ਅਗਲੇ ਮਹੀਨੇ ਗੈਸ ਸਿਲੰਡਰ ਦੀ ਕੀਮਤ (LPG Gas Price) ਇੱਕ ਵਾਰ ਫਿਰ ਆਮ ਖਪਤਕਾਰਾਂ ਦੇ ਸਾਹ ਫੁਲਾ ਸਕਦੀ ਹੈ। ਪਿਛਲੇ ਕਈ ਮਹੀਨਿਆਂ ਤੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧੇ ਤੋਂ ਬਾਅਦ ਹੁਣ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅਗਲੇ ਮਹੀਨੇ ਨਵੰਬਰ ਵਿੱਚ ਇਸ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ।
ਮਾਹਿਰਾਂ ਮੁਤਾਬਕ ਨਵੰਬਰ ਮਹੀਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਰੀਬ 150 ਰੁਪਏ ਦਾ ਵਾਧਾ ਹੋ ਸਕਦਾ ਹੈ। ਤੇਲ ਕੰਪਨੀਆਂ ਹਰ ਮਹੀਨੇ ਗੈਸ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਇਸ ਤੋਂ ਬਾਅਦ, ਆਮ ਤੌਰ 'ਤੇ ਹਰ ਮਹੀਨੇ ਦੀ 1 ਤਰੀਕ ਨੂੰ ਉਨ੍ਹਾਂ ਦੇ ਰੇਟ ਬਦਲੇ ਜਾਂਦੇ ਹਨ। ਜੇ ਘਰੇਲੂ ਗੈਸ ਸਿਲੰਡਰ ਦੀ ਕੀਮਤ 150 ਰੁਪਏ ਤੱਕ ਵਧ ਜਾਂਦੀ ਹੈ, ਤਾਂ ਇਸ ਦੀ ਕੀਮਤ 1000 ਰੁਪਏ ਤੋਂ ਉੱਪਰ ਹੋ ਜਾਵੇਗੀ।
ਜਾਣਕਾਰੀ ਅਨੁਸਾਰ ਤੇਲ ਕੰਪਨੀਆਂ ਵੱਲੋਂ ਗੈਸ ਡੀਲਰਾਂ ਨੂੰ ਨਵੀਆਂ ਦਰਾਂ ਦੇ ਜੋ ਰੁਝਾਨ ਦੱਸੇ ਜਾ ਰਹੇ ਹਨ, ਉਨ੍ਹਾਂ ਅਨੁਸਾਰ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 150 ਰੁਪਏ ਅਤੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ 250 ਰੁਪਏ ਤੱਕ ਦੇ ਵਾਧੇ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਸਤੰਬਰ ਵਿਚ ਸਿਲੰਡਰ 25 ਤੇ ਅਕਤੂਬਰ ਵਿਚ 15 ਰੁਪਏ ਮਹਿੰਗਾ ਹੋ ਗਿਆ
ਇਸ ਤੋਂ ਪਹਿਲਾਂ 1 ਸਤੰਬਰ ਨੂੰ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹੁਣ ਜੇਕਰ ਇਕ ਵਾਰ ਫਿਰ ਇਨ੍ਹਾਂ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾਂਦਾ ਹੈ ਤਾਂ ਇਹ ਮਹਿੰਗਾਈ ਆਮ ਖਪਤਕਾਰ ਦਾ ਬਜਟ ਵਿਗਾੜ ਦੇਵੇਗੀ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਲਗਾਤਾਰ ਰਿਕਾਰਡ ਪੱਧਰ 'ਤੇ ਪਹੁੰਚ ਰਹੀਆਂ ਹਨ।
Summary in English: Gas cylinder will be expensive again in November, how much will it cost?