Good News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਬਕਾਇਆ ਰਾਸ਼ੀ ਵੀ ਕਲੀਅਰ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਬਕਾਇਆ ਰਾਸ਼ੀ ਵਿੱਚੋਂ 100 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਕਿਸਾਨਾਂ ਦੇ ਖਾਤੇ ਵਿੱਚ ਵੀ ਜਮ੍ਹਾਂ ਕਰਵਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੀਆਂ ਸਰਕਾਰਾਂ/ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਹੈ।
Sugarcane Farmers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਗੰਨੇ ਦੇ ਬਕਾਏ ਵਿੱਚੋਂ 100 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਇਹ ਪੈਸਾ ਵੀਰਵਾਰ ਨੂੰ ਜਾਰੀ ਕੀਤਾ ਗਿਆ ਸੀ, ਜੋ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੰਨਾ ਕਿਸਾਨਾਂ ਦਾ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਦਾ ਭੁਗਤਾਨ ਸੂਬੇ ਦੀਆਂ ਸਰਕਾਰਾਂ/ਸਹਿਕਾਰੀ ਖੰਡ ਮਿੱਲਾਂ ਵੱਲੋਂ ਕੀਤਾ ਜਾਣਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਵਿੱਚੋਂ 100 ਕਰੋੜ ਰੁਪਏ ਸਰਕਾਰ ਵੱਲੋਂ 29 ਜੁਲਾਈ ਨੂੰ ਅਦਾ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਾਕੀ 195.60 ਕਰੋੜ ਰੁਪਏ ਗੰਨਾ ਕਿਸਾਨਾਂ ਵੱਲ ਬਕਾਇਆ ਹਨ ਅਤੇ ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਵਿੱਚੋਂ 100 ਕਰੋੜ ਰੁਪਏ 15 ਅਗਸਤ ਤੱਕ ਅਤੇ ਬਾਕੀ 95.60 ਕਰੋੜ ਰੁਪਏ 7 ਸਤੰਬਰ ਤੱਕ ਅਦਾ ਕਰ ਦਿੱਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਫਗਵਾੜਾ ਖੰਡ ਮਿੱਲਾਂ ਨੂੰ ਛੱਡ ਕੇ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ ਕਿਸਾਨਾਂ ਦੇ ਬਕਾਏ 7 ਸਤੰਬਰ ਤੱਕ ਅਦਾ ਕਰ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੇ ਕੁੱਲ ਗੰਨੇ ਦੇ ਬਕਾਏ ਵਿੱਚੋਂ 526.27 ਕਰੋੜ ਰੁਪਏ ਪਹਿਲਾਂ ਹੀ ਅਦਾ ਕਰ ਦਿੱਤੇ ਹਨ । ਭਗਵੰਤ ਮਾਨ ਨੇ ਕਿਹਾ ਕਿ ਇਹ ਅਦਾਇਗੀ ਸੀਜ਼ਨ 2021-22 ਨਾਲ ਸਬੰਧਤ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਬਕਾਇਆ ਅਦਾਇਗੀਆਂ ਜਲਦੀ ਕਰਨ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ।
ਇਹ ਵੀ ਪੜ੍ਹੋ: ਕਰਜ਼ਾ ਮੁਆਫ਼ੀ ਨੂੰ ਲੈ ਕੇ ਸਰਕਾਰ ਨੇ ਕੀਤਾ ਵੱਡਾ ਐਲਾਨ, 73,638 ਕਿਸਾਨਾਂ ਨੂੰ ਮਿਲੇਗਾ ਲਾਭ!
ਜਿਕਰਯੋਗ ਹੈ ਕਿ ਗੰਨੇ ਦੇ ਬਕਾਏ ਦੀ ਅਦਾਇਗੀ ਨਾ ਹੋਣ ਦੇ ਵਿਰੋਧ ਵਿੱਚ ਪਿਛਲੇ ਚਾਰ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਕੌਮੀ ਮਾਰਗ ਦੇ ਜਲੰਧਰ-ਲੁਧਿਆਣਾ ਸੈਕਸ਼ਨ ਦਾ ਇੱਕ ਹਿੱਸਾ ਜਾਮ ਕਰ ਦਿੱਤਾ ਗਿਆ। ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਨਕੋਦਰ ਨੂੰ ਜਾਣ ਵਾਲੀਆਂ ਸੜਕਾਂ 'ਤੇ ਟਰੈਕਟਰ ਅਤੇ ਹੋਰ ਵਾਹਨ ਵੀ ਖੜ੍ਹੇ ਕਰ ਦਿੱਤੇ ਗਏ, ਜਿਸ ਕਾਰਨ ਆਵਾਜਾਈ 'ਚ ਵਿਘਨ ਪਿਆ।
Summary in English: Good news for sugarcane farmers, Punjab government has released Rs 100 crores for sugarcane farmers