ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਵਜੋਂ ਸਬਸਿਡੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੂਰੀ ਖ਼ਬਰ ਲਈ ਲੇਖ ਪੜੋ...
Good News: ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਰਕਾਰ ਵੱਲੋਂ ਜੰਗੀ ਪੱਧਰ ’ਤੇ ਲੜੀਵਾਰ ਕੰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਬਾਗਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਪਾਈਲਟ ਪ੍ਰੋਜੈਕਟ ਵਜੋਂ ਸੂਬੇ ਦੇ ਤਿੰਨ ਜ਼ਿਲ੍ਹਿਆਂ ‘ਚ ਫੁੱਲਾਂ ਦੀ ਖੇਤੀ ਸ਼ੁਰੂ ਕਰਨ ਦੀ ਗੱਲ ਕਹੀ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਵਜੋਂ ਸਬਸਿਡੀ ਦੇਣ ਦਾ ਵੀ ਵਾਅਦਾ ਕੀਤਾ ਹੈ।
ਬਾਗਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ ਪਟਿਆਲਾ ਜ਼ਿਲ੍ਹੇ ਦੇ ਪਿੰਡ ਧਬਲਾਨ ਵਿਖੇ ਸੂਬੇ ਵਿਚ ਫੁੱਲ ਬੀਜ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਫੀਲਡ ਲੈਵਲ ਡਿਮਾਂਸਟਰੇਸ਼ਨ ਦੀ ਸ਼ੁਰੂਆਤ ਕਰਨ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਰਵਾਇਤੀ ਖੇਤੀ ਦੇ ਬਦਲ ਵਜੋਂ ਫੁੱਲਾਂ ਦੀ ਖੇਤੀ ਅਤੇ ਫੁੱਲ ਬੀਜ ਤਿਆਰ ਕਰਨ ਦੀ ਖੇਤੀ ਨੂੰ ਅਪਣਾਉਣ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ, ਡਿੱਗਦੇ ਜ਼ਮੀਨੀ ਪਾਣੀ ਦੇ ਪੱਧਰ ਅਤੇ ਬੇਰੋਜ਼ਗਾਰੀ ਵਰਗੇ ਗੰਭੀਰ ਮਸਲਿਆਂ ਦਾ ਹੱਲ ਹੋ ਸਕੇ।
ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਫੁੱਲ ਬੀਜ ਨੂੰ ਸੂਬੇ ਵਿਚ ਉਤਸ਼ਾਹਤ ਕਰਨ ਲਈ ਪੰਜਾਬ ਦੇ ਤਿੰਨ ਜ਼ਿਲ੍ਹੇ ਪਟਿਆਲਾ, ਫ਼ਤਿਹਗੜ੍ਹ ਸਾਹਿਬ ਤੇ ਬਠਿੰਡਾ ਵਿਖੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਪਾਇਲਟ ਪ੍ਰੋਜੈਕਟ ਦੇ ਤਹਿਤ ਪਟਿਆਲਾ ਜ਼ਿਲ੍ਹੇ 'ਚ 50 ਕਿਸਾਨਾਂ ਨੂੰ ਫੁੱਲ ਬੀਜ ਦੀ ਖੇਤੀ ਕਰਨ ਲਈ ਸਬਸਿਡੀ ਦਿੱਤੀ ਜਾਵੇਗੀ, ਇਸੇ ਤਰ੍ਹਾਂ ਫ਼ਤਿਹਗੜ੍ਹ ਸਾਹਿਬ ਤੇ ਬਠਿੰਡਾ ਦੇ 10-10 ਕਿਸਾਨਾਂ ਨੂੰ ਪਾਇਲਟ ਪ੍ਰੋਜੈਕਟ ਦੌਰਾਨ ਸਬਸਿਡੀ ਦੇ ਕੇ ਫੁੱਲ ਬੀਜ ਦੇ ਖੇਤੀ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੀ.ਏ.ਯੂ. ਦਾ ਸੰਯੁਕਤ ਖੇਤੀ ਪ੍ਰਣਾਲੀ ਮਾਡਲ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਲਾਹੇਵੰਦ : ਡਾ. ਗੋਸਲ
ਪਟਿਆਲਾ ਜ਼ਿਲ੍ਹੇ ਦੇ ਪਿੰਡ ਧਬਲਾਨ ਵਿਖੇ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਫੀਲਡ ਲੈਵਲ ਡਿਮਾਂਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ। ਪਾਈਲਟ ਪ੍ਰੋਜੈਕਟ ਵਜੋਂ ਸੂਬੇ ਦੇ 3 ਜ਼ਿਲ੍ਹਿਆਂ ‘ਚ ਫੁੱਲਾਂ ਦੀ ਖੇਤੀ ਦੀ ਸ਼ੁਰੂਆਤ ਕਰਾਂਗੇ। ਕਿਸਾਨਾਂ ਨੂੰ ਸਰਕਾਰ ਦੁਆਰਾ ਵਿੱਤੀ ਸਹਾਇਤਾ ਵਜੋਂ ਸਬਸਿਡੀ ਵੀ ਦੇਵਾਂਗੇ। pic.twitter.com/VvBbYkKMeD
— Fauja Singh Sarari (@fauja_sarari) December 17, 2022
ਇਸ ਮੌਕੇ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਬਾਗਬਾਨੀ ਵਿਭਾਗ ਦਾ ਮੁੱਖ ਟੀਚਾ ਹੈ। ਇਸ ਉਦੇਸ਼ ਨਾਲ ਫੁੱਲ ਬੀਜ ਦੀ ਖੇਤੀ ਨੂੰ ਸੂਬੇ ਵਿੱਚ ਉਤਸ਼ਾਹਤ ਕਰਨ ਲਈ ਫੀਲਡ ਲੈਵਲ ਡਿਮਾਂਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ।
ਜ਼ਿਮੀਂਦਾਰ ਦੇ ਖੇਤ ਵਿੱਚ ਗੁੱਲ ਅਸ਼ਰਫ਼ੀ ਦੀ ਪਨੀਰੀ ਲਗਾ ਕੇ ਫੀਲਡ ਲੈਵਲ ਡਿਮਾਂਸਟ੍ਰੇਸ਼ਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਜ਼ਿਮੀਂਦਾਰਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਲਈ ਕੌਮੀ ਬਾਗਬਾਨੀ ਮਿਸ਼ਨ ਅਧੀਨ ਰਵਾਇਤੀ ਫਸਲਾਂ ਦੇ ਬਦਲ ਵਜੋਂ ਫੁੱਲ ਬੀਜਾਂ ਦੀ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੀਏਯੂ ਦਾ ਟੀਐੱਨਸੀ ਇੰਡੀਆ ਨਾਲ ਸਮਝੌਤਾ, ਵਾਤਾਵਰਨ ਪੱਖੀ ਖੇਤੀ ਦੇ ਵਿਕਾਸ ਸੰਬੰਧੀ ਬਣੀ ਸਹਿਮਤੀ
ਇਸ ਮੌਕੇ ਡਾਇਰੈਕਟਰ ਬਾਗਬਾਨੀ-ਕਮ-ਮਿਸ਼ਨ ਡਾਇਰੈਕਟਰ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਫੁੱਲ ਬੀਜਾਂ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਬਾਗਾਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪਹਿਲੀ ਵਾਰ ਫੀਲਡ ਲੈਵਲ ਡਿਮਾਂਸਟ੍ਰੇਸ਼ਨ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਤਿੰਨ ਜਿਲ੍ਹੇ ਪਟਿਆਲਾ, ਬਠਿੰਡਾ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਡਿਮਾਂਸਟ੍ਰੇਸ਼ਨ ਦਾ ਮੁੱਖ ਮੰਤਵ ਰਾਜ ਦੇ ਕਿਸਾਨਾਂ ਨੂੰ ਫੁੱਲ ਬੀਜਾਂ ਦੀ ਖੇਤੀ ਸਬੰਧੀ ਨਵੀਨਤਮ ਤਕਨੀਕਾਂ ਪ੍ਰਤੀ ਜਾਣੂ ਕਰਵਾਉਣਾ ਹੈ ਅਤੇ ਵਪਾਰਕ ਪੱਧਰ ਤੇ ਜਿਮੀਦਾਰਾਂ ਨੂੰ ਫੁੱਲ ਬੀਜਾਂ ਦੇ ਮੰਡੀਕਰਨ ਲਈ ਸਵੈ-ਸਮਰੱਥ ਕਰਨਾ ਹੈ।
Summary in English: Farmers will get subsidy as financial assistance from the government: Fauja Singh Sarari