁਸ਼ੀ ਜ਼ਾਹਰ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਮਰਥਕ ਵਿਧਾਇਕਾਂ ਨਾਲ ਮੀਟਿੰਗ ਵਿੱਚ ਅਸਤੀਫਾ ਦੇਣ ਬਾਰੇ ਫੈਸਲਾ ਲਿਆ
ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ ਛੱਡਣ ਦਾ ਮੌਕਾ ਦਿੱਤਾ ਸੀ। ਇਸੇ ਲਈ ਮੀਟਿੰਗ ਸ਼ਾਮ ਨੂੰ ਰੱਖੀ ਗਈ ਸੀ।
ਕੈਪਟਨ ਅਮਰਿੰਦਰ ਸਿੰਘ ਲਈ ਹੁਣ ਤੱਕ ਦੀਆਂ ਸਿਆਸੀ ਲੜਾਈਆਂ:-
ਕੈਪਟਨ ਅਮਰਿੰਦਰ ਸਿੰਘ ਦੋ ਵਾਰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਰਹੇ ਹਨ। ਆਓ ਉਨ੍ਹਾਂ ਦੇ ਸਿਆਸੀ ਕਰੀਅਰ ਅਤੇ ਨਿੱਜੀ ਜ਼ਿੰਦਗੀ 'ਤੇ ਇੱਕ ਝਾਤ ਮਾਰਦੇ ਹਾਂ..
1) 2014 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਆਗੂ ਅਰੁਣ ਜੇਤਲੀ ਨੂੰ ਹਰਾ ਕੇ ਅੰਮ੍ਰਿਤਸਰ ਦੀ ਸੀਟ ਜਿੱਤੀ ਸੀ।
2) 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੂਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਇਸ ਦੌਰਾਨ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੇ ਸਿਆਸੀ ਟਕਰਾਅ ਸੁਰਖੀਆਂ ਵਿੱਚ ਰਹੇ।
3) 2019 ਵਿੱਚ ਵੀ 13 ਵਿੱਚੋਂ 8 ਸੀਟਾਂ ਜਿੱਤ ਕੇ ਪੰਜਾਬ ਵਿੱਚ ਕਾਂਗਰਸ ਨੇ ਚੰਗਾ ਪ੍ਰਦਰਸ਼ਨ ਕੀਤਾ ਸੀ। ਉਹ ਦੇਸ਼ ਵਿੱਚ ਕਾਂਗਰਸ ਦੇ ਮੁੱਖ ਚਿਹਰਿਆਂ ਵਿੱਚੋਂ ਇੱਕ ਗਿਣੇ ਜਾਂਦੇ ਹਨ।
4) ਕੈਪਟਨ ਅਮਰਿੰਦਰ ਸਿੰਘ ਭਾਵੇਂ ਸ਼ਾਹੀ ਖ਼ਾਨਦਾਨ ਨਾਲ ਸਬੰਧ ਰੱਖਦੇ ਹਨ ਪਰ ਸਿਆਸਤ ਵਿੱਚ ਉਨ੍ਹਾਂ ਦਾ ਸਫ਼ਰ ਬੇਹਦ ਚੁਣੌਤੀਆਂ ਭਰਿਆ ਰਿਹਾ ਹੈ।
Summary in English: Big news of Punjab Captain Amarinder Singh resigns