Sangrur Bypoll Results: ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
Sangrur By Election Results: ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਸੀਟ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਚੋਣ ਹਾਰ ਗਏ ਹਨ। ਜਦੋਂਕਿ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ (Simranjit Singh Mann) ਜੇਤੂ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ‘ਆਪ’ ਦੇ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ ਹੈ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਉਪ ਚੋਣ ਦੌਰਾਨ ਘੱਟ ਮਤਦਾਨ ਹੋਇਆ। ਇੱਥੇ ਸਿਰਫ਼ 45 ਫ਼ੀਸਦੀ ਵੋਟਾਂ ਪਈਆਂ, ਜੋ ਕਿ 2019 ਦੀਆਂ ਚੋਣਾਂ ਨਾਲੋਂ 27.1 ਫ਼ੀਸਦੀ ਘੱਟ ਸਨ। ਜਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਤੋਂ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਆਈ.ਪੀ.ਐਸ. ਅਧਿਕਾਰੀ ਵੀ ਰਹਿ ਚੁੱਕੇ ਹਨ। ਸਿਮਰਨਜੀਤ ਸਿੰਘ ਮਾਨ 1989 ਵਿੱਚ ਤਰਨਤਾਰਨ ਤੋਂ ਅਤੇ 1999 ਵਿੱਚ ਸੰਗਰੂਰ ਸੀਟ ਤੋਂ ਲੋਕ ਸਭਾ ਮੈਂਬਰ ਰਹੇ ਹਨ। ਉਹ ਹੁਣ ਤੱਕ 6 ਵਾਰ ਲੋਕ ਸਭਾ ਚੋਣ ਲੜ ਚੁੱਕੇ ਹਨ।
23 ਜੂਨ ਨੂੰ ਪਈਆਂ ਸਨ ਵੋਟਾਂ
23 ਜੂਨ ਨੂੰ ਸੰਗਰੂਰ ਉਪ ਚੋਣ ਲਈ ਸਿਰਫ਼ 45.3 ਫ਼ੀਸਦੀ ਵੋਟਰਾਂ ਨੇ ਹੀ ਆਪਣੀ ਵੋਟ ਪਾਈ ਸੀ। ਫਰਵਰੀ 'ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਗਵੰਤ ਮਾਨ ਦੇ ਵਿਧਾਇਕ ਚੁਣੇ ਜਾਣ ਅਤੇ ਲੋਕ ਸਭਾ ਮੈਂਬਰੀ ਤੋਂ ਅਸਤੀਫਾ ਦੇਣ ਤੋਂ ਬਾਅਦ ਇਸ ਸੀਟ 'ਤੇ ਉਪ ਚੋਣ ਹੋਈ ਸੀ।
ਸਾਰੀਆਂ ਕੌਮੀ ਪਾਰਟੀਆਂ ਨੂੰ ਹਰਾਇਆ: ਸਿਮਰਨਜੀਤ ਸਿੰਘ ਮਾਨ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਤੋਂ ਬਾਅਦ ਕਿਹਾ ਕਿ ਉਹ ਸੰਗਰੂਰ ਲੋਕ ਸਭਾ ਉਪ ਚੋਣ ਜਿੱਤ ਗਏ ਹਨ। ਇਹ ਸਾਡੀ ਪਾਰਟੀ ਦੀ ਵੱਡੀ ਜਿੱਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਸ ਉਪ ਚੋਣ ਵਿੱਚ ਸਾਰੀਆਂ ਕੌਮੀ ਪਾਰਟੀਆਂ ਨੂੰ ਹਰਾਇਆ ਹੈ।
ਸੰਗਰੂਰ ਸੀਟ ਲਈ ਕੌਣ-ਕੌਣ ਸਨ ਉਮੀਦਵਾਰ?
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਮੈਦਾਨ ਵਿੱਚ ਸਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਇੱਥੋਂ ਗੁਰਮੇਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਸੀ। ਕਾਂਗਰਸ ਦੇ ਦਲਵੀਰ ਗੋਲਡੀ ਅਤੇ ਭਾਜਪਾ ਦੇ ਕਵਲ ਢਿੱਲੋਂ ਵੀ ਚੋਣ ਮੈਦਾਨ ਵਿੱਚ ਸਨ। ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਵੀ ਚੋਣਾਂ ਵਿੱਚ ਕਿਸਮਤ ਅਜ਼ਮਾ ਰਹੀ ਸੀ। ਦੱਸ ਦੇਈਏ ਕਿ ਭਗਵੰਤ ਮਾਨ ਸੰਗਰੂਰ ਸੀਟ ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਬਣੇ।
ਇਹ ਵੀ ਪੜ੍ਹੋ: Plastic Ban: 1 ਜੁਲਾਈ ਤੋਂ ਪਲਾਸਟਿਕ ਦੀਆਂ ਇਨ੍ਹਾਂ ਚੀਜ਼ਾਂ ਦੀ ਵਰਤੋਂ 'ਤੇ ਪਾਬੰਦੀ!
ਕੌਣ ਹਨ ਸਿਮਰਨਜੀਤ ਸਿੰਘ ਮਾਨ?
ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਹਨ। ਉਹ ਆਈਪੀਐਸ ਅਧਿਕਾਰੀ ਵੀ ਰਹਿ ਚੁੱਕੇ ਹਨ। ਸਿਮਰਨਜੀਤ ਸਿੰਘ ਮਾਨ 1989 ਵਿੱਚ ਤਰਨਤਾਰਨ ਅਤੇ 1999 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਹੁਣ ਤੱਕ 6 ਵਾਰ ਲੋਕ ਸਭਾ ਚੋਣ ਲੜ ਚੁੱਕੇ ਹਨ। ਇਹ ਸੱਤਵੀਂ ਵਾਰ ਹੈ ਜਦੋਂ ਉਨ੍ਹਾਂ ਨੇ ਲੋਕ ਸਭਾ ਚੋਣ ਲੜੀ ਹੈ। ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਮਰਗੜ੍ਹ ਤੋਂ ਵੀ ਚੋਣ ਲੜੀ ਸੀ, ਜਿਸ ਵਿੱਚ ਉਹ ‘ਆਪ’ ਉਮੀਦਵਾਰ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਤੋਂ ਚੋਣ ਹਾਰ ਗਏ ਸਨ।
Summary in English: Bypoll Results: Simranjit Singh Mann Wins Sangrur By-Election! Shock to 'AAP'!