Horticultural Techniques: ਸਮਾਪਤੀ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਪਸਾਰ ਮਾਹਿਰਾਂ ਨੂੰ ਨਵੀਆਂ ਬਾਗਬਾਨੀ ਤਕਨੀਕਾਂ ਕਿਸਾਨਾਂ ਤੱਕ ਪਸਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਫੁੱਲਾਂ ਦੀ ਖੇਤੀ, ਖੁੰਬਾਂ ਦੀ ਖੇਤੀ, ਭੋਜਨ ਪ੍ਰੋਸੈਸਿੰਗ, ਵਾਢੀ ਤੋਂ ਬਾਅਦ ਫ਼ਸਲਾਂ ਦੇ ਮੁੱਲ ਵਾਧੇ ਦੀਆਂ ਜੁਗਤਾਂ, ਬਾਗਬਾਨੀ ਲਈ ਖੇਤੀ ਮਸ਼ੀਨਰੀ ਅਤੇ ਮਿੱਟੀ ਰਹਿਤ ਪੌਸ਼ਟਿਕ ਸਬਜ਼ੀਆਂ ਦਾ ਛੱਤ ਮਾਡਲ ਕਿਸਾਨਾਂ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਲੋੜ ਹੈ।
ਉਨ੍ਹਾਂ ਖੇਤੀ ਵਿਭਿੰਨਤਾ ਦੇ ਪੱਖ ਤੋਂ ਬਾਗਬਾਨੀ ਫ਼ਸਲਾਂ ਦੀ ਕਾਸ਼ਤ ਅਤੇ ਉਤਪਾਦਨ ਤਕਨੀਕਾਂ ਸੰਬੰਧੀ ਨਵੀਆਂ ਖੋਜਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਿਆ।
ਡਾ. ਭੁੱਲਰ ਨੇ ਖੋਜ ਅਤੇ ਪਸਾਰ ਮਾਹਿਰਾਂ ਨੂੰ ਕਿਸਾਨਾਂ ਦੀ ਰਾਏ ਜਾਨਣ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਦੀ ਮੰਗ ਅਨੁਸਾਰ ਖੇਤੀ ਖੋਜ ਨਿਰਧਾਰਿਤ ਕੀਤੀ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਆਪਣੀ ਘਰੇਲੂ ਲੋੜ ਲਈ ਬਾਗਬਾਨੀ ਫ਼ਸਲਾਂ ਜ਼ਰੂਰ ਅਪਨਾਉਣ ਦੀ ਅਪੀਲ ਕੀਤੀ। ਇਥੇ ਜ਼ਿਕਰਯੋਗ ਹੈ ਕਿ ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਪੰਜਾਬ ਨੇ ਬਾਗਬਾਨੀ ਵਿਭਾਗ ਤੋਂ ਉਪ-ਨਿਰਦੇਸ਼ਕ, ਸਹਾਇਕ ਨਿਰਦੇਸ਼ਕ, ਬਾਗਬਾਨੀ ਵਿਕਾਸ ਅਧਿਕਾਰੀ, ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਉਪ-ਨਿਰਦੇਸ਼ਕ, ਜ਼ਿਲ੍ਹਾ ਪਸਾਰ ਮਾਹਿਰ ਅਤੇ ਪੀ.ਏ.ਯੂ. ਦੇ ਵਿਗਿਆਨੀਆਂ ਨੇ ਹਿੱਸਾ ਲਿਆ।
ਇਸ ਮੌਕੇ ਮਾਹਿਰਾਂ ਨੇ ਫ਼ਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਦੇ ਮੌਜੂਦਾ ਦ੍ਰਿਸ਼ ਬਾਰੇ ਵਿਸਥਾਰ ਵਿੱਚ ਦੋ ਦਿਨ ਤਕਨੀਕੀ ਸੈਸ਼ਨਾਂ ਦੌਰਾਨ ਚਰਚਾ ਕੀਤੀ। ਨਾਲ ਹੀ ਨਵੀਆਂ ਉਤਪਾਦਨ, ਪੌਦ ਸੁਰੱਖਿਆ ਅਤੇ ਪ੍ਰੋਸੈਸਿੰਗ ਤਕਨੀਕਾਂ ਵੀ ਸਾਂਝੀਆਂ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਡਾ. ਰਿਆੜ ਨੇ ਦੋ ਦਿਨਾਂ ਵਰਕਸ਼ਾਪ ਤੋਂ ਹਾਸਲ ਕੀਤੇ ਗਿਆਨ ਨੂੰ ਆਪਣੇ ਖੇਤਰ ਵਿੱਚ ਪਸਾਰਨ ਲਈ ਪਸਾਰ ਮਾਹਿਰਾਂ ਨੂੰ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: Punjab Farmers ਲਈ PAU ਦੀ ਵੱਡੀ ਪਹਿਲਕਦਮੀ, ਕਿਸਾਨ ਵੀਰੋਂ ਅਖਬਾਰ-ਰੇਡੀਓ-ਟੈਲੀਵਿਜ਼ ਤੋਂ ਬਾਅਦ ਹੁਣ Social Media Platforms ਰਾਹੀਂ ਜਾਣੋ ਸਿਫਾਰਿਸ਼ ਤਕਨੀਕਾਂ
ਇਸ ਤੋਂ ਪਹਿਲਾਂ ਭਾਗ ਲੈਣ ਵਾਲੇ ਪਸਾਰ ਅਤੇ ਖੋਜ ਮਾਹਿਰਾਂ ਨੂੰ ਸਬਜ਼ੀਆਂ, ਫਲਾਂ, ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਦੀਆਂ ਪ੍ਰਦਰਸ਼ਨੀਆਂ ਲਈ ਖੇਤਾਂ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਨੇ ਭੋਜਨ ਉਦਯੋਗ ਇੰਨਕੂਬੇਸ਼ਨ ਸੈਂਟਰ, ਪੰਜਾਬ ਬਾਗਬਾਨੀ ਪੋਸਟਹਾਰਵੈਸਟ ਤਕਨਾਲੋਜੀ ਸੈਂਟਰ ਅਤੇ ਨਵੇਂ ਬਾਗਾਂ ਦਾ ਦੌਰਾ ਵੀ ਕੀਤਾ।
Summary in English: Extension experts to make efforts to bring horticultural techniques to farmers: Dr. Makhan Singh Bhullar