Farmer Protest: ਦਿੱਲੀ ਵਿੱਚ ਇੱਕ ਵਾਰ ਫਿਰ ਕਿਸਾਨ ਅੰਦੋਲਨ ਤੇਜ਼ ਹੋਣ ਦੀ ਖ਼ਬਰ ਹੈ। ਦਰਅਸਲ, ਕਿਸਾਨ ਸੰਗਠਨ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਕਿਸਾਨ ਮਹਾਪੰਚਾਇਤ ਆਯੋਜਿਤ ਕਰਨ ਦਾ ਐਲਾਨ ਕੀਤਾ ਹੈ। ਅਜਿਹੇ 'ਚ ਦੇਸ਼ ਦੇ ਕਈ ਸੂਬਿਆਂ ਤੋਂ ਕਿਸਾਨ ਦਿੱਲੀ ਜਾਣ ਲੱਗੇ ਹਨ। ਅਜਿਹੇ 'ਚ ਦਿੱਲੀ ਪੁਲਿਸ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹਨ।
Farmer Movement: ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 22 ਅਗਸਤ ਯਾਨੀ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਕਿਸਾਨ ਮਹਾਂਪੰਚਾਇਤ ਆਯੋਜਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਇਸ ਮਹਾਪੰਚਾਇਤ ਲਈ ਦਿੱਲੀ ਪੁਲਿਸ ਤੋਂ ਇਜਾਜ਼ਤ ਮੰਗੀ ਸੀ। ਪਰ ਦਿੱਲੀ ਪੁਲਿਸ ਨੇ ਇਲਾਕੇ 'ਚ ਧਾਰਾ 144 ਲਗਾ ਕੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ
ਤੁਹਾਨੂੰ ਦੱਸ ਦੇਈਏ ਕਿ ਹੁਣ ਨਵੀਂ ਦਿੱਲੀ ਦੇ ਸਾਰੇ ਖੇਤਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਾਲਾਂਕਿ, ਕਿਸਾਨ ਮਹਾਪੰਚਾਇਤ ਲਈ ਵੱਖ-ਵੱਖ ਸੂਬਿਆਂ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਲਈ ਰਵਾਨਾ ਹੋ ਗਿਆ ਹੈ। ਅਜਿਹੇ 'ਚ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਬਾਰਡਰ ਸਮੇਤ ਸਾਰੇ ਇਲਾਕਿਆਂ 'ਚ ਪੁਲਿਸ-ਪ੍ਰਸ਼ਾਸਨ ਅਲਰਟ 'ਤੇ ਹੈ।
ਸਾਰੀਆਂ ਸਰਹੱਦਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਸ ਵਿੱਚ ਸੰਸਦ ਮਾਰਗ, ਅਸ਼ੋਕਾ ਰੋਡ, ਜਨਪਥ ਸਮੇਤ ਕਈ ਸੜਕਾਂ ਦੀ ਵਰਤੋਂ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮੈਟਰੋ ਨੂੰ ਹਾਈ ਅਲਰਟ 'ਤੇ ਰੱਖਦੇ ਹੋਏ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਵੇਖੋ ਇਹ ਲਿਸਟ
ਕੀ ਹੈ ਕਿਸਾਨਾਂ ਦੀ ਮੰਗ?
ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਵਾਅਦਾ ਕਰਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆਂ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਲਖੀਮਪੁਰ ਖੇੜੀ ਕਾਂਡ ਦੇ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਦੇ ਨਾਲ ਹੀ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣ।
Summary in English: Farmer movement will happen again in Delhi? Security forces deployed at the borders, know the latest situation