Pink Bollworm: ਸੂਬੇ 'ਚ ਇਸ ਵਾਰ ਫਿਰ ਤੋਂ ਨਰਮੇ ਦੀ ਫਸਲ ਗੁਲਾਬੀ ਸੁੰਡੀ ਅਤੇ ਸਫੇਦ ਮੱਖੀ ਦੀ ਲਪੇਟ ਵਿੱਚ ਆ ਗਈ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਨਰਮੇ ਦੀ ਫਸਲ ਵਾਹੁਣੀ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਸਮੇਂ ਸਿਰ ਰਾਹਤ ਨਾ ਮਿਲਣ ਕਾਰਨ ਕਿਸਾਨਾਂ 'ਚ ਰੋਸ਼ ਬਣਿਆ ਹੋਇਆ ਹੈ।
Cotton Farmers: ਮਾਨਸਾ ਤੇ ਬਠਿੰਡਾ ਇਹ ਅਜਿਹੇ ਪਿੰਡ ਹਨ, ਜੋ ਇਸ ਸਾਲ ਫਿਰ ਗੁਲਾਬੀ ਸੁੰਡੀ ਅਤੇ ਸਫੇਦ ਮੱਖੀ ਦੀ ਮਾਰ ਝੱਲ ਰਹੇ ਹਨ। ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਵੱਲੋਂ ਨਰਮੇ ਦੀ ਫਸਲ ਨੂੰ ਵਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੋਈ ਵੀ ਢੁਕਵਾਂ ਹੱਲ ਅਤੇ ਮਦਦ ਨਾ ਮਿਲਣ ਕਾਰਨ ਉਨ੍ਹਾਂ ਨੂੰ ਮਜਬੂਰਨ ਅਜਿਹਾ ਕਦਮ ਚੁੱਕਣਾ ਪੈ ਰਿਹਾ ਹੈ।
ਡੀ.ਸੀ ਬਠਿੰਡਾ ਨੂੰ ਸੌਂਪਿਆ ਮੰਗ ਪੱਤਰ
ਸਮੱਸਿਆ ਦਾ ਹੱਲ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀ ਕਿਸਾਨ ਬੀਕੇਯੂ ਏਕਤਾ ਸਿੱਧੂਪੁਰ ਦੇ ਬੈਨਰ ਹੇਠ ਚਿਲਡਰਨ ਪਾਰਕ ਵਿਖੇ ਇਕੱਠੇ ਹੋਏ ਅਤੇ ਡੀ.ਸੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ।
ਯੂਨੀਅਨ ਆਗੂਆਂ ਦਾ ਪੱਖ
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਨਰਮੇ ਦੀ ਫ਼ਸਲ ਨੂੰ ਵੱਡਾ ਨੁਕਸਾਨ ਹੋਇਆ ਹੈ, ਪਰ ਇਸ ਨੁਕਸਾਨ ਦੀ ਭਰਪਾਈ ਲਈ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਕੋਈ ਵੀ ਮਦਦ ਨਹੀਂ ਮਿਲ ਰਹੀ ਹੈ। ਜਿਸਦੇ ਚਲਦਿਆਂ ਕਿਸਾਨਾਂ ਨੂੰ ਆਪਣੀ ਫਸਲ ਵਾਹੁਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Pink Bollworm: ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਚੁੱਕੇ ਇਹ ਸਖ਼ਤ ਕਦਮ!
ਧਰਨਾਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਰਾਹਤ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹਾਲੇ ਤੱਕ ਕਿਸਾਨਾਂ ਨੂੰ ਕੋਈ ਵੀ ਮਦਦ ਨਹੀਂ ਮਿਲੀ ਹੈ। ਫਿਲਹਾਲ, ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ, ਨਾਲ ਹੀ ਉਨ੍ਹਾਂ ਨੇ ਖੇਤਾਂ ਵਿੱਚ ਖੜ੍ਹੀ ਨਰਮੇ ਦੀ ਫਸਲ ਦਾ ਹੱਲ ਕੱਢਣ ਦੀ ਵੀ ਅਪੀਲ ਕੀਤੀ ਹੈ, ਤਾਂ ਜੋ ਦੂਜੀਆਂ ਫਸਲਾਂ ਖ਼ਰਾਬ ਨਾ ਹੋਣ।
Summary in English: Farmer Protest: Attack of pink bollworm on cotton, farmers are angry due to non-release of relief