ਦਿੱਲੀ ਅਤੇ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਆਸ ਬੱਜੀ ਹੈ। ਦਰਅਸਲ, ਮੌਸਮ ਵਿਭਾਗ ਮੁਤਾਬਕ ਅੱਜ ਤੋਂ ਤਿੰਨ ਦਿਨਾਂ ਤੱਕ ਕਈ ਥਾਈਂ ਹਨੇਰੀ, ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ...
ਪਿਛਲੇ ਕੁੱਝ ਦਿਨਾਂ ਤੋਂ ਲੋਕ ਅੱਤ ਦੀ ਗਰਮੀ ਦਾ ਤਾਪ ਸਹਾਰ ਰਹੇ ਹਨ, ਪਰ ਹੁਣ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਪ੍ਰਕੋਪ ਤੋਂ ਰਾਹਤ ਮਿਲਣ ਵਾਲੀ ਹੈ। ਜੀ ਹਾਂ, ਭਾਰਤੀ ਮੌਸਮ ਵਿਭਾਗ (IMD) ਨੇ ਇਸ ਹਫ਼ਤੇ ਦੇ ਜ਼ਿਆਦਾਤਰ ਦਿਨਾਂ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਹੀ ਨਹੀਂ, ਮੌਸਮ ਵਿਭਾਗ ਨੇ ਕਈ ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਹੈ।
ਮੌਸਮ ਵਿਭਾਗ ਮੁਤਾਬਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਅਜਿਹੀ ਸਥਿਤੀ ਵਿੱਚ ਅੱਤ ਦੀ ਗਰਮੀ ਝੇਲ ਰਹੇ ਲੋਕਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ, ਹਫਤੇ ਦੇ ਅੰਤ ਵਿੱਚ ਇਕ ਵਾਰ ਫਿਰ ਮੌਸਮ ਸਾਫ ਹੋਣ ਨਾਲ ਤਾਪਮਾਨ ਅਤੇ ਗਰਮੀ ਵਧਣ ਦਾ ਖ਼ਦਸ਼ਾ ਹੈ।
ਇਸ ਤੋਂ ਪਹਿਲਾਂ ਪੰਜਾਬ ਵਿੱਚ ਕਈ ਥਾਈਂ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਕਿ ਫ਼ਿਰੋਜ਼ਪੁਰ ਅਤੇ ਪਟਿਆਲਾ ਦੋਵਾਂ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ 43.6, ਜਲੰਧਰ 41.1, ਅੰਮ੍ਰਿਤਸਰ 40.8, ਲੁਧਿਆਣਾ 39.8, ਪਟਿਆਲਾ 38.7 ਅਤੇ ਮੁਹਾਲੀ ਵਿੱਚ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਹ ਇਸੇ ਸ਼੍ਰੇਣੀ 'ਚ ਰਹਿਣ ਦੀ ਉਮੀਦ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਕਿਹੇ ਜਿਹਾ ਰਹੇਗਾ ਮੌਸਮ ਦਾ ਹਾਲ?
ਅੰਮ੍ਰਿਤਸਰ: ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਸੋਮਵਾਰ ਤੋਂ ਲੈ ਕੇ ਵੀਰਵਾਰ ਤੱਕ ਹਲਕੀ ਬੱਦਲਵਾਈ ਰਹੇਗੀ, ਨਾਲ ਹੀ ਤੇਜ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਬਾਅਦ ਮੌਸਮ ਸਾਫ ਹੋ ਜਾਏਗਾ ਅਤੇ ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 132 ਹੈ।
ਜਲੰਧਰ: ਜੇਕਰ ਗੱਲ ਜਲੰਧਰ ਦੀ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸੋਮਵਾਰ ਤੋਂ ਸ਼ੁੱਕਰਵਾਰ ਤੱਕ ਹਲਕੀ ਬੱਦਲਵਾਈ ਰਹੇਗੀ, ਇਸ ਦੌਰਾਨ ਸੋਮਵਾਰ, ਮੰਗਲਵਾਰ ਅਤੇ ਵੀਰਵਾਰ ਨੂੰ ਤੇਜ ਮੀਂਹ ਪੈਣ ਦੀ ਉਮੀਦ ਹੈ। ਜਦੋਂਕਿ, ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 162 ਹੈ।
ਲੁਧਿਆਣਾ: ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਭਾਰੀ ਮੀਂਹ ਪੈਣ ਦੀ ਉਮੀਦ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 195 ਹੈ।
ਇਹ ਵੀ ਪੜ੍ਹੋ : ਗਰਮੀ ਦੀ ਲਪੇਟ 'ਚ ਸਮੁੱਚਾ ਉੱਤਰ ਭਾਰਤ! ਪੰਜਾਬ ਵਿੱਚ ਗਰਮੀ ਨੇ ਤੋੜੇ ਰਿਕਾਰਡ!
ਪਟਿਆਲਾ: ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰੇ ਹਫ਼ਤੇ ਬੱਦਲ ਛਾਏ ਰਹਿਣਗੇ। ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 183 ਹੈ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਲੋਕ ਅੱਤ ਦੀ ਗਰਮੀ ਕਾਰਣ ਹਾਲੋ-ਬੇਹਾਲ ਹੋ ਰਹੇ ਸਨ, ਜਿਸ ਤੋਂ ਬਾਅਦ ਮੌਸਮ ਵਿਭਾਗ ਵੱਲੋ ਆਈ ਜਾਣਕਾਰੀ ਕਾਰਣ ਲੋਕਾਂ ਦੇ ਚਿਹਰੇ ਖਿੜ ਗਏ ਹਨ।
Summary in English: Climate change! It will rain with clouds in these places!