Pink Bollworm: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋ ਗੁਲਾਬੀ ਸੁੰਡੀ ਦੇ ਸਰਵੇਖਣ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨਰਮੇ ਦੀ 60-70 ਦਿਨ ਦੀ ਫਸਲ ਉੱਪਰ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਫੁੱਲਾਂ ਉੱਪਰ ਪਾਇਆ ਗਿਆ ਹੈ। ਜਦੋਂਕਿ ਛੋਟੀ ਉਮਰ ਦੇ ਨਰਮੇ ਵਾਲੇ ਜ਼ਿਆਦਾਤਰ ਖੇਤ ਗੁਲਾਬੀ ਸੁੰਡੀ ਦੇ ਹਮਲੇ ਤੋਂ ਰਹਿਤ ਹਨ।
ਰਾਜਸਥਾਨ ਅਤੇ ਹਰਿਆਣਾ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਅਗੇਤਾ ਹੋ ਗਿਆ ਸੀ ਅਤੇ ਹੁਣ ਨਾਲ ਲੱਗਦੇ ਪੰਜਾਬ ਦੇ ਪਿੰਡਾਂ ਵਿੱਚ ਵੀ ਇਸ ਦਾ ਹਮਲਾ ਹੋ ਸਕਦਾ ਹੈ। ਅਜਿਹੇ 'ਚ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਖੇਤਾਂ ਦਾ ਹਰ ਹਫਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ।
ਗੁਲਾਬੀ ਸੁੰਡੀ ਦੀ ਰੋਕਥਾਮ ਲਈ 500 ਮਿਲੀਲਿਟਰ ਪ੍ਰਫ਼ੀਨੌਫੋਸ 50 ਈ ਸੀ (ਕਿਊਰਾਕਰਾਨ/ਕਰੀਨਾ) ਜਾਂ 100 ਗ੍ਰਾਮ ਪਰੋਕਲੇਮ 5 ਐਸ ਜੀ (ਐਮਾਮੈਕਟਿਨ ਬੈਨਜੋਏਟ) ਜਾਂ 200 ਮਿਲੀਲਿਟਰ ਇੰਡੋਕਸਾਕਾਰਬ 15 ਐਸ ਸੀ (ਅਵਾਂਟ) ਜਾਂ 250 ਗ੍ਰਾਮ ਥਾਇਓਡੀਕਾਰਬ 75 ਡਬਲਯੂ ਪੀ (ਲਾਰਵਿਨ) ਜਾਂ 800 ਮਿਲੀਲਿਟਰ ਇਥੀਓਨ 50 ਈ ਸੀ (ਫੋਸਮਾਇਟ) ਪ੍ਰਤੀ ਏਕੜ ਦਾ ਛਿੜਕਾਅ ਕਰੋ। ਲੋੜ ਪੈਣ ਤੇ ਇਸਦਾ ਦੂਸਰਾ ਛਿੜਕਾਅ 7 ਦਿਨ ਬਾਅਦ ਦੁਬਾਰਾ ਕਰੋ। ਇਸੇ ਤਰ੍ਹਾਂ ਮਾਹਿਰਾਂ ਵਲੋਂ ਨਰਮਾ ਪੱਟੀ ਵਿੱਚ ਚਿੱਟੀ ਮੱਖੀ ਦੇ ਲਗਾਤਾਰ ਸਰਵੇਖਣ ਦੌਰਾਨ ਇਸ ਕੀੜੇ ਦਾ ਹਮਲਾ ਕੁੱਝ ਖੇਤਾਂ ਵਿੱਚ ਆਰਥਿਕ ਕਗਾਰ (ਔਸਤਨ 6 ਚਿੱਟੀ ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ ਹੈ।
ਕਿਸਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਨਰਮੇ ਦੀ ਫਸਲ ਨੂੰ ਸੋਕਾ ਨਾ ਲੱਗਣ ਦਿਓ, ਕਿਉਕਿ ਸੋਕੇ ਵਾਲੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਵਧੇਰੇ ਹੁੰਦਾ ਹੈ। ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ। ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐਸ ਜੀ (ਡਾਇਨੋਟੈਫ਼ੂਰਾਨ) ਜਾਂ 200 ਗ੍ਰਾਮ ਪੋਲੋ/ਰੂਬੀ/ਕਰੇਜ਼/ਲੂਡੋ/ਸ਼ੋਕੂ 50 ਡਬਲਯੂ ਪੀ (ਡਾਇਆਫੈਨਥੀਯੂਰੋਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਫੋਸਮਾਈਟ/ਈ-ਮਾਈਟ/ਵਾਲਥੀਆਨ/ਗੋਲਡਮਿਟ 50 ਈ ਸੀ (ਈਥੀਆਨ) ਦਾ ਛਿੜਕਾਅ ਕਰੋ। ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ 500 ਮਿਲੀਲਿਟਰ ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) ਜਾਂ 200 ਮਿਲੀਲਿਟਰ ਓਬਰੇਨ/ਵੋਲਟੇਜ਼ 22.9 ਐਸ ਸੀ (ਸਪੈਰੋਮੈਸੀਫਿਨ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।
ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਹਰ ਹਫਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ। ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਂਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲ਼ਿਆਂ ਦੀ ਵੱਟਾਂ ਅਤੇ ਬੇਕਾਰ ਪਈਆਂ ਥਾਂਵਾਂ ਵਿੱਚੋਂ ਚਿੱਟੀ ਮੱਖੀ ਅਤੇ ਲੀਫ ਕਰਲ (ਪੱਤਾ ਮਰੋੜ) ਬਿਮਾਰੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠਕੰਡਾ, ਧਤੂਰਾ, ਭੰਗ, ਆਦਿ ਨੂੰ ਨਸ਼ਟ ਕਰੋ।
ਇਹ ਵੀ ਪੜ੍ਹੋ: Profitable Crop: ਮੂਲੀ ਦੀ ਹਾਈਬ੍ਰਿਡ ਕਿਸਮ X-35 ਤੋਂ ਕਿਸਾਨਾਂ ਦੀ INCOME DOUBLE, 3 ਲੱਖ ਪ੍ਰਤੀ ਏਕੜ ਤੱਕ ਦਾ ਮੁਨਾਫਾ ਪੱਕਾ!
ਨਰਮੇ ਤੋ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾਂ ਜਿਵੇਂ ਕਿ ਬੈਂਗਣ, ਖੀਰਾ, ਚੱਪਣ ਕੱਦੂ, ਤਰ, ਆਲੂ, ਟਮਾਟਰ, ਮਿਰਚਾਂ, ਮੂੰਗੀ ਆਦਿ ’ਤੇ ਵੀ ਪਾਇਆ ਜਾਂਦਾ ਹੈ ਇਸ ਲਈ ਇਨ੍ਹਾਂ ਫਸਲਾਂ ਉੱਪਰ ਲਗਾਤਾਰ ਸਰਵੇਖਣ ਕਰੋ। ਇਸ ਸਾਲ ਨਰਮਾ ਪੱਟੀ ਵਿੱਚ ਗਰਮ ਰੁੱਤ ਦੀ ਮੂੰਗੀ ਦੀ ਫ਼ਸਲ ਕਾਫੀ ਵੱਡੇ ਰਕਬੇ ਵਿੱਚ ਬੀਜੀ ਗਈ ਹੈ ਅਤੇ ਚਿੱਟੀ ਮੱਖੀ ਸ਼ੂਰੁਆਤ ਵਿੱਚ ਮੂੰਗੀ ਤੇ ਵੱਧਦੀ ਫੁਲਦੀ ਹੈ ਅਤੇ ਬਾਅਦ ਵਿੱਚ ਇਹ ਨਾਲ ਲੱਗਦੇ ਨਰਮੇ ਦੇ ਖੇਤਾਂ ਵਿੱਚ ਹਮਲਾ ਕਰਦੀ ਹੈ ਅਤੇ ਮੌਸਮ ਅਨੁਕੂਲ ਹੋਣ ਕਰਕੇ ਇਸ ਦਾ ਵਾਧਾ ਨਰਮੇ ਉੱਤੇ ਬਹੁਤ ਤੇਜ਼ੀ ਨਾਲ ਹੁੰਦਾ ਹੈ।
ਨਰਮਾ ਬੀਜਣ ਵਾਲੇ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੂੰਗੀ ਦੇ ਨਾਲ ਲਗਦੇ ਨਰਮੇ ਦੇ ਖੇਤਾਂ ਦਾ ਸਰਵੇਖਣ ਅਤੇ ਲੋੜ ਮੁਤਾਬਿਕ ਰੋਕਥਾਮ ਕਰਨ। ਨਰਮੇ ਦੀ ਫਸਲ ਨੂੰ ਪਹਿਲਾ ਪਾਣੀ ਲਾਉਣ ਤੋਂ ਬਾਅਦ ਨਾਈਟ੍ਰੋਜਨ ਖਾਦ ਦੀ ਪਹਿਲੀ ਕਿਸ਼ਤ ਜ਼ਰੂਰ ਪਾਓ ਤਾਂ ਜੋ ਫਸਲ ਦਾ ਜ਼ਰੂਰੀ ਵਾਧਾ ਹੋ ਸਕੇ। ਨਾਈਟ੍ਰੋਜਨ ਖਾਦ ਸਿਫਾਰਸ਼ ਕੀਤੀ ਮਾਤਰਾ ਤੋਂ ਵੱਧ ਨਾ ਪਾਓ ਕਿਉਂਕਿ ਜ਼ਿਆਦਾ ਖਾਦ ਪਾਉਣ ਨਾਲ ਰਸ ਚੂਸਣ ਵਾਲੇ ਕੀੜਿਆਂ ਵਿੱਚ ਵਾਧਾ ਹੁੰਦਾ ਹੈ। ਨਰਮੇ ਦੀ ਫਸਲ ਨੂੰ ਸੋਕਾ ਨਾ ਲੱਗਣ ਦਿਓ, ਕਿਉਕਿ ਸੋਕੇ ਵਾਲੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਵਧੇਰੇ ਹੁੰਦਾ ਹੈ।
ਨਰਮੇ 'ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ। ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐਸ ਜੀ (ਡਾਇਨੋਟੈਫ਼ੂਰਾਨ) ਜਾਂ 200 ਗ੍ਰਾਮ ਪੋਲੋ/ਰੂਬੀ/ਕਰੇਜ਼/ਲੂਡੋ/ਸ਼ੋਕੂ 50 ਡਬਲਯੂ ਪੀ (ਡਾਇਆਫੈਨਥੀਯੂਰੋਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਫੋਸਮਾਈਟ/ਈ-ਮਾਈਟ/ਵਾਲਥੀਆਨ/ਗੋਲਡਮਿਟ 50 ਈ ਸੀ (ਈਥੀਆਨ) ਦਾ ਛਿੜਕਾਅ ਕਰੋ। ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ 500 ਮਿਲੀਲਿਟਰ ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) ਜਾਂ 200 ਮਿਲੀਲਿਟਰ ਓਬਰੇਨ/ਵੋਲਟੇਜ਼ 22.9 ਐਸ ਸੀ (ਸਪੈਰੋਮੈਸੀਫਿਨ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।
Summary in English: Crop Advice to Farmers: Early attack of pink bollworm in Rajasthan and Haryana, now Punjab farmers need to be alert, experts advise farmers