ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਤੋਂ ਚੱਲ ਰਹੀਆਂ ਅਟਕਲਾਂ ਦਾ ਜਵਾਬ ਦਿੱਤਾ ਹੈ। ਕੈਪਟਨ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਹਾਲਾਂਕਿ, ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਕਾਂਗਰਸ ਛੱਡ ਰਹੇ ਹਨ ਕਿਉਂਕਿ ਉਹਨਾਂ ਤੋਂ ਇੰਨੀ ਬੇਇੱਜ਼ਤੀ ਸਹੀ ਨੀ ਜਾ ਰਹੀ ਹੈ। ਦੱਸ ਦੇਈਏ ਕਿ ਕੈਪਟਨ ਮੰਗਲਵਾਰ ਨੂੰ ਦਿੱਲੀ ਆਏ ਸਨ ਅਤੇ ਫਿਰ ਉਨ੍ਹਾਂ ਨੇ ਕਿਸੇ ਵੀ ਨੇਤਾ ਨੂੰ ਮਿਲਣ ਦੀ ਗੱਲ ਨੂੰ ਰੱਦ ਕਰ ਦਿੱਤਾ ਸੀ, ਪਰ ਬੁੱਧਵਾਰ ਨੂੰ ਹੀ ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
ਵੀਰਵਾਰ ਸਵੇਰੇ ਕੈਪਟਨ ਅਮਰਿੰਦਰ ਨੇ ਦਿੱਲੀ ਵਿੱਚ ਹੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਕਿਹਾ, 'ਮੈਂ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਿਹਾ ਪਰ ਕਾਂਗਰਸ ਛੱਡ ਰਿਹਾ ਹਾਂ। ਇੰਨਾ ਅਪਮਾਨ ਬਰਦਾਸ਼ਤ ਨਹੀਂ ਕਰ ਸਕਦਾ.
ਕੈਪਟਨ ਨੇ ਕਿਹਾ, 'ਹੁਣ ਤੱਕ ਮੈਂ ਕਾਂਗਰਸ ਵਿੱਚ ਹਾਂ ਪਰ ਕਾਂਗਰਸ ਵਿੱਚ ਰਹਾਂਗਾ ਨਹੀਂ। ਮੈਂ ਆਪਣੇ ਨਾਲ ਇਸ ਤਰ੍ਹਾਂ ਦਾ ਬਰਤਾਵ ਨਹੀਂ ਹੋਣ ਦੇਵਾਂਗਾ.
ਦੱਸ ਦਈਏ ਕਿ ਇਸ ਦੌਰਾਨ ਕਾਂਗਰਸ ਨੇ ਅਮਰਿੰਦਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ। ਪਾਰਟੀ ਦੇ ਸੀਨੀਅਰ ਨੇਤਾ ਅੰਬਿਕਾ ਸੋਨੀ ਅਤੇ ਕਮਲਨਾਥ ਲਗਾਤਾਰ ਅਮਰਿੰਦਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਦਿੱਲੀ ਵਿੱਚ ਰਹਿੰਦੇ ਹੋਏ, ਕੈਪਟਨ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਨਾ ਮਿਲਕੇ ਅਤੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਕੇ ਵੀ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ।
ਕੈਪਟਨ ਨੇ ਕਾਂਗਰਸ ਹਾਈ ਕਮਾਂਡ ਦੇ ਕਹਿਣ 'ਤੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ, ਉਹਨਾਂ ਨੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ, ਜਿਸ ਨਾਲ ਇਹ ਕਿਆਸਅਰਾਈਆਂ ਤੇਜ਼ ਹੋ ਗਈਆਂ ਕਿ ਉਹ ਸ਼ਾਇਦ ਭਾਜਪਾ ਵਿੱਚ ਸ਼ਾਮਲ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪਰਸਨਲ ਲੋਨ ਤੇ ਇਸ ਤਰ੍ਹਾਂ ਘਟਾਇਆ ਜਾ ਸਕਦਾ ਹੈ ਵਿਆਜ
Summary in English: Captain Amarinder Singh announces to quit Congress