ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ 2 ਜਨਵਰੀ ਤੋਂ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਸ਼ੁਰੂ ਹੋਣ ਜਾ ਰਿਹਾ ਹੈ। ਆਓ ਜਾਣਦੇ ਹਾਂ ਪੂਰਾ ਵੇਰਵਾ...
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (Punjab Agricultural University Ludhiana) ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਦੀ ਮਦਦ ਲਈ ਉਪਰਾਲੇ ਕੀਤੇ ਜਾਂਦੇ ਹਨ। ਭਾਵੇਂ ਖੇਤੀ ਨਾਲ ਸਬੰਧਤ ਜਾਣਕਾਰੀ ਹੋਵੇ ਜਾਂ ਮੌਸਮ ਦੇ ਹਿਸਾਬ ਨਾਲ ਨਵੇਂ ਤਰੀਕੇ ਅਪਣਾਉਣ ਦੀ ਗੱਲ ਹੋਵੇ, ਪੀਏਯੂ ਵੱਲੋਂ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਇਨ੍ਹਾਂ ਪਹਿਲਕਦਮੀਆਂ ਦੇ ਨਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪੇਂਡੂ ਨੌਜਵਾਨ ਕਿਸਾਨਾਂ ਲਈ ਕੋਰਸ ਵੀ ਆਯੋਜਿਤ ਕਰਦੀ ਹੈ। ਇਸ ਲੜੀ ਵਿੱਚ, ਪੀਏਯੂ ਹੁਣ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ 2 ਜਨਵਰੀ ਤੋਂ ਵਿਆਪਕ ਖੇਤੀ ਬਾਰੇ ਇੱਕ ਤਿਮਾਹੀ ਹੁਨਰ ਵਿਕਾਸ ਸਿਖਲਾਈ ਕੋਰਸ ਸ਼ੁਰੂ ਕਰ ਰਿਹਾ ਹੈ।
ਪੇਂਡੂ ਨੌਜਵਾਨ ਕਿਸਾਨਾਂ ਲਈ ਸੁਨਹਿਰੀ ਮੌਕਾ
ਕੋਰਸ ਦੀ ਮਿਤੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਪਿੰਡਾਂ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਮਿਤੀ 2 ਜਨਵਰੀ 2023 ਤੋਂ 31 ਜਨਵਰੀ 2023 ਤੱਕ ਕਰਵਾਇਆ ਜਾ ਰਿਹਾ ਹੈ, ਇੱਛੁਕ ਨੌਜਵਾਨ ਕਿਸਾਨ ਜਲਦੀ ਤੋਂ ਜਲਦੀ ਕੋਰਸ ਲਈ ਅਪਲਾਈ ਕਰਨ।
ਕੋਰਸ ਲਈ ਉਮਰ ਅਤੇ ਯੋਗਤਾ
ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾਣ ਵਾਲੇ ਇਸ ਕੋਰਸ ਵਿੱਚ 20 ਤੋਂ 40 ਸਾਲ ਦੀ ਉਮਰ ਦੇ 10ਵੀਂ ਪਾਸ ਪੰਜਾਬ ਦੇ ਨੌਜਵਾਨ ਕਿਸਾਨ ਦਾਖ਼ਲਾ ਲੈ ਸਕਦੇ ਹਨ।
ਇਨ੍ਹਾਂ ਵਿਸ਼ਿਆਂ 'ਤੇ ਸਿਖਲਾਈ
ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਤੋਂ ਇਲਾਵਾ ਖੇਤੀ ਸਹਾਇਕ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਚਾਹਵਾਨ ਸਿਖਿਆਰਥੀ ਕੋਰਸ ਲਈ ਯੂਨੀਵਰਸਿਟੀ ਦੇ ਵੈਬਸਾਈਟ ਤੋਂ ਵਧੇਰੇ ਜਾਣਕਾਰੀ ਲੈ ਸਕਦਾ ਹੈ।
ਇਥੋਂ ਕਰੋ ਫਾਰਮ ਪ੍ਰਾਪਤ
ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਆਪਣੇ ਜ਼ਿਲ੍ਹੇ ਕ੍ਰਿਸ਼ੀ ਵਿਗਿਆਨ ਕੇਂਦਰਾਂ/ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ ਜਾਂ ਯੂਨੀਵਰਸਿਟੀ ਦੇ ਵੈਬਸਾਈਟ www.pau.edu ਦੇ ਲਿੰਕ ਤੇ ਆਨਲਾਈਨ ਬਿਨੈ ਪੱਤਰ ਭੇਜ ਸਕਦੇ ਹਨ।
ਇਹ ਵੀ ਪੜ੍ਹੋ : ਮਿਰਚਾਂ ਦੀ ਹਾਈਬ੍ਰਿਡ ਕਿਸਮ CH-27 ਦੇ ਵਪਾਰਕ ਬੀਜ ਉਤਪਾਦਨ ਲਈ ਸਮਝੌਤਾ
ਲੋੜੀਂਦੀ ਜਾਣਕਾਰੀ
● ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 26.12.2022 ਹੈ।
● ਇੰਟਰਵਿਊ ਮਿਤੀ 28.12.2022 ਨੂੰ ਸਵੇਰੇ 10.00 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੋਵੇਗੀ।
● ਉਮੀਦਵਾਰ 10ਵੀਂ ਪਾਸ ਅਤੇ ਉਮਰ ਦੇ ਸਬੂਤ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ।
● ਚੁਣੇ ਜਾਣ ਵਾਲੇ ਸਿਖਿਆਰਥੀ ਤੋਂ 1000/- ਰੁਪਏ ਬਤੌਰ ਸਕਿਓਰਟੀ ਲਈ ਜਾਵੇਗੀ, ਜੋ ਕਿ ਸਫ਼ਲਤਾ ਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀ ਨੂੰ ਹੀ ਵਾਪਿਸ ਦਿੱਤੀ ਜਾਵੇਗੀ।
● ਕੋਰਸ ਦੀ ਫੀਸ 500/- ਰੁਪਏ ਹੈ ਅਤੇ ਰਿਹਾਇਸ਼ ਦੀ 300/- ਰੁਪਏ ਪ੍ਰਤੀ ਮਹੀਨਾ ਫੀਸ ਲਈ ਜਾਵੇਗੀ।
Summary in English: Golden opportunity for farmers, comprehensive agriculture course for rural young farmers started from January 2