Earthquake Update: ਮੰਗਲਵਾਰ ਰਾਤ ਨੂੰ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਉੱਤਰ ਭਾਰਤ ਨੂੰ ਪੂਰੀ ਤਰ੍ਹਾਂ ਨਾਲ ਹਿਲਾ ਕੇ ਰੱਖ ਦਿੱਤਾ, ਜਿਸਦੇ ਚਲਦਿਆਂ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਡਰ ਦਾ ਮੰਜ਼ਰ ਹਰ ਪਾਸੇ ਦੇਖਣ ਨੂੰ ਮਿਲਿਆ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂਕੁਸ਼ ਖੇਤਰ ਦੱਸਿਆ ਗਿਆ। ਦੱਸ ਦੇਈਏ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.6 ਮਾਪੀ ਗਈ ਹੈ। ਇਸ ਦੌਰਾਨ ਪਾਕਿਸਤਾਨ ਵਿੱਚ ਭੂਚਾਲ ਕਾਰਨ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਕਿ, 100 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ।
ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੋਏ। ਦੱਸ ਦੇਈਏ ਕਿ ਇਹ ਭੂਚਾਲ ਇਨ੍ਹਾਂ ਜ਼ਬਰਦਸਤ ਸੀ ਕਿ ਲੋਕ ਤੁਰੰਤ ਆਪਣੇ ਘਰਾਂ ਅਤੇ ਅਪਾਰਟਮੈਂਟਾਂ ਤੋਂ ਬਾਹਰ ਆ ਗਏ।
ਭੂਚਾਲ ਦੇ ਝਟਕਿਆਂ ਨੂੰ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਵੀ ਮਹਿਸੂਸ ਕੀਤਾ ਗਿਆ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ 'ਚ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.6 ਮਾਪੀ ਗਈ ਹੈ। ਹਾਲਾਂਕਿ, ਚੰਗੀ ਗੱਲ ਇਹ ਰਹੀ ਹੈ ਕਿ ਭਾਰਤ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ : ਅਪ੍ਰੈਲ ਦੇ ਪਹਿਲੇ ਹਫ਼ਤੇ ਨਰਮੇ ਦੇ ਸਾਰੇ ਖੇਤਾਂ ਨੂੰ ਨਹਿਰੀ ਪਾਣੀ ਛੱਡਣ ਦੀ ਸਰਕਾਰੀ ਯੋਜਨਾ ਦਾ ਭਰੋਸਾ: PAU
ਭਾਰਤ 'ਚ ਜਦੋਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਉਸੇ ਸਮੇਂ ਪਾਕਿਸਤਾਨ 'ਚ ਵੀ ਭੂਚਾਲ ਦੇ ਝਟਕੇ ਨੇ ਸਾਰਿਆਂ ਨੂੰ ਦਹਿਸ਼ਤ 'ਚ ਪਾ ਦਿੱਤਾ। ਪਾਕਿਸਤਾਨ ਵਿੱਚ ਭੂਚਾਲ ਦੀ ਤੀਬਰਤਾ 6.8 ਮਾਪੀ ਗਈ। ਇੱਥੇ ਲਾਹੌਰ, ਇਸਲਾਮਾਬਾਦ, ਰਾਵਲਪਿੰਡੀ, ਕਵੇਟਾ, ਪੇਸ਼ਾਵਰ, ਕੋਹਾਟ ਸਮੇਤ ਕਈ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਏ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ 'ਚ ਭੂਚਾਲ ਕਾਰਨ ਹਾਦਸਿਆਂ 'ਚ 9 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ : Krishi Sanyantra Mela 2023 'ਚ ਹੋਵੇਗਾ ਖੇਤੀ ਤਕਨੀਕ ਦਾ ਪ੍ਰਦਰਸ਼ਨ, ਕੇਂਦਰੀ ਮੰਤਰੀ ਵੀ ਹੋਣਗੇ ਮੌਜੂਦ
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਨੇ ਦੱਸਿਆ ਹੈ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਵਿੱਚ ਸੀ, ਜੋ ਕਿ ਪਾਕਿਸਤਾਨ ਤੋਂ 180 ਕਿਲੋਮੀਟਰ ਦੂਰ ਹੈ। ਅਫਗਾਨਿਸਤਾਨ ਵਿੱਚ ਵੀ ਭੂਚਾਲ ਨਾਲ ਸਬੰਧਤ ਘਟਨਾਵਾਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
Summary in English: Earthquake tremors felt from Afghanistan to Delhi-NCR, 9 killed in Pakistan