Punjab Flood: ਕੁਦਰਤੀ ਆਫਤਾਂ ਕਾਰਨ ਕਿਸਾਨਾਂ ਨੂੰ ਫਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਅਜਿਹੇ ਵਿੱਚ ਖੇਤੀਬਾੜੀ ਵਿਭਾਗ ਕਿਸਾਨਾਂ ਲਈ ਮਸੀਹਾ ਬਣ ਕੇ ਕੰਮ ਕਰ ਰਿਹਾ ਹੈ। ਦਰਅਸਲ, ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਆਓ ਜਾਣਦੇ ਹਾਂ ਪੂਰੀ ਖਬਰ...
ਮੁੱਖ ਖੇਤੀਬਾੜੀ ਅਫ਼ਸਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਜਮ੍ਹਾਂਹੋ ਗਿਆ, ਜਿਸਦੇ ਚਲਦਿਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਭਾਵੇਂ ਪਾਣੀ ਦੀ ਨਿਕਾਸੀ ਹੋ ਰਹੀ ਹੈ, ਪਰ ਫਿਰ ਵੀ ਫ਼ਸਲਾਂ ਦੀ ਹਾਲਤ ਠੀਕ ਨਹੀਂ ਹੈ।
ਅੱਗੇ ਬੋਲਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਡੇ ਰਕਬੇ ਹੇਠ ਜੀਰੀ ਦੀ ਫ਼ਸਲ ਬਰਬਾਦ ਹੋਣ ਦਾ ਖਤਰਾ ਬਣਿਆ ਹੋਇਆ ਹੈ, ਜਿਸ ਬਾਰੇ ਖੇਤੀਬਾੜੀ ਵਿਭਾਗ ਦੇ ਖੇਤਰੀ ਅਮਲੇ ਦੀ ਰਿਪੋਰਟ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਖਰਾਬ ਹੋਏ ਖੇਤਾਂ ਵਿੱਚ ਦੁਬਾਰਾ ਸਿੰਚਾਈ ਕਰਨ ਲਈ ਕਿਸਾਨਾਂ ਕੋਲ ਪਨੀਰੀ ਵੀ ਉਪਲਬਧ ਨਹੀਂ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਮਦਦ ਲਈ ਜੀਰੀ/ਬਾਸਮਤੀ ਦਾ ਬੀਜ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ ਕਰ ਰਿਹਾ ਹੈ।
ਇਹ ਵੀ ਪੜ੍ਹੋ: ਹੜ੍ਹਾਂ 'ਚ Dairy Animals ਦੀ ਸਿਹਤ ਸੰਭਾਲ ਲਈ ਹਿਦਾਇਤਨਾਮਾ
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਅਨੁਸਾਰ ਦਾਲਾਂ ਅਤੇ ਬਾਸਮਤੀ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦਾ ਕੁਝ ਮਾਤਰਾ ਵਿੱਚ ਬੀਜ ਵਿਭਾਗ ਕੋਲ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅਧੀਨ ਆਉਂਦੇ ਰਕਬੇ ਵਿੱਚ ਝੋਨੇ/ਬਾਸਮਤੀ ਦੀ ਮੁੜ ਬਿਜਾਈ ਲਈ ਬੀਜਾਂ ਦੀ ਮੰਗ ਨਜ਼ਦੀਕੀ ਖੇਤੀਬਾੜੀ ਦਫ਼ਤਰਾਂ ਵਿੱਚ ਦਰਜ ਕਰਵਾਈ ਜਾਵੇ ਤਾਂ ਜੋ ਲੋੜ ਅਨੁਸਾਰ ਸਮੇਂ ਸਿਰ ਬੀਜਾਂ ਦਾ ਪ੍ਰਬੰਧ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਵਿੱਚ ਬਿਜਾਈ ਕਰਨ ਤੋਂ ਬਾਅਦ ਸਰਪਲੱਸ ਝੋਨਾ ਉਪਲਬਧ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਵਾਧੂ ਪਨੀਰੀ ਮੌਜੂਦ ਹੈ, ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਖਾਣ-ਪੀਣ ਵਾਲੀਆਂ ਵਸਤਾਂ ਦੇ ਨਾਲ-ਨਾਲ ਪਨੀਰੀ ਦਾ ਲੰਗਰ ਵੀ ਮੁਹੱਈਆ ਕਰਵਾਉਣ ਤਾਂ ਜੋ ਲੋੜਵੰਦ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)
Summary in English: GOOD NEWS for flood affected farmers, plan to give basmati seeds prepared