Earthquake in Delhi-NCR: ਦੇਸ਼ ਦੀ ਰਾਜਧਾਨੀ ਦਿੱਲੀ ਮੰਗਲਵਾਰ ਦੁਪਹਿਰ ਕੰਬ ਗਈ। ਦਰਅਸਲ, ਦੁਪਹਿਰ ਕਰੀਬ 2.30 ਵਜੇ ਦਿੱਲੀ-ਐੱਨ.ਸੀ.ਆਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਦਿਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਨੇਪਾਲ ਸੀ ਅਤੇ ਇਹ ਝੱਟਕੇ ਇੰਨ੍ਹੇ ਜ਼ਬਰਦਸਤ ਸੀ ਕਿ ਕਰੀਬ 30 ਸੈਕਿੰਡ ਤੱਕ ਇਸਦਾ ਅਸਰ ਮਹਿਸੂਸ ਕੀਤਾ ਗਿਆ।
ਤੁਹਾਨੂੰ ਦੱਸ ਦੇਈਏ ਕੀ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਇਨ੍ਹਾਂ ਝਟਕਿਆਂ ਦਾ ਅਸਰ ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ, ਪਿਥੌਰਾਗੜ੍ਹ ਅਤੇ ਅਲਮੋੜਾ ਵਿੱਚ ਵੀ ਮਹਿਸੂਸ ਕੀਤਾ ਗਿਆ।
ਭੂਚਾਲ ਦੌਰਾਨ ਲੋਕ ਆਪਣੇ ਦਫ਼ਤਰਾਂ ਅਤੇ ਘਰਾਂ ਤੋਂ ਬਾਹਰ ਆ ਗਏ। ਕੰਧਾਂ 'ਤੇ ਟੰਗੇ ਛੱਤ ਵਾਲੇ ਪੱਖੇ ਅਤੇ ਹੋਰ ਚੀਜ਼ਾਂ ਤੇਜ਼ੀ ਨਾਲ ਹਿੱਲਣ ਲੱਗ ਪਈਆਂ। ਹਾਲਾਂਕਿ ਜਾਣਕਾਰੀ ਮੁਤਾਬਕ ਹੁਣ ਤੱਕ ਭੂਚਾਲ ਨਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਜਾਣਕਾਰੀ
ਭੂਚਾਲ ਬਾਰੇ ਵਧੇਰੀ ਜਾਣਕਾਰੀ ਦਿੰਦਿਆਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਦੁਪਹਿਰ 2.28 ਵਜੇ ਆਇਆ, ਜਿਸ ਦੀ ਤੀਬਰਤਾ 5.8 ਸੀ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕੀ ਇਸ ਤੋਂ ਪਹਿਲਾਂ 5 ਜਨਵਰੀ ਨੂੰ ਦਿੱਲੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੌਰਾਨ ਰਾਤ ਕਰੀਬ 8 ਵਜੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਿੱਲੀ-ਐਨਸੀਆਰ ਪੂਰੀ ਤਰ੍ਹਾਂ ਕੰਬ ਗਿਆ ਸੀ।
Summary in English: Earthquake: Strong earthquake shocks in North India, Delhi-NCR shook for 30 seconds