Training Session: ਵੱਧ ਤੋਂ ਵੱਧ ਲੋਕਾਂ ਨੂੰ ਆਤਮ-ਨਿਰਭਰ ਬਣਾਉਣ ਦੇ ਮੰਤਵ ਨਾਲ ਕ੍ਰਿਸ਼ੀ ਵਿਗਆਨ ਕੇਂਦਰ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕਰਦਾ ਰਹਿੰਦਾ ਹੈ। ਇਸੀ ਲੜੀ 'ਚ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ 23 ਅਗਸਤ, 2022 ਤੋਂ ਕ੍ਰਿਸ਼ੀ ਵਿਗਆਨ ਕੇਂਦਰ ਖੇੜੀ ਵਿਖੇ "ਖੁੰਬਾਂ ਦੀ ਕਾਸ਼ਤ ਸਬੰਧੀ" ਵਿਸ਼ੇ 'ਤੇ ਪੰਜ-ਰੋਜ਼ਾ ਕਿੱਤਾ ਮੁੱਖੀ ਸਿਖਲਾਈ ਕੋਰਸ ਸ਼ੁਰੂ ਹੋਣ ਜਾ ਰਿਹਾ ਹੈ। ਆਓ ਜਾਣਦੇ ਹਾਂ ਇਸ ਸਿਖਲਾਈ ਕੋਰਸ 'ਚ ਸਿਖਿਆਰਥਆਂ ਲਈ ਕਿ ਕੁਝ ਖ਼ਾਸ ਰਹਿਣ ਵਾਲਾ ਹੈ।
Krishi Vigyan Kendra: ਅੱਜਕੱਲ ਹਰ ਕੋਈ ਖੇਤੀ ਵੱਲ ਪਰਤ ਰਿਹਾ ਹੈ। ਅਜਿਹੇ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕਰਦਾ ਰਹਿੰਦਾ ਹੈ, ਤਾਂ ਜੋ ਬੇਰੋਜ਼ਗਾਰ ਪੇਂਡੂ ਨੌਜਵਾਨ, ਕਿਸਾਨ ਵੀਰ ਅਤੇ ਬੀਬੀਆਂ ਸਿਖਲਾਈ ਲੈ ਕੇ ਆਤਮ-ਨਿਰਭਰ ਬਨਣ। ਇਸੀ ਲੜੀ ਨੂੰ ਅੱਗੇ ਤੋਰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿਖੇ "ਖੁੰਬਾਂ ਦੀ ਕਾਸ਼ਤ ਸਬੰਧੀ" ਵਿਸ਼ੇ 'ਤੇ ਪੰਜ-ਰੋਜ਼ਾ ਕਿੱਤਾ ਮੁੱਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਪੰਜ-ਰੋਜ਼ਾ ਕਿੱਤਾ ਮੁੱਖੀ ਸਿਖਲਾਈ ਕੋਰਸ:
ਇਹ ਸਿਖਲਾਈ ਕੋਰਸ 23 ਤੋਂ 29 ਅਗਸਤ, 2022 ਤੱਕ ਚੱਲੇਗਾ ਅਤੇ ਇਸ ਵਿਚ ਸਰਦੀ ਰੁੱਤ ਦੀਆਂ ਖੁੰਬਾਂ ਸਬੰਧੀ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਕੋਰਸ ਨਾਲ ਜੁੜੀ ਲੋੜੀਂਦੀ ਜਾਣਕਰੀ ਤੇ ਦਸਤਾਵੇਜ਼:
-ਇੱਛੁਕ ਸਿਖਆਰਥੀ 23 ਅਗਸਤ 2022 ਨੂੰ ਕ੍ਰਿਸ਼ੀ ਵਿਗਆਨ ਕੇਂਦਰ ਖੇੜੀ ਪਹੁੰਚਣ।
-ਆਪਣਾ ਆਧਾਰ ਕਾਰਡ ਜਾਂ ਕੋਈ ਵੀ ਪਹਿਚਾਣ ਪੱਤਰ ਦੀ ਫੋਟੋਕਾਪੀ।
-ਅਨੁਸੂਚਿਤ ਜਾਤੀ ਦਾ ਸਰਟੀਫਿਕੇਟ।
-ਪਾਸਪੋਰਟ ਸਾਈਜ ਫੋਟੋ।
-ਇੱਹ ਸਿਖਲਾਈ ਕੋਰਸ ਸਿਰਫ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗਾ।
-ਸਫਲਤਾ ਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਦਿੱਲੀ 'ਚ ਮੁੜ ਹੋਵੇਗਾ ਕਿਸਾਨ ਅੰਦੋਲਨ? ਸਰਹੱਦਾਂ 'ਤੇ ਸੁਰੱਖਿਆ ਬਲ ਤਾਇਨਾਤ, ਜਾਣੋ ਤਾਜ਼ਾ ਸਥਿਤੀ
ਵਧੇਰੇ ਜਾਣਕਾਰੀ ਲਈ ਇਸ ਨੰਬਰ 'ਤੇ ਕਰੋ ਸੰਪਰਕ:
ਟਰੇਨਿੰਗ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ, ਕ੍ਰਿਸ਼ੀ ਵਿਗਆਨ ਕੇਂਦਰ, ਖੇੜੀ ਨਾਲ 9463066782 ਨੰਬਰ ਤੇ ਤੁਰੰਤ ਸੰਪਰਕ ਕਰੋ।
Summary in English: Five-Day Training Course on "Mushroom Cultivation", Contact This Number Soon!