ਪੰਜਾਬ 'ਚ ਪੈ ਰਹੀ ਲੂ ਅਤੇ ਅੱਤ ਦੀ ਗਰਮੀ ਵਿਚਾਲੇ ਮੌਸਮ ਵਿਭਾਗ ਵੱਲੋਂ ਰਾਹਤ ਦੀ ਖਬਰ ਆਈ ਹੈ। ਵਿਭਾਗ ਨੇ ਪੰਜਾਬ ਵਿੱਚ 13 ਅਪ੍ਰੈਲ ਨੂੰ ਮੀਂਹ ਪੈਣ ਦੀ ਭਵਿਖਵਾਣੀ ਕੀਤੀ ਹੈ। ਪੜੋ ਪੂਰੀ ਖ਼ਬਰ...
ਸਮੁੱਚਾ ਉੱਤਰ ਭਾਰਤ ਗਰਮੀ ਦੀ ਲਪੇਟ ਵਿੱਚ ਹੈ। ਪਾਰਾ 40 ਤੋਂ ਪਾਰ ਹੈ, ਜਿਸਦੇ ਚਲਦਿਆਂ ਹਰ ਕੋਈ ਖੱਜਲ-ਖੁਆਰ ਹੋ ਰਿਹਾ ਹੈ। ਨਾ ਦਿਨ ਵੇਲੇ ਚੈਨ ਮਿਲਦਾ ਹੈ, ਨਾ ਰਾਤ ਨੂੰ ਸੁਕੂਨ ਦੀ ਨੀਂਦ ਆਉਂਦੀ ਹੈ। ਭਾਵੇ ਆਮ ਜ਼ਿੰਦਗੀ ਹੋਵੇ ਜਾਂ ਪਸ਼ੂ-ਪੰਛੀ ਹਰ ਕੋਈ ਗਰਮੀ ਕਾਰਨ ਹਾਲੋ-ਬੇਹਾਲ ਹੈ। ਲੋਕ ਘਰਾਂ ਵਿੱਚ ਧਖੇ ਰਹਿਣ ਨੂੰ ਮਜਬੂਰ ਹਨ। ਜਿਸਦੇ ਸਿੱਟੇ ਵੱਜੋਂ ਲੋਕ ਆਪਣੇ ਸਰੀਰ ਨੂੰ ਠੰਡਾ ਰੱਖਣ ਲਈ ਵੱਖ-ਵੱਖ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ। ਬਾਵਜੂਦ ਇਸਦੇ ਲੋਕਾਂ ਨੂੰ ਗਰਮੀ ਕਾਰਣ ਕਾਫੀ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ।
ਗੱਲ ਚੰਡੀਗੜ੍ਹ ਦੀ ਕਰੀਏ, ਤਾਂ ਇਥੇ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਤਾਪਮਾਨ 40 ਡਿਗਰੀ ਨੂੰ ਪਾਰ ਹੋ ਗਿਆ। ਜਦਕਿ, ਮੋਹਾਲੀ ਵਿੱਚ 41.8 ਡਿਗਰੀ ਅਤੇ ਪੰਚਕੂਲਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਇਹ ਗਰਮੀ ਇਸੇ ਤਰ੍ਹਾਂ ਜਾਰੀ ਰਹੇਗੀ।
ਦੱਸ ਦਈਏ ਕਿ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਨਾਲੋਂ 6 ਡਿਗਰੀ ਵੱਧ ਸੀ। ਸੂਰਜ ਦੇਵਤਾ ਦੀ ਤਪਿਸ਼ ਕਾਰਨ ਦੁਪਹਿਰ ਵੇਲੇ ਬਾਹਰ ਨਿਕਲਣਾ ਔਖਾ ਹੋ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਜਟਾਇ ਜਾ ਰਹੀ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਮੰਗਲਵਾਰ ਅਤੇ ਬੁੱਧਵਾਰ ਨੂੰ ਨਵੀਂ ਪੱਛਮੀ ਗੜਬੜੀ ਨਾਲ ਹਲਕੀ ਰਾਹਤ ਮਿਲ ਸਕਦੀ ਹੈ, ਪਰ ਇਸ ਦਾ ਅਸਰ ਪੰਜਾਬ ਅਤੇ ਹਰਿਆਣਾ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ 13 ਅਪ੍ਰੈਲ ਤੋਂ ਪੰਜਾਬ ਅਤੇ ਹਰਿਆਣਾ ਦੇ ਕੁੱਝ ਇਲਾਕਿਆਂ ਵਿੱਚ ਬੱਦਲਵਾਹੀ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ, ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦਾ ਪ੍ਰਭਾਵ ਵਧਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਗਰਮੀ ਤੋਂ ਮਿਲੇਗੀ ਰਾਹਤ, 13 ਅਪ੍ਰੈਲ ਨੂੰ ਮੀਂਹ ਦੀ ਸੰਭਾਵਨਾ
ਪੰਜਾਬ 'ਚ ਪੈ ਰਹੀ ਲੂ ਅਤੇ ਅੱਤ ਦੀ ਗਰਮੀ ਵਿਚਾਲੇ ਮੌਸਮ ਵਿਭਾਗ ਵੱਲੋਂ ਰਾਹਤ ਦੀ ਖਬਰ ਆਈ ਹੈ। ਵਿਭਾਗ ਨੇ ਪੰਜਾਬ ਵਿੱਚ 13 ਅਪ੍ਰੈਲ ਨੂੰ ਮੀਂਹ ਪੈਣ ਦੀ ਭਵਿਖਵਾਣੀ ਕੀਤੀ ਹੈ। ਮੌਸਮ ਵਿਭਾਗ ਨੇ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।
ਮੁਸਮ ਵਿਭਾਗ ਵੱਲੋਂ ਪੰਜਾਬ ਵਿੱਚ 4.7 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 41-44 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਬਣਿਆ ਹੋਇਆ ਹੈ। ਪੰਜਾਬ ਵਿੱਚ 4.7 ਮਿਲੀਮੀਟਰ ਮੀਂਹ ਪੈ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 41-44 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਪ੍ਰੈਲ ਵਿੱਚ ਇਹ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6-10 ਡਿਗਰੀ ਸੈਲਸੀਅਸ ਵੱਧ ਹੈ। ਮੀਂਹ ਦੀ ਸੰਭਾਵਨਾ ਦੇ ਵਿਚਕਾਰ ਮੌਸਮ ਵਿਭਾਗ ਨੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਵੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : ਗਰਮੀਆਂ 'ਚ ਸਰੀਰ ਨੂੰ ਠੰਡਾ ਰੱਖਣ ਲਈ ਪੀਓ ਇਹ 5 ਤਰ੍ਹਾਂ ਦੇ ਆਯੁਰਵੈਦਿਕ ਸ਼ਰਬਤ
ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ
ਜੇਕਰ ਗੱਲ ਖੇਤੀਬਾੜੀ ਦੀ ਕੀਤੀ ਜਾਵੇ, ਤਾਂ ਬਦਲਦੇ ਮੌਸਮ ਦੇ ਮੱਦੇਨਜ਼ਰ ਵਿਭਾਗ ਨੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਣ ਲਈ ਕਣਕ ਦੀ ਵਾਢੀ ਵਿੱਚ ਤੇਜ਼ੀ ਲਿਆਉਣ ਦੀ ਅਤੇ ਸੁੱਕੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਖੇਤਾਂ ਦੀ ਲੋੜ ਅਨੁਸਾਰ ਸਿੰਚਾਈ ਕਰਨ ਦੀ ਸਲਾਹ ਦਿੱਤੀ ਹੈ।
Summary in English: Heat wave: Mercury crosses 40 degrees in Chandigarh! Expect relief from April 13