ਪੰਜਾਬ 'ਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਸਮੇਂ ਸੂਬੇ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮਾਰਚ ਦੇ ਆਖ਼ਰੀ ਹਫ਼ਤੇ ਗਰਮੀ ਹੋਰ ਤੇਜ਼ ਹੋ ਗਈ ਹੈ। ਸਵੇਰ ਤੋਂ ਹੀ ਕੜਕਦੀ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਸਵੇਰੇ ਅੱਠ ਵਜੇ ਪਾਰਾ 23 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ।
ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ 'ਤੇ ਨਜ਼ਰ ਮਾਰੀਏ ਤਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਤਾਪਮਾਨ 40 ਤੋਂ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ ਅਤੇ ਇਸ ਤੋਂ ਬਾਅਦ 24 ਘੰਟਿਆਂ ਦੇ ਅੰਦਰ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਚਿਤਾਵਨੀ ਦਿੱਤੀ ਹੈ, ਇਸ ਦੇ ਨਾਲ ਹੀ ਉੱਤਰੀ ਭਾਰਤ 'ਚ ਹੀਟ ਵੇਵ ਦਾ ਖਦਸ਼ਾ ਪ੍ਰਗਟਾਇਆ ਹੈ, ਜਿਸ ਕਾਰਨ ਤਾਪਮਾਨ ਲਗਾਤਾਰ ਵਧਦਾ ਰਹੇਗਾ।
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਤਾਪਮਾਨ ਵੱਧ ਤੋਂ ਵੱਧ 35.7 ਡਿਗਰੀ ਅਤੇ ਘੱਟੋ-ਘੱਟ 15.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਮਾਹਿਰ ਡਾ. ਦਲਜੀਤ ਸਿੰਘ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਤਾਪਮਾਨ ਵਿਚ ਵਾਧਾ ਹੁੰਦਾ ਰਹੇਗਾ, ਕਿਉਂਕਿ 21 ਮਾਰਚ ਤੋਂ ਸੂਰਜ ਧਰਤੀ ਦੇ ਨੇੜੇ ਆ ਗਿਆ ਹੈ, ਜਿਸ ਕਾਰਨ ਤਾਪਮਾਨ ਵਿਚ ਵਾਧਾ ਹੋਣਾ ਸੁਭਾਵਿਕ ਹੈ | ਜੇਕਰ ਤਾਪਮਾਨ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ ਵਾਲੇ ਸਮੇਂ 'ਚ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਸ਼ਹਿਰ ਦੀ ਹਵਾ ਗੁਣਵੱਤਾ ਸੂਚਕ ਅੰਕ ਵੀ 205 ਦੇ ਪੱਧਰ 'ਤੇ ਰਿਹਾ। ਜਿਵੇਂ-ਜਿਵੇਂ ਗਰਮੀ ਵਧਦੀ ਹੈ, ਉਸੇ ਤਰ੍ਹਾਂ ਹਵਾ ਦੀ ਗੁਣਵੱਤਾ ਵੀ ਵਧਦੀ ਹੈ। ਇੰਡੀਆ ਮੈਟਰੋਲੋਜੀਕਲ ਸੈਂਟਰ ਚੰਡੀਗੜ੍ਹ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਮੌਸਮ ਸਾਫ਼ ਰਹੇਗਾ ਅਤੇ ਕੜਕਦੀ ਧੁੱਪ ਲੋਕਾਂ ਨੂੰ ਪ੍ਰੇਸ਼ਾਨ ਕਰੇਗੀ। ਜਦਕਿ,1 ਅਪ੍ਰੈਲ ਨੂੰ ਮੌਸਮ ਦੇ ਬਦਲਣ ਦੀ ਉਮੀਦ ਜਤਾਈ ਜਾ ਰਹੀ ਸੀ। ਵਿਗਿਆਨੀਆਂ ਮੁਤਾਬਕ ਹਵਾ ਦੀ ਦਿਸ਼ਾ ਬਦਲ ਰਹੀ ਹੈ। ਜਿਸ ਕਾਰਨ ਤਾਪਮਾਨ ਘੱਟ ਜਾਵੇਗਾ।
ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਮੌਸਮ ਖੁਸ਼ਕ ਰਹੇਗਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ...
ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 106 ਦਰਜ ਕੀਤਾ ਗਿਆ ਹੈ।
ਜਲੰਧਰ
ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 146 ਹੈ, ਜੋ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ।
ਲੁਧਿਆਣਾ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 171 ਹੈ।
ਪਟਿਆਲਾ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕਾਂਕ ‘ਦਰਮਿਆਨੀ’ ਸ਼੍ਰੇਣੀ ਵਿੱਚ 141 ਹੈ।
ਇਹ ਵੀ ਪੜ੍ਹੋ : ਖੇਤ ਦੀ ਮਿੱਟੀ ਨੂੰ ਇਨ੍ਹਾਂ ਤਰੀਕਿਆਂ ਨਾਲ ਬਣਾਓ ਉਪਜਾਊ! ਫਸਲ ਦੀ ਹੋਵੇਗੀ ਬੰਪਰ ਪੈਦਾਵਾਰ
Summary in English: Heat wave continues in Punjab! Meteorological Department warns of heat wave