ਪਰਾਲੀ ਦੀ ਸਮੱਸਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਸਿੱਧੀ ਬਿਜਾਈ ਵਾਲੀਆਂ ਮਸ਼ੀਨਾਂ ਲਈ ਸਬਸਿਡੀ ਦੇਣੀ ਸ਼ੁਰੂ ਕੀਤੀ ਸੀ। ਇਸ ਸਬਸਿਡੀ ਲਈ ਅਪਲਾਈ ਕਰਨ ਦੀ ਮਿਤੀ 7 ਨਵੰਬਰ ਰੱਖੀ ਗਈ ਸੀ। ਹੁਣ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਿਤੀ ਨੂੰ ਵਧ ਕੇ 20 ਨਵੰਬਰ ਕਰ ਦਿੱਤੀ ਹੈ।
ਕਿਸਾਨ ਭਰਾ ਹੁਣ 20 ਨਵੰਬਰ ਤੱਕ ਸੁਪਰ ਸੀਡਰ, ਹੈਪੀ ਸੀਡਰ ਤੇ ਬੇਲਰ ਵਰਗੀਆਂ ਮਸ਼ੀਨਾਂ ਖਰੀਦਣ `ਤੇ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਸਿੱਧੀ ਬਿਜਾਈ ਲਈ ਕੀਤੀ ਜਾਂਦੀ ਹੈ। ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਕਿਸਾਨ ਭਰਾ ਪਰਾਲੀ ਸਾੜ੍ਹਨ ਤੋਂ ਛੁਟਕਾਰਾ ਪਾ ਸਕਦੇ ਹਨ। ਇਨ੍ਹਾਂ ਮਸ਼ੀਨਾਂ ਨਾਲ ਜਿੱਥੇ ਪਰਾਲੀ ਸਾੜ੍ਹਨ ਦੇ ਮਾਮਲੇ ਘੱਟ ਹੋਣਗੇ ਓਥੇ ਪ੍ਰਦੂਸ਼ਣ ਵੀ ਘੱਟ ਹੋਵੇਗਾ।
ਇਹ ਫੈਂਸਲਾ ਖੇਤੀਬਾੜੀ ਮੰਤਰੀ ਨੇ ਟਵੀਟ ਰਾਹੀਂ ਲੋਕਾਂ ਨਾਲ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ, ''ਪਰਾਲੀ ਦੀ ਸਮੱਸਿਆ ਦੇ ਮੱਦੇਨਜ਼ਰ ਅੱਜ ਮੈਂ ਸਬਸਿਡੀ ਵਾਲੀਆਂ ਮਸ਼ੀਨਾਂ ਲਈ ਅਪਲਾਈ ਕਰਨ ਦੀ ਮਿਤੀ 7 ਨਵੰਬਰ ਤੋਂ ਵਧਾ ਕੇ 20 ਨਵੰਬਰ ਕਰ ਦਿੱਤੀ ਹੈ। ਕਿਸਾਨ ਭਰਾ ਸੁਪਰ ਸੀਡਰ, ਹੈਪੀ ਸੀਡਰ ਅਤੇ ਬੇਲਰ ਵਰਗੀਆਂ ਮਸ਼ੀਨਾਂ 'ਤੇ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ।''
ਇਹ ਵੀ ਪੜ੍ਹੋ: ਆਓ ਪੰਜਾਬ ਨੂੰ ਗੰਧਲਾ ਹੋਣ ਤੋਂ ਬਚਾਈਏ, ਪ੍ਰਦੂਸ਼ਨ ਘਟਾ ਕੇ ਰੰਗਲਾ ਬਣਾਈਏ
ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਉਨ੍ਹਾਂ ਇਹ ਫੈਸਲਾ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਤੇ ਕਣਕ ਦੀ ਸਿੱਧੀ ਬਿਜਾਈ ’ਚ ਮਦਦ ਕਰਨ ਦੇ ਮਕਸਦ ਨਾਲ ਲਿਆ ਹੈ। ਧਾਲੀਵਾਲ ਨੇ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਨੂੰ ਵਰਤੋਂ `ਚ ਲਿਆ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਅਪੀਲ ਕੀਤੀ।
Summary in English: Good news for the people of Punjab, now you can buy subsidized machines till November 20