ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਕਰਮਚਾਰੀ ਰਾਜ ਬੀਮਾ ਨਿਗਮ (ESIC) ਨੇ 169 ਫੈਕਲਟੀ ਪੋਸਟਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਭਰਤੀ ਲਈ ਅਰਜ਼ੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਕਰਕੇ ਬਿਨਾ ਦੇਰੀ ਕੀਤੇ ਨੌਕਰੀ ਲਈ ਅਪਲਾਈ ਕਰੋ।
ਭਰਤੀ ਨਾਲ ਸਬੰਧਤ ਪੂਰੇ ਵੇਰਵੇ ਹੇਠਾਂ ਲਿਖੇ ਅਨੁਸਾਰ ਹਨ:
ਖਾਲੀ ਪੋਸਟ
ਇਸ ਭਰਤੀ ਪ੍ਰਕਿਰਿਆ ਵਿੱਚ 169 ਅਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈ।
ਵਿੱਦਿਅਕ ਯੋਗਤਾ
ਬਿਨੈਕਾਰ ਕੋਲ ਯੋਗਤਾ ਵਜੋਂ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ MBBS/MD/DNB ਡਿਗਰੀ ਹੋਣੀ ਚਾਹੀਦੀ ਹੈ।
ਉਮਰ ਸੀਮਾ
ਇਸ ਭਰਤੀ `ਚ ਅਪਲਾਈ ਕਰਨ ਲਈ ਉਮੀਦਵਾਰ ਦੀ ਉਮਰ 45 ਤੋਂ 69 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ, ਪਰ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਬਿਨੈਕਾਰਾਂ ਨੂੰ ਛੋਟ ਦਿੱਤੀ ਜਾਵੇਗੀ।
ਮਾਸੀਕ ਆਮਦਨ
ਇਸ ਭਰਤੀ `ਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 60 ਹਜ਼ਾਰ ਤੋਂ 2 ਲੱਖ ਰੁਪਏ ਤੱਕ ਦੀ ਤਨਖਾਹ ਦਿੱਤੀ ਜਾਵੇਗੀ।
ਐਪਲੀਕੇਸ਼ਨ ਫੀਸ
ਜਨਰਲ ਵਰਗ ਦੇ ਉਮੀਦਵਾਰਾਂ ਨੂੰ 1,000 ਰੁਪਏ ਦੀ ਅਰਜ਼ੀ ਫੀਸ ਜਮ੍ਹਾ ਕਰਨੀ ਪਵੇਗੀ। ਜਦੋਂਕਿ, ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਅਰਜ਼ੀ ਫੀਸ ਵਿੱਚ ਛੋਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : 7th Pay Commission: ਪੰਜਾਬ ਸਰਕਾਰ ਵੱਲੋਂ ਤੋਹਫ਼ਾ, ਸੀਐਮ ਮਾਨ ਨੇ ਲਿਆ ਇਹ ਵੱਡਾ ਫੈਸਲਾ
ਚੋਣ ਪ੍ਰਕਿਰਿਆ
ਇਸ ਭਰਤੀ `ਚ ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਅਰਜ਼ੀ ਦੀ ਆਖਰੀ ਮਿਤੀ
ਇਸ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 8 ਸਤੰਬਰ ਰੱਖੀ ਗਈ ਹੈ।
ਅਰਜ਼ੀ ਦੀ ਪ੍ਰਕਿਰਿਆ
ਅਪਲਾਈ ਕਰਨ ਲਈ, ਉਮੀਦਵਾਰਾਂ ਨੂੰ ਕਰਮਚਾਰੀ ਰਾਜ ਬੀਮਾ ਨਿਗਮ (ESIC) ਦੀ ਅਧਿਕਾਰਤ ਵੈੱਬਸਾਈਟ www.esic.in 'ਤੇ ਜਾਣਾ ਪਵੇਗਾ।
Summary in English: Bumper recruitment in this government department, salary up to 2 lakh rupees!