Good News: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਡਾਇਰੈਕਟਰ ਡੇਅਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉਤਪਾਦ ((ਦੁੱਧ ਤੋਂ ਦੁੱਧ ਪਦਾਰਥ ਬਨਾਉਣ ਦੀ ਸਿਖਲਾਈ) ਸਿਖਲਾਈ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਸਰਕਾਰ ਨੇ ਟੀਚਾ ਵੀ ਦੇ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦਲਬੀਰ ਕੁਮਾਰ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਸਥਿਤ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦੇ ਦਫ਼ਤਰ ਵਿਖੇ ਆ ਕੇ ਸਿਖਲਾਈ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਥਾਈਲੈਂਡ ਵਿਖੇ 7TH INTERNATIONAL CONFERENCE ON VETIVER ਦਾ ਆਗਾਜ਼
ਅੱਗੇ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ ਜਿਸ ਤਹਿਤ 2 ਹਫਤਿਆਂ ਦੇ ਸਿਖਲਾਈ ਕੋਰਸ ਦਾ ਚੌਥਾ ਬੈਚ 12-6-2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ 4 ਹਫਤਿਆਂ ਦੀ ਡੇਅਰੀ ਉਦਯੋਗ ਸਿਖਲਾਈ ਦਾ ਦੂਜਾ ਬੈਚ 07-03-2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦੀ ਇੰਟਰਵਿਊ 28-6-2023 ਨੂੰ ਹੋਵੇਗੀ।
ਇਹ ਵੀ ਪੜ੍ਹੋ : ਖੇਤੀਬਾੜੀ ਉਦਯੋਗ ਵਿੱਚ Media Exposure ਦੀ ਘਾਟ ਹੈ: ਕ੍ਰਿਸ਼ੀ ਜਾਗਰਣ ਦੇ Founder MC Dominic
ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਲਗਾਤਾਰ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਚੁੱਕਣ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਤੁਸੀਂ ਵਿਭਾਗ ਦੇ ਸੰਪਰਕ ਨੰਬਰ 01628-299322-264566 ਜਾਂ ਅਧਿਕਾਰੀ ਦੇ ਨਿੱਜੀ ਨੰਬਰ 81461-00543 'ਤੇ ਸੰਪਰਕ ਕਰ ਸਕਦੇ ਹੋ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ (District Public Relations Office Ludhiana)
Summary in English: Dairy training course is going to be held in June-July, Interview will be held on June 28