1. Home
  2. ਖਬਰਾਂ

CM YOGSHALA: ਆਪਣੇ ਪਿੰਡਾਂ 'ਚ ਯੋਗਸ਼ਾਲਾ ਸ਼ੁਰੂ ਕਰਨ ਲਈ ਇਸ HELPLINE ਨੰਬਰ 'ਤੇ ਕਰੋ CALL

ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ 'ਸੀਐਮ ਦੀ ਯੋਗਸ਼ਾਲਾ' ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਇਸ CM Yogshala ਦਾ ਆਗਾਜ਼ 5 ਅਪ੍ਰੈਲ ਯਾਨੀ ਅੱਜ ਤੋਂ ਪਟਿਆਲਾ ਤੋਂ ਹੋਇਆ।

Gurpreet Kaur Virk
Gurpreet Kaur Virk
'ਸੀਐਮ ਦੀ ਯੋਗਸ਼ਾਲਾ' ਦਾ ਪਟਿਆਲਾ ਤੋਂ ਆਗਾਜ਼

'ਸੀਐਮ ਦੀ ਯੋਗਸ਼ਾਲਾ' ਦਾ ਪਟਿਆਲਾ ਤੋਂ ਆਗਾਜ਼

Punjab Government's Initiative: ਦਿੱਲੀ ਦੀ ਤਰਜ਼ 'ਤੇ ਹੁਣ ਪੰਜਾਬ ਵਿੱਚ 'ਸੀਐਮ ਦੀ ਯੋਗਸ਼ਾਲਾ' ਸ਼ੁਰੂ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਬੁੱਧਵਾਰ ਨੂੰ ਪਟਿਆਲਾ ਪਹੁੰਚਣਗੇ ਅਤੇ ਸੂਬੇ ਵਿੱਚ ‘ਸੀਐਮ ਦੀ ਯੋਗਸ਼ਾਲਾ’ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਦੱਸਿਆ ਸੀ ਕਿ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ 'ਸੀਐਮ ਦੀ ਯੋਗਸ਼ਾਲਾ' ਸ਼ੁਰੂ ਹੋਣ ਜਾ ਰਹੀ ਹੈ, ਜਿਸਦਾ ਆਗਾਜ਼ 5 ਅਪ੍ਰੈਲ ਨੂੰ ਪਟਿਆਲਾ ਤੋਂ ਕੀਤਾ ਜਾ ਰਿਹਾ ਹੈ।

ਅੱਗੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ‘ਸੀਐਮ ਦੀ ਯੋਗਸ਼ਾਲਾ’ ਬਣਾਈ ਜਾ ਰਹੀ ਹੈ। ਇਸ ਤੋਂ ਬਾਅਦ ਇਹ ਪ੍ਰੋਜੈਕਟ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Punjab Government ਦੀ ਅਨੋਖੀ ਪਹਿਲ, ਸੂਬੇ 'ਚ ਜਲਦ ਸ਼ੁਰੂ ਹੋਵੇਗੀ "ਸੀਐਮ ਦੀ ਯੋਗਸ਼ਾਲਾ"

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਾਸੀਆਂ ਦੀ ਸਿਹਤ ਤੰਦਰੁਸਤੀ ਲਈ ਪਟਿਆਲਾ ਦੇ ਪੋਲੋੋ ਗਰਾਊਂਡ ਸਥਿਤ ਜਿਮਨੇਜ਼ੀਅਮ ਹਾਲ 'ਚ ਕਰਵਾਏ ਜਾ ਰਹੇ ਸਮਾਗਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਜਾਣਾ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਹੈਲਪਲਾਈਨ ਨੰਬਰ 'ਤੇ ਕਰੋ ਕਾਲ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜੋ ਵਿਅਕਤੀ ਆਪਣੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਇਸ ਤਰ੍ਹਾਂ ਦੀ ਯੋਗਸ਼ਾਲਾ ਖੋਲ੍ਹਣਾ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ 76694-00500 'ਤੇ ਮਿਸ ਕਾਲ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੇ ਲਈ ਪੰਜਾਬ ਸਰਕਾਰ ਯੋਗਾ ਅਧਿਆਪਕਾਂ ਦਾ ਮੁਫ਼ਤ ਪ੍ਰਬੰਧ ਕਰੇਗੀ।

ਇਹ ਵੀ ਪੜ੍ਹੋ : Good News! ਸਸਤਾ ਹੋਇਆ LPG Cylinder, ਹੁਣ ਦੇਣੇ ਪੈਣਗੇ ਸਿਰਫ ਇਨ੍ਹੇ ਰੁਪਏ

ਮੁੱਖ ਮੰਤਰੀ ਮਾਨ ਵੱਲੋਂ ਅਪੀਲ

ਯੋਗ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ ਅਤੇ ਮਨ ਨੂੰ ਮਜ਼ਬੂਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਸਾਡੇ ਦੇਸ਼ ਦੀ ਪਰੰਪਰਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਯੋਗ ਨੂੰ ਅਪਣਾਇਆ ਜਾ ਰਿਹਾ ਹੈ, ਪਰ ਇਹ ਸਾਡੀ ਜ਼ਿੰਦਗੀ ਵਿੱਚੋਂ ਯੋਗ ਅਲੋਪ ਹੁੰਦਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਯੋਗ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਦਿਆਂ ਵੱਧ ਤੋਂ ਵੱਧ ਯੋਗ ਕਲਾਸਾਂ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ।

ਸੀਐੱਮ ਯੋਗਸ਼ਾਲਾ ਬਾਰੇ ਜਾਣਕਾਰੀ:

● ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
● ਇਨ੍ਹਾਂ ਯੋਗਸ਼ਾਲਾਵਾਂ ਵਿੱਚ ਰੋਜ਼ਾਨਾ ਲੋਕਾਂ ਨੂੰ ਮੁਫ਼ਤ ਯੋਗਾ ਸਿੱਖਿਆ ਦਿੱਤੀ ਜਾਵੇਗੀ।
● ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਤੋਂ ਯੋਗਸ਼ਾਲਾ ਦੀ ਸ਼ੁਰੂਆਤ।
● ਜਲਦੀ ਹੀ ਹਰ ਮੁਹੱਲੇ ਵਿੱਚ ਸੀਐਮ ਯੋਗਸ਼ਾਲਾ ਦੀ ਸਥਾਪਨਾ ਕੀਤੀ ਜਾਵੇਗੀ।
● ਸਰਕਾਰ ਯੋਗਾ ਇੰਸਟ੍ਰਕਟਰ ਮੁਫ਼ਤ ਮੁਹੱਈਆ ਕਰਵਾਏਗੀ।

Summary in English: CM YOGSHALA: CALL ON THIS HELPLINE NUMBER TO START YOGSHALA IN YOUR VILLAGES

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters