Punjab News: ਕਿਸਾਨਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ 'ਤੇ ਲੋਡ ਵਧਾਉਣ ਦੀਆਂ ਦਰਾਂ ਨੂੰ ਲਗਭਗ ਅੱਧਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਸਾਂਝਾ ਕਰਦਿਆਂ ਹੋਇਆਂ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ।
Power Load of Tubewells: ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ 'ਤੇ ਲੋਡ ਵਧਾਉਣ ਦੀਆਂ ਦਰਾਂ ਨੂੰ ਲਗਭਗ ਅੱਧਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਮੈਂ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਇੱਕ ਵੱਡੇ ਫੈਸਲੇ ਨੂੰ ਸਾਂਝਾ ਕਰਦੇ ਹੋਏ ਬਹੁਤ ਖੁਸ਼ ਹਾਂ। ਟਿਊਬਵੈੱਲਾਂ 'ਤੇ ਲੋਡ ਵਧਾਉਣ ਦੀ ਲਾਗਤ 4750 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘਟਾ ਕੇ 2500 ਰੁਪਏ ਕਰ ਦਿੱਤੀ ਗਈ ਹੈ। ਇਸ ਨਾਲ ਹਜ਼ਾਰਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ। ਅਸੀਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ, ਮਜਬੂਰੀ ਨਹੀਂ।
ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਨ ਦਿੱਕਤਾਂ
ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਮੋਟੀਆਂ ਫੀਸਾਂ ਭਰਨ ਵਿੱਚ ਦਿੱਕਤਾਂ ਪੇਸ਼ ਆ ਰਹੀਆਂ ਸਨ, ਜਿਸਦੇ ਚਲਦਿਆਂ ਇਹ ਫੀਸ ਲਗਭਗ 50 ਫੀਸਦੀ ਘਟਾਈ ਗਈ ਹੈ। ਇਸ ਨਾਲ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਰਾਹਤ ਮਿਲੇਗੀ। ਮੰਨਿਆ ਜਾ ਰਿਹਾ ਹੈ ਕਿ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਇਸ ਦਿਸ਼ਾ ਵਿੱਚ ਹੋਰ ਕਦਮ ਚੁੱਕੇ ਜਾਣਗੇ।
ਸੂਬੇ ਵਿੱਚ 15 ਲੱਖ ਟਿਊਬਵੈੱਲ
ਪੰਜਾਬ ਵਿੱਚ ਇਸ ਸਮੇਂ ਕਰੀਬ 15 ਲੱਖ ਟਿਊਬਵੈੱਲ ਖੇਤੀਬਾੜੀ ਨਾਲ ਜੁੜੇ ਹੋਏ ਹਨ। ਇਸ ਸਮੇਂ ਗਰਮੀ ਵੀ ਆਪਣੇ ਸਿਖਰਾਂ 'ਤੇ ਹੈ ਅਤੇ ਸੂਬਾ ਬਿਜਲੀ ਸੰਕਟ ਦਾ ਵੀ ਸਾਹਮਣਾ ਕਰ ਰਿਹਾ ਹੈ। ਇਸ ਦੌਰਾਨ ਝੋਨੇ ਦੀ ਬਿਜਾਈ ਦਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ, ਜਿਸ ਲਈ ਬਿਜਲੀ ਵਿਭਾਗ ਨੇ ਬਿਨਾਂ ਕਿਸੇ ਕੱਟ ਦੇ ਖੇਤਾਂ ਨੂੰ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ: Budget 2022: ਪੰਜਾਬ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਲੇਠਾ ਬਜਟ!
ਮਾਹਿਰਾਂ ਅਨੁਸਾਰ ਜੇਕਰ ਔਸਤਨ ਅੱਠ ਘੰਟੇ ਬਿਜਲੀ ਸਪਲਾਈ ਮਿਲਦੀ ਹੈ ਤਾਂ ਹਰੇਕ ਟਿਊਬਵੈੱਲ ਹਫ਼ਤੇ ਵਿੱਚ 30.24 ਲੱਖ ਲੀਟਰ ਪਾਣੀ ਪੰਪ ਕਰ ਸਕਦਾ ਹੈ। ਅਜਿਹੇ 'ਚ ਜ਼ਮੀਨ ਹੇਠਲੇ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਹੇ ਸੂਬੇ 'ਚ ਭਾਰੀ ਬੋਝ ਵਾਲੇ ਟਿਊਬਵੈੱਲਾਂ ਤੋਂ ਝੋਨੇ ਦੀ ਬਿਜਾਈ ਸਮੇਂ ਜ਼ਿਆਦਾ ਮਾਤਰਾ 'ਚ ਪਾਣੀ ਕੱਢੇ ਜਾਣ 'ਤੇ ਵੀ ਖੇਤੀ ਮਾਹਿਰਾਂ ਨੇ ਚਿੰਤਾ ਪ੍ਰਗਟਾਈ ਹੈ।
Summary in English: Big News: Tubewell load shedding rate almost halved! Farmers will benefit!