ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਯਤਨਸ਼ੀਲ, ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਸ਼ੁਰੂ...
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁਖੀ ਭਗਵੰਤ ਮਾਨ ਸੂਬੇ ਦਾ ਚਿਹਰਾ ਸੁਧਾਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਇਸੇ ਦਿਸ਼ਾ ‘ਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਹੁਣ ‘ਮਿਸ਼ਨ ਸਾਂਝਾ ਜਲ ਤਲਾਬ’ ਤਹਿਤ ਸੂਬੇ ਦੇ ਪਿੰਡਾਂ ਵਿੱਚ ਛੱਪੜਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੋਰ ਕੀ ਦਿੱਤੀ ਜਾਣਕਾਰੀ...
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਮਗਨਰੇਗਾ ਸਕੀਮ ਤਹਿਤ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਸੂਬੇ ਵਿੱਚ ਕੁੱਲ 1862 ਤਾਲਾਬਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 1026 ਥਾਵਾਂ ਉੱਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਬਾਬਤ ਅੱਗੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਸਾਲ ਦੌਰਾਨ ਜਿੱਥੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਰਾਹੀਂ 883 ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ, ਉੱਥੇ ਹੀ ਮਗਨਰੇਗਾ ਸਕੀਮ ਤਹਿਤ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Big News: ਕਿਸਾਨਾਂ ਅਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ ਨਵੀਂ ਖੇਤੀਬਾੜੀ ਨੀਤੀ: CM
ਕੁੱਲ 1862 ਤਾਲਾਬਾਂ ਦੀ ਪਛਾਣ, 1026 ਥਾਵਾਂ 'ਤੇ ਕੰਮ ਸ਼ੁਰੂ
● ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਮਿਸ਼ਨ ਸਾਂਝਾ ਜਲ ਤਲਾਬ’ ਤਹਿਤ ਵਿਭਾਗ ਵੱਲੋਂ ਸੂਬੇ ਵਿੱਚ ਕੁੱਲ 1862 ਛੱਪੜਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1026 ਥਾਵਾਂ ’ਤੇ ਕੰਮ ਸ਼ੁਰੂ ਹੋ ਗਿਆ ਹੈ।
● ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 504 ਛੱਪੜਾਂ ਦੇ ਨਵੀਨੀਕਰਨ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਜਦੋਂਕਿ 522 ਥਾਵਾਂ ‘ਤੇ ਕੰਮ ਪ੍ਰਗਤੀ ਅਧੀਨ ਹੈ।
● ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਦੀ ਪ੍ਰਗਤੀ ਨੂੰ ਵਾਚਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਕਮਿਸ਼ਨਰ ਹਰ ਹਫ਼ਤੇ ਸਾਰੇ ਜ਼ਿਲ੍ਹਿਆਂ ਦੇ ਏ.ਡੀ.ਸੀਜ਼ ਨਾਲ ਵੀ.ਸੀ. ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਮੁਹਿੰਮ ਦੀ ਪ੍ਰਗਤੀ ਦਾ ਮਹੀਨਾਵਾਰ ਜਾਇਜ਼ਾ ਲਿਆ ਜਾ ਰਿਹਾ ਹੈ।
● ਅੱਗੇ ਉਨ੍ਹਾਂ ਦੱਸਿਆ ਕਿ ਤੇਜੀ ਨਾਲ ਤਲਾਬਾਂ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਛੋਟੇ-ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣ ਦਾ ਟੀਚਾ, ਕਿਸਾਨਾਂ ਲਈ ਅੰਤਰ-ਫਸਲੀ ਪ੍ਰਣਾਲੀ ਵਿਕਸਿਤ
ਹਰ ਜ਼ਿਲ੍ਹੇ 'ਚ 150 ਛੱਪੜਾਂ ਦੇ ਨਵੀਨੀਕਰਨ ਦਾ ਟੀਚਾ
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹੁਣ ਵਿਭਾਗ ਵੱਲੋਂ "ਮਿਸ਼ਨ ਸਾਂਝਾ ਜਲ ਤਾਲਾਬ" ਅਧੀਨ ਹਰ ਜ਼ਿਲ੍ਹੇ ਵਿੱਚ 150 ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਪ੍ਰਾਜੈਕਟ ਤਹਿਤ ਵੱਡੇ ਛੱਪੜਾਂ, ਜਿਨ੍ਹਾਂ ਦਾ ਖੇਤਰਫਲ ਘੱਟੋ-ਘੱਟ ਇੱਕ ਏਕੜ ਹੋਵੇ ਅਤੇ ਜਿਨ੍ਹਾਂ ਦੀ ਸਮਰੱਥਾ 10,000 ਘਣ ਮੀਟਰ ਪਾਣੀ ਰੱਖਣ ਦੀ ਸੱਮਰਥਾ ਹੋਵੇ, ਅਜਿਹੇ ਛੱਪੜ ਹੀ ਇਸ ਪ੍ਰਾਜੈਕਟ ਤਹਿਤ ਲਏ ਜਾਣ।
ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਟੀਚਾ
ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਲਏ ਗਏ ਛੱਪੜਾਂ ਦੇ ਆਲੇ-ਦੁਆਲੇ ਨਿੰਮ, ਬੋਹੜ ਅਤੇ ਪਿੱਪਲ ਦੇ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦਾ ਟੀਚਾ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੋ ਮਨਰੇਗਾ ਵਿਭਾਗ ਵੱਲੋਂ ਜਿੱਥੇ ਐੱਨ. ਐਮਐਮਐਸ ਅਤੇ ਏਰੀਆ ਅਫਸਰ ਮੋਬਾਈਲ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ, ਉਥੇ ਹੀ ਚੱਲ ਰਹੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਹਰ ਪ੍ਰੋਜੈਕਟ ਦੀ ਜੀਓ ਟੈਗਿੰਗ ਨੂੰ ਵੀ ਲਾਜ਼ਮੀ ਕੀਤਾ ਗਿਆ ਹੈ।
Summary in English: Hon'ble government in action mode, Punjab's ponds will soon be repaired, repair work on 'mission mode'