Good News for Farmers: ਕਿਸਾਨਾਂ ਨੂੰ ਅੰਨਦਾਤਾ ਕਿਹਾ ਜਾਂਦਾ ਹੈ, ਜੋ ਗਰਮੀ-ਸਰਦੀ-ਮੀਂਹ-ਝੱਖੜ ਹਰ ਮੌਸਮ ਦੀ ਮਾਰ ਝੱਲਦਾ ਹੋਇਆ ਦੇਸ਼ ਦਾ ਢਿੱਡ ਭਰਦਾ ਹੈ। ਅਜਿਹੇ 'ਚ ਪੰਜਾਬ ਦੀ 'ਆਪ' ਸਰਕਾਰ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਤਾਂ ਜੋ ਕਿਸਾਨਾਂ ਦੀ ਮਿਹਨਤ ਨੂੰ ਸਰਾਹਿਆ ਜਾ ਸਕੇ। ਜਿਸਦੇ ਚਲਦਿਆਂ ਸਰਕਾਰ ਹੁਣ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸ ਲੜੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਇੱਕ ਸ਼ਿਲਾਘਯੋਗ ਪਹਿਲ ਕੀਤੀ ਹੈ।
Farmer Income: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹਨ। ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਦੁੱਧ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਮਾਨ ਨੇ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਵੇਰਕਾ ਦੇ ਉਤਪਾਦਾਂ ਨੂੰ ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਪਹੁੰਚਾਉਣ ਦੀ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਦੇਸ਼ ਅਤੇ ਦੁਨੀਆ ਦੇ ਲੋਕਾਂ ਤੱਕ ਪਹੁੰਚਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ। ਇਸ ਲਈ ਕਿਹੜੇ-ਕਿਹੜੇ ਸਾਧਨਾਂ ਦੀ ਲੋੜ ਹੈ, ਇਸ 'ਤੇ ਜਲਦੀ ਕੰਮ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਇਸ ਪਾਸੇ ਜਲਦੀ ਹੀ ਕੋਈ ਸਿੱਟਾ ਕੱਢਿਆ ਜਾ ਸਕੇ।
ਮੁੱਖ ਮੰਤਰੀ ਮਨ ਵੱਲੋਂ ਟਵੀਟ
ਇਸ ਸਬੰਧ ਵਿੱਚ ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ “ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵੇਰਕਾ ਦੇ ਉਤਪਾਦਾਂ ਨੂੰ ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਪਹੁੰਚਾਉਣ ਦੀ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅਸੀਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪੰਜਾਬ ਦੇ ਦੁੱਧ ਅਤੇ ਦੁੱਧ ਪਦਾਰਥਾਂ ਨੂੰ ਦੇਸ਼ ਅਤੇ ਦੁਨੀਆ ਦੇ ਲੋਕਾਂ ਤੱਕ ਪਹੁੰਚਾਉਣ ਦੇ ਟੀਚੇ ਵੱਲ ਕੰਮ ਕਰ ਰਹੇ ਹਾਂ।
ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ 'ਵੇਰਕਾ' ਲਈ ਨਵੇਂ ਮੌਕੇ ਸਿਰਜੇਗਾ, ਜਿਸ ਦਾ ਉਦੇਸ਼ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਹੀ ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਪਿੰਡਾਂ ਨੂੰ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਦੁੱਧ ਖਰੀਦਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਨੀਤੀ ਆਯੋਗ ਦਾ ਸਹਿਯੋਗ ਜ਼ਰੂਰੀ: ਧਾਲੀਵਾਲ
ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।
ਡੇਅਰੀ ਦੇ ਧੰਦੇ ਲਈ ਕਿਸਾਨ ਪੱਖੀ ਸਕੀਮਾਂ
ਇਸ ਦੌਰਾਨ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ।
Summary in English: Chief Minister Hon'ble initiative, steps taken to increase the income of farmers-animal husbandry