ਉਸਾਰੀ ਮਜ਼ਦੂਰਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਪੰਜਾਬ ਸਰਕਾਰ ਨੇ ਰਜਿਸਟਰਡ ਉਸਾਰੀ ਮਜ਼ਦੂਰਾਂ ਦੀ ਘੱਟੋਂ ਘੱਟ ਮਹੀਨਾ ਵਾਰ ਆਮਦਨ `ਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ `ਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ (Punjab Building and Other Construction Workers' Welfare Board) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ ਹੈ।
ਉਸਾਰੀ ਮਜ਼ਦੂਰ ਬੋਰਡ ਦੀ ਮੀਟਿੰਗ ਦੌਰਾਨ ਮਜ਼ਦੂਰਾਂ ਲਈ ਸਰਕਾਰ ਦੀਆਂ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਮਾਨ ਵਲੋਂ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਵੱਡੇ ਪੱਧਰ 'ਤੇ ਪਿੰਡਾਂ, ਲੇਬਰ ਚੌਂਕ ਤੇ ਕੰਸਟ੍ਰਕਸ਼ਨ ਸਾਈਟਾਂ 'ਤੇ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਬੋਰਡ ਦੀ ਕਾਰਜਪ੍ਰਣਾਲੀ ਨੂੰ ਸਮਾਰਟ ਬਣਾਉਣ ਲਈ ‘ਪੰਜਾਬ ਕੀਰਤੀ ਸਹਾਇਕ ਐਪ’ ਵੀ ਲਾਂਚ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ''ਲੋਕ ਭਲਾਈ ਸਕੀਮਾਂ'' ਦਾ ਲਾਭ ਇਸ ਐਪ ਰਾਹੀਂ ਮਜਦੂਰਾਂ ਤੱਕ ਪਹੁੰਚਾਇਆ ਜਾਵੇਗਾ। ਇਹ ਐਪ ਪੰਜਾਬੀ ਤੇ ਅੰਗਰੇਜ਼ੀ ਦੋਵੇ ਭਾਸ਼ਾਵਾਂ `ਚ ਉਪਲੱਬਧ ਹੈ ਤੇ ਗੂਗਲ ਪਲੇਅ ਸਟੋਰ (Google Play Store) ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਐਪ ਰਾਹੀਂ ਨਿਰਮਾਣ ਕਾਮੇ ਹੁਣ ਕਿਸੇ ਵੀ ਥਾਂ ਤੋਂ ਕਿਸੇ ਵੀ ਸਮੇਂ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਮੁੱਖ ਮੰਤਰੀ ਨੇ ਹੁਨਰ ਵਿਕਾਸ ਕੇਂਦਰਾਂ ਨੂੰ ਨਿਰਮਾਣ ਕਾਮਿਆਂ ਲਈ ਆਰਜ਼ੀ ਰਿਹਾਇਸ਼ `ਚ ਬਦਲਣ ਦੀ ਪ੍ਰਵਾਨਗੀ ਵੀ ਦਿੱਤੀ ਹੈ।
ਮੁੱਖ ਮੰਤਰੀ ਨੇ ਉਸਾਰੀ ਮਜਦੂਰਾਂ ਦੀਆਂ ਦਿਹਾੜਿਆਂ `ਚ ਸਨਮਾਨਯੋਗ ਵਾਧਾ ਕੀਤਾ ਹੈ। ਇਨ੍ਹਾਂ ਬਦਲੀਆਂ ਹੋਈਆਂ ਦਿਹਾੜਿਆਂ ਦਾ ਵੇਰਵਾ:
ਸ਼੍ਰੇਣੀਆਂ |
ਪੁਰਾਣੀ ਆਮਦਨ (ਮਹੀਨਾਵਾਰ) |
ਨਵੀਂ ਆਮਦਨ (ਮਹੀਨਾਵਾਰ) |
ਗੈਰ ਹੁਨਰਮੰਦ |
9192.72 |
9907.68 |
ਅਰਧ-ਹੁਨਰਮੰਦ |
9972.72 |
10687.68 |
ਹੁਨਰਮੰਦ |
10869.73 |
11584.68 |
ਉੱਚ-ਹੁਨਰਮੰਦ |
11901.72 |
12616.68 |
ਇਹ ਵੀ ਪੜ੍ਹੋ : ਪਰਾਲੀ ਸਾੜਨ ਵਾਲੇ ਹੋ ਜਾਣ ਸਾਵਧਾਨ! ਹੁਣ 15,000 ਤੱਕ ਦਾ ਲੱਗੇਗਾ ਜੁਰਮਾਨਾ
ਇਹ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ, ''ਅੱਜ ਉਸਾਰੀ ਮਜ਼ਦੂਰ ਬੋਰਡ ਦੀ ਮੀਟਿੰਗ ਲਈ ਤੇ ਮਜ਼ਦੂਰਾਂ ਲਈ ਸਰਕਾਰ ਦੀਆਂ ਸਕੀਮਾਂ ਦਾ ਨਿਰੀਖਣ ਕੀਤਾ। ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਵੱਡੇ ਪੱਧਰ 'ਤੇ ਪਿੰਡਾਂ, ਲੇਬਰ ਚੌਂਕ ਤੇ ਕੰਸਟ੍ਰਕਸ਼ਨ ਸਾਈਟਾਂ 'ਤੇ ਕੈਂਪ ਲਗਾਉਣ ਦਾ ਫੈਸਲਾ ਕੀਤਾ ਤੇ ਇੱਕ ਐਪ ਵੀ ਜਾਰੀ ਕੀਤਾ ਤਾਂ ਜੋ ਹਰ ਮਜ਼ਦੂਰ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲ ਸਕੇ।''
ਉਨ੍ਹਾਂ ਇੱਕ ਹੋਰ ਟਵੀਟ ਰਾਹੀਂ ਕਿਹਾ, ''ਦਿਨ ਰਾਤ ਮਿਹਨਤ ਕਰ ਪੰਜਾਬ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਉਣ ਵਾਲੇ ਉਸਾਰੀ ਮਜ਼ਦੂਰਾਂ ਲਈ ਅੱਜ ਮੈਂ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਰਜਿਸਟਰਡ ਉਸਾਰੀ ਮਜ਼ਦੂਰਾਂ ਦੀ ਘੱਟੋਂ ਘੱਟ ਮਹੀਨਾ ਵਾਰ ਆਮਦਨ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ, ਤਾਂ ਜੋ ਪਸੀਨਾ ਸੁੱਕਣ ਤੋਂ ਪਹਿਲਾਂ ਮਜ਼ਦੂਰ ਦੀ ਮਿਹਨਤ ਦੀ ਕਮਾਈ ਓਹਦੇ ਹੱਥਾਂ 'ਚ ਹੋਵੇ।''
Summary in English: Good news for construction workers, Chief Minister Mann gave Diwali gift