CM Mann Health: ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਪੋਲੋ ਇੰਦਰਪ੍ਰਸਥ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੀ.ਐਮ ਮਾਨ ਚੰਡੀਗੜ੍ਹ ਪਹੁੰਚ ਗਏ ਹਨ।
CM Mann Discharged: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੋਲੋ ਇੰਦਰਪ੍ਰਸਥ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ 19 ਜੁਲਾਈ ਦੇਰ ਰਾਤ ਅਪੋਲੋ ਇੰਦਰਪ੍ਰਸਥ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਹੋਣ ਤੋਂ ਬਾਅਦ ਵੀਰਵਾਰ ਸਵੇਰੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਸੀ.ਐਮ ਮਾਨ ਆਪਣੀ ਪਤਨੀ ਅਤੇ ਭੈਣ ਦੇ ਨਾਲ ਸਨ, ਜਦੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਟ ਵਿੱਚ ਦਰਦ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਪੋਲੋ ਇੰਦਰਪ੍ਰਸਥ ਹਸਪਤਾਲ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੂੰ ਮਾਹਿਰ ਡਾਕਟਰੀ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਰੋਵਰ ਦਾ ਦੂਸ਼ਿਤ ਪਾਣੀ ਪੀਤਾ ਸੀ। ਉਸ ਤੋਂ ਬਾਅਦ ਹੀ ਉਨ੍ਹਾਂ ਦੇ ਪੇਟ ਵਿਚ ਤੇਜ਼ ਦਰਦ ਹੋਣ ਲੱਗਿਆ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਾਲਾਂਕਿ, ਪ੍ਰਸ਼ਾਸਨ ਨਾਲ ਜੁੜੇ ਲੋਕ ਮੁੱਖ ਮੰਤਰੀ ਨੂੰ ਸਿਹਤਮੰਦ ਦੱਸ ਰਹੇ ਹਨ।
ਮੁੱਖ ਮੰਤਰੀ ਨੇ ਦੂਸ਼ਿਤ ਪਾਣੀ ਕਿੱਥੇ ਪੀਤਾ ?
ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਕਾਲੀ ਬੇਈ ਦੀ ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਸੱਦਾ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਸਰੋਵਰ ਤੋਂ ਪਾਣੀ ਦਾ ਗਲਾਸ ਵੀ ਭੇਟ ਕੀਤਾ ਸੀ। ਮੁੱਖ ਮੰਤਰੀ ਨੇ ਉਹ ਪਾਣੀ ਪੀਤਾ।
ਇਹ ਵੀ ਪੜ੍ਹੋ : MSP Update: ਪੰਜਾਬ ਦੀ ਅਣਦੇਖੀ ਤੋਂ ਕਿਸਾਨ ਨਾਰਾਜ਼, ਸਿਆਸੀ ਮਾਹੌਲ ਗਰਮਾਇਆ!
ਉਥੋਂ ਦਾ ਪਾਣੀ ਦੂਸ਼ਿਤ ਕਿਉਂ ?
ਦੱਸਿਆ ਜਾ ਰਿਹਾ ਹੈ ਕਿ ਇਸ ਸਰੋਵਰ ਵਿੱਚ ਆਸ-ਪਾਸ ਦੇ ਕਸਬਿਆਂ ਅਤੇ ਪਿੰਡਾਂ ਦਾ ਸੀਵਰੇਜ ਦਾ ਕੂੜਾ ਹੁੰਦਾ ਹੈ। ਇਸ ਘਟਨਾ ਤੋਂ ਥੋੜ੍ਹੀ ਦੇਰ ਬਾਅਦ, ਮੁੱਖ ਮੰਤਰੀ ਨੂੰ ਪੇਟ ਵਿੱਚ ਤੇਜ਼ ਦਰਦ ਹੋਇਆ ਅਤੇ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਕਿ ਮੁੱਖ ਮੰਤਰੀ ਦੂਸ਼ਿਤ ਪਾਣੀ ਦਾ ਸ਼ਿਕਾਰ ਹੋ ਗਏ ?
ਇਸ ਘਟਨਾ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਪਾਣੀ ਦੀ ਸਫ਼ਾਈ ਸਰਕਾਰ ਲਈ ਗੌਣ ਮੁੱਦਾ ਹੈ? ਕਿ ਮੁੱਖ ਮੰਤਰੀ ਖੁਦ ਦੂਸ਼ਿਤ ਪਾਣੀ ਦਾ ਸ਼ਿਕਾਰ ਹੋ ਗਏ ਹਨ? ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਲੋਕਾਂ ਨੂੰ ਸਾਫ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਚੰਡੀਗੜ੍ਹ ਪਹੁੰਚੇ। ਜਿੱਥੇ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੀਟਿੰਗ ਕੀਤੀ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅਪੋਲੋ ਇੰਦਰਪ੍ਰਸਥ ਹਸਪਤਾਲ 'ਚ ਸੀ.ਐਮ ਮਾਨ ਨਾਲ ਮੁਲਾਕਾਤ ਕਰਨ ਪੁੱਜੇ ਸਨ। ਫਿਲਹਾਲ, ਮੁੱਖ ਮੰਤਰੀ ਮਾਨ ਠੀਕ ਹਨ, ਪਰ ਡਾਕਟਰੀ ਸਲਾਹ ਮੁਤਾਬਿਕ ਉਹ ਹੁਣ ਆਪਣੇ ਘਰ ਵਿੱਚ ਹੀ ਆਰਾਮ ਕਰਨਗੇ।
Summary in English: CM Mann's condition improved, Leave for Chandigarh after being discharged from hospital!