Monsoon 2022 : ਮੌਸਮ ਵਿਭਾਗ ਦੇ ਮੁਤਾਬਕ ਦੱਖਣੀ-ਪੱਛਮੀ ਮਾਨਸੂਨ ਬਿਨਾਂ ਕਿਸੇ ਬਾਧਾ ਦੇ ਅੱਗੇ ਵਧ ਰਿਹਾ ਹੈ। ਜੇਕਰ ਅੱਗੇ ਵੀ ਸਥਿਤੀਆਂ ਅਨੁਕੂਲ ਰਹੀਆਂ, ਤਾਂ 22-24 ਤਾਰੀਖ ਤੱਕ ਉੱਤਰ-ਪੱਛਮ ਵਿੱਚ ਬਾਰਿਸ਼ ਹੋਵੇਗੀ। ਇਸ ਵਿਚਕਾਰ ਕੁਝ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋਣ ਅਤੇ ਲੂ ਚਲਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
Punjab Weather : ਪੰਜਾਬ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਦਰਅਸਲ, ਸੂਬੇ ਵਿੱਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਜੀ ਹਾਂ, ਮੌਸਮ ਵਿਭਾਗ ਵੱਲੋਂ ਬੱਦਲਵਾਈ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
ਆਈਐਮਡੀ ਵੱਲੋਂ ਜਾਣਕਾਰੀ (Information from IMD)
-ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸੂਬੇ 'ਚ ਸ਼ੁੱਕਰਵਾਰ ਤੋਂ ਮੌਸਮ ਬਦਲ ਜਾਵੇਗਾ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
-24 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ, ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
-ਇਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਦਿੱਲੀ 'ਚ ਮੌਸਮ ਦਾ ਮਿਜਾਜ਼ (Weather in Delhi)
ਦਿੱਲੀ-ਐਨਸੀਆਰ (Delhi-NCR) ਵਿੱਚ ਸ਼ੁੱਕਰਵਾਰ ਤੋਂ ਗਰਮੀ ਅਤੇ 'ਲੂ' ਦੇ ਪ੍ਰਕੋਪ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਮੁਤਾਬਕ ਸ਼ੁੱਕਰਵਾਰ ਤੋਂ ਬੁਧਵਾਰ ਤੱਕ ਦਿੱਲੀ 'ਚ ਬੱਦਲ ਛਾਏ ਰਹਿਣਗੇ ਅਤੇ ਇਸ ਦੌਰਾਨ 22 ਤੋਂ 24 ਦੇ ਵਿਚਕਾਰ ਹਨੇਰੀ ਅਤੇ ਮੀਂਹ ਪੈਣ ਦੀ ਉਮੀਦ ਹੈ। ਜਦੋਂਕਿ, ਐਨਸੀਆਰ ਵਿੱਚ 21 ਤੋਂ 24 ਮਈ ਦੇ ਦੌਰਾਨ ਮੌਸਮ ਵਿੱਚ ਬਦਲਾਵ ਨਜ਼ਰ ਆਏਗਾ ਅਤੇ ਅਸਮਾਨ 'ਚ ਹਲਕੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਵਿੱਚ ਮੌਸਮ ਕਿਵੇਂ ਰਹੇਗਾ? (How will the weather be in Delhi-NCR?)
-ਵੀਰਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 27.5 ਡਿਗਰੀ ਸੈਲਸੀਅਸ ਵੱਧ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
-ਹਵਾ ਵਿੱਚ ਨਮੀ ਦਾ ਪੱਧਰ 22 ਤੋਂ 56 ਫੀਸਦੀ ਤੱਕ ਸੀ।
-ਸ਼ੁੱਕਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
-ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਅਤੇ ਗਰਜ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ।
-ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਅਤੇ ਘੱਟੋ-ਘੱਟ ਤਾਪਮਾਨ 36.4 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।
-ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 46 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਰਹੇਗਾ।
ਇਹ ਵੀ ਪੜ੍ਹੋ : Monsoon 2022 : ਕਿਤੇ ਗਰਮੀ ਨਾਲ ਬੁਰਾ ਹਾਲ! ਕਿਤੇ ਮੀਂਹ ਨਾਲ ਲੋਕਾਂ 'ਚ ਹਾਹਾਕਾਰ!
ਆਈਐਮਡੀ ਵੱਲੋਂ ਭਵਿੱਖਬਾਣੀ (Forecast by IMD)
ਦੱਸਿਆ ਜਾ ਰਿਹਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਦੱਖਣੀ ਅਤੇ ਮੱਧ ਬੰਗਾਲ ਦੀ ਖਾੜੀ ਦੇ ਕੁਝ ਹੋਰ ਹਿੱਸਿਆਂ ਅਤੇ ਦੱਖਣੀ ਅਰਬ ਸਾਗਰ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣ ਰਹੇ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜਸਥਾਨ, ਦੱਖਣੀ ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੀਟਵੇਵ ਸੰਭਵ ਹੈ ਅਤੇ 21 ਅਤੇ 22 ਮਈ ਤੱਕ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਪਹੁੰਚ ਸਕਦੀ ਹੈ।
Summary in English: Delhi-NCR Updated Weather Report : Weather may change from today!