Monsoon 2022 : ਦਿੱਲੀ-ਐਨਸੀਆਰ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਸਵੇਰ ਤੋਂ ਹੀ ਬਾਰਿਸ਼ ਦਾ ਦੌਰਾ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਅਗਲੇ 2 ਦਿਨਾਂ ਤੱਕ ਬਾਰਿਸ਼ ਹੋ ਸਕਦੀ ਹੈ।
Punjab Weather : ਮਾਰਚ ਤੋਂ ਅੱਤ ਦੀ ਗਰਮੀ ਝੱਲ ਰਹੇ ਪੰਜਾਬ ਵਾਸੀਆਂ ਨੇ ਹੁਣ ਸੁਖ ਦਾ ਸਾਂਹ ਲਿਆ ਹੈ। ਦਰਅਸਲ, ਮੀਂਹ ਪੈਣ ਨਾਲ ਦਿਲੀ-ਐੱਨਸੀਆਰ ਸਮੇਤ ਪੰਜਾਬ, ਹਰਿਆਣਾ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਲੁਧਿਆਣਾ, ਅੰਮ੍ਰਿਤਸਰ ਸਮੇਤ ਸੂਬੇ ਭਰ ਵਿੱਚ ਦੇਰ ਰਾਤ ਅਚਾਨਕ ਮੌਸਮ ਵਿੱਚ ਬਦਲਾਵ ਆਇਆ, ਤੇਜ਼ ਹਵਾਵਾਂ ਚਲੀਆਂ ਅਤੇ ਬੱਦਲਵਾਈ ਨਾਲ ਮੀਂਹ ਪੈਣ ਕਾਰਨ ਮੌਸਮ ਠੰਡਾ ਹੋ ਗਿਆ। ਫਿਲਹਾਲ, ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਨਸੀਬ ਹੋਈ ਹੈ ਅਤੇ ਉਨ੍ਹਾਂ ਦੇ ਚਿਹਰੇ ਖਿੜ ਗਏ ਹਨ।
Delhi Weather Update : ਰਾਜਧਾਨੀ ਦਿੱਲੀ ਦਾ ਮੌਸਮ ਸੋਮਵਾਰ ਸਵੇਰੇ ਸੁਹਾਨਾ ਹੋ ਗਿਆ। ਦਿੱਲੀ ਦੇ ਕਈ ਹਿੱਸਿਆਂ ਵਿੱਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਕਿ, ਪਿਛਲੇ ਦੋ ਤਿੰਨ ਦਿਨਾਂ ਤੋਂ ਸ਼ਾਮ ਵੇਲੇ ਹਨੇਰੀ ਨਾਲ ਹਲਕੀ ਬਾਰਿਸ਼ ਪੈ ਰਹੀ ਸੀ। ਪਰ ਸੋਮਵਾਰ ਸਵੇਰੇ ਅਚਾਨਕ ਬੱਦਲਵਾਈ ਨਾਲ ਤੇਜ਼ ਮੀਂਹ ਪਿਆ ਅਤੇ ਮੌਸਮ ਵਿੱਚ ਠੰਡਕ ਘੁੱਲ ਗਈ। ਮੌਸਮ ਵਿਗਿਆਨ ਵਿਭਾਗ (IMD) ਨੇ ਪਹਿਲਾਂ ਹੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ।
Delhi-NCR Weather Update : ਰਾਜਧਾਨੀ ਦਿੱਲੀ ਅਤੇ ਨੌਏਡਾ ਸਮੇਤ ਪੂਰੇ ਐਨਸੀਆਰ ਵਿੱਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਸੋਮਵਾਰ ਤੜਕੇ ਤੋਂ ਦਿੱਲੀ, ਨੌਏਡਾ ਅਤੇ ਗਾਜ਼ੀਆਬਾਦ ਵਿੱਚ ਬਾਰਿਸ਼ ਹੋਈ। ਪਹਿਲਾਂ ਸ਼ਨਿਚਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋਈ ਸੀ, ਨਾਲ ਹੀ ਧੂਲ ਭਰੀ ਹਨੇਰੀ ਚੱਲੀ ਸੀ। ਤੇਜ਼ ਤੂਫ਼ਾਨ ਆਉਣ ਨਾਲ ਧੌਲਾਕੁਆਂ ਇਲਾਕੇ ਵਿੱਚ ਪੇੜ ਵੀ ਸੜਕ 'ਤੇ ਡਿੱਗ ਪਏ ਸੀ। ਜਦੋਂਕਿ, ਦਿੱਲੀ ਛਾਵਨੀ ਖੇਤਰ ਵਿੱਚ ਤੇਜ਼ ਹਵਾਵਾਂ ਅਤੇ ਬਾਰਿਸ਼ ਕਾਰਨ ਇੱਕ ਵੱਡਾ ਦਰੱਖਤ ਡਿੱਗ ਪਿਆ, ਜਿਸਦੇ ਚਲਦਿਆਂ ਲੋਕਾਂ ਨੂੰ ਆਵਾਜਾਈ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਆਈਐਮਡੀ ਵੱਲੋਂ ਭਵਿੱਖਬਾਣੀ (Forecast by IMD)
ਫਿਲਹਾਲ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਵਿਚਕਾਰ ਦੱਖਣ-ਦੱਖਣ ਪੂਰਵ ਤੋਂ 22 ਕਿਲੋਮੀਟਰ ਪ੍ਰਤੀ ਘੰਟੇ ਦੀ ਹਵਾ ਚਲਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਹਫਤੇ ਮੁੜ ਤਾਪਮਾਨ ਵਿੱਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਗਰਮੀ ਝੱਲਣੀ ਪਵੇਗੀ। ਦੱਸ ਦਈਏ ਕਿ ਮਈ ਮਹੀਨੇ ਵਿੱਚ ਦਿੱਲੀ ਵਿੱਚ ਅਜੇ ਤੱਕ 2.2 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ। ਇਹ ਪਿਛਲੇ ਕਈ ਸਾਲਾਂ ਦੇ ਮੁਕਾਬਲੇ ਮਈ ਮਹੀਨੇ ਵਿੱਚ ਹੋਈ ਸਭ ਤੋਂ ਘੱਟ ਵਾਰਿਸ਼ ਹੈ।
ਇਹ ਵੀ ਪੜ੍ਹੋ : Delhi-NCR Updated Weather Report : ਅੱਜ ਤੋਂ ਬਦਲ ਸਕਦੈ ਮੌਸਮ ਦਾ ਮਿਜਾਜ਼!
ਆਈਐਮਡੀ ਵੱਲੋਂ ਜਾਣਕਾਰੀ (Information from IMD)
ਦੱਸ ਦਈਏ ਕਿ, ਭਾਰਤੀ ਮੌਸਮ ਵਿਭਾਗ (IMD) ਵੱਲੋਂ ਸਮੁੱਚੇ ਉੱਤਰ ਭਾਰਤ ਵਿੱਚ ਸ਼ੁੱਕਰਵਾਰ ਤੋਂ ਮੌਸਮ ਵਿੱਚ ਬਦਲਾਵ ਆਉਣ ਦੀ ਭਵਿੱਖਬਾਣੀ ਕੀਤੀ ਗਈ ਸੀ। ਮੌਸਮ ਵਿਭਾਗ ਨੇ ਕਿਹਾ ਸੀ ਕਿ 24 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨੇਰੀ, ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ 'ਚ ਗਿਰਾਵਟ ਆਉਣ ਦੀ ਵੀ ਉਮੀਦ ਜਤਾਈ ਸੀ।
ਜਦੋਕਿ, ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਜਤਾਈ ਸੀ। ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਗਰਜ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਸੀ। ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਅਤੇ ਘੱਟੋ-ਘੱਟ ਤਾਪਮਾਨ 36.4 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਜਤਾਈ ਸੀ ਅਤੇ ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 46 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਸੀ।
Summary in English: Delhi-NCR Updated Weather Report: Changed Weather Mood! Heat Relief!