ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ 75ਵਾਂ ਆਜ਼ਾਦੀ ਦਿਹਾੜਾ ਬੜੇ ਉਤਸਾਹ ਭਰਪੂਰ ਮਾਹੌਲ ਵਿਚ ਮਨਾਇਆ ਗਿਆ।ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਰਾਸ਼ਟਰੀ ਝੰਡਾ ਫਹਿਰਾਇਆ ਅਤੇ ਨਮਨ ਕੀਤਾ।ਉਨ੍ਹਾਂ ਨੇ ਦੇਸ਼ ਭਗਤਾਂ ਅਤੇ ਸੂਰਵੀਰਾਂ ਨੂੰ ਯਾਦ ਕੀਤਾ ਜਿਨ੍ਹਾਂ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਯੋਧਿਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ।ਆਜ਼ਾਦੀ ਦਿਵਸ ਦਾ ਇਹ ਸਮਾਰੋਹ ’ਆਜ਼ਾਦੀ ਕਾ ਅੰਮਿ੍ਰਤ ਮਹੋਤਸਵ-75 ਵਰ੍ਹੇ ਆਜ਼ਾਦੀ ਦੇ’ ਸੰਕਲਪ ਨੂੰ ਸਮਰਪਿਤ ਸੀ।
ਆਪਣੇ ਸੰਬੋਧਨ ਵਿਚ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਸੰਸਥਾ ਵਿਕਾਸ ਯੋਜਨਾ ਤਹਿਤ ਅਸੀਂ ਯੂਨੀਵਰਸਿਟੀ ਦੇ ਸਿੱਖਿਆ ਕਾਰਜ ਅਤੇ ਆਧਾਰਭੂਤ ਢਾਂਚੇ ਨੂੰ ਬਹੁਤ ਵਿਉਂਤਬਧ ਢੰਗ ਨਾਲ ਵਿਕਸਤ ਕਰ ਰਹੇ ਹਾਂ।ਉਨ੍ਹਾਂ ਦੱਸਿਆ ਕਿ ਸਾਡੇ ਵਿਦਿਆਰਥੀ ਬਹੁਤ ਵਧੀਆ ਅਦਾਰਿਆਂ ਵਿਚ ਰੁਜ਼ਗਾਰ ਲਈ ਚੁਣੇ ਗਏ ਹਨ।ਉਨ੍ਹਾਂ ਨੇ ਯੂਨੀਵਰਸਿਟੀ ਵਿਖੇ ਕੁੱਤਿਆਂ ਦੀ ਖੋਜ ਸੰਬੰਧੀ ਚੱਲ ਰਹੇ ਕੇਂਦਰ ਅਤੇ ਮੱਛੀ ਪਾਲਣ ਸੰਬੰਧੀ ਸਮਰੱਥਾ ਉਸਾਰੀ ਸਾਧਨ ਕੇਂਦਰ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਅਸੀਂ ਪਸ਼ੂਧਨ, ਬੱਕਰੀਆਂ ਅਤੇ ਸੂਰਾਂ ਦੇ ਨਸਲ ਸੁਧਾਰ ਵਾਸਤੇ ਲਗਾਤਾਰ ਯਤਨ ਕਰ ਰਹੇ ਹਾਂ ਜਿਸ ਦਾ ਕਿ ਕਿਸਾਨਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ।ਉਨ੍ਹਾਂ ਕਿ੍ਰਸ਼ੀ ਵਿਗਿਆਨ ਕੇਂਦਰਾਂ ਵਿਖੇ ਪ੍ਰਾਸੈਸਿੰਗ ਸੰਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ ਜੋ ਕਿ ਕਿਸਾਨਾਂ ਲਈ ਬਹੁਤ ਫਾਇਦੇਮੰਦ ਸਾਬਿਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਟੈਲੀ-ਸਲਾਹਕਾਰ ਕੇਂਦਰ ਕਿਸਾਨਾਂ ਨੂੰ ਦੂਰ ਬੈਠਿਆਂ ਹੀ ਸਲਾਹ ਦੇਣ ਵਿਚ ਸਹਾਈ ਹੋਵੇਗਾ ਜਿਸ ਨਾਲ ਸਾਡੀਆਂ ਪਸਾਰ ਗਤੀਵਿਧੀਆਂ ਹੋਰ ਬਿਹਤਰ ਹੋਣਗੀਆਂ।ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਨੂੰ ਹਰਿਆ ਭਰਿਆ ਤੇ ਖੂਬਸੂਰਤ ਬਣਾਉਣ ਵਿਚ ਲੈਂਡਸਕੇਪਿੰਗ ਇਕਾਈ ਵਲੋਂ ਪਾਏ ਯੋਗਦਾਨ ਨੂੰ ਵੀ ਸਰਾਹਿਆ।ਡਾ. ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਗੱਲ ਲਈ ਪ੍ਰੇਰਿਆ ਕਿ ਉਹ ਸੰਸਥਾ ਦੀ ਬਿਹਤਰੀ ਵਾਸਤੇ ਹੋਰ ਉਪਰਾਲੇ ਕਰਨ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਕਾਰਪਸ ਫੰਡ ਵਿਚੋਂ ਅਸੀਂ ਵਿਦਿਆਰਥੀਆਂ ਦੀ ਖੋਜ ਵਾਸਤੇ ਵੀ ਯੋਗਦਾਨ ਦੇ ਸਕਦੇ ਹਾਂ।
ਉਪ-ਕੁਲਪਤੀ ਦੇ ਸੰਬੋਧਨ ਤੋਂ ਬਾਅਦ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਹੋਏ ਗੀਤ ਅਤੇ ਕਵਿਤਾਵਾਂ ਪੇਸ਼ ਕਰਕੇ ਵਿਦਿਆਰਥੀਆਂ ਨੇ ਸਮਾਗਮ ਨੂੰ ਸੰਗੀਤਮਈ ਢੰਗ ਨਾਲ ਦੇਸ਼ ਪਿਆਰ ਨਾਲ ਜੋੜ ਦਿੱਤਾ।
ਆਜ਼ਾਦੀ ਦਿਵਸ ਨੂੰ ਸਮਰਪਿਤ ਇਸ ਸਮਾਰੋਹ ਵਿਚ ਯੂਨੀਵਰਸਿਟੀ ਦੇ ਅਧਿਕਾਰੀਆਂ, ਵਿਭਾਗ ਮੁਖੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਾਰੇ ਸਮਾਰੋਹ ਦਾ ਪ੍ਰਬੰਧ ਡਾ. ਸਤਿਆਵਾਨ ਰਾਮਪਾਲ, ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਅਗਵਾਈ ਵਿਚ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ।
ਲੋਕ ਸੰਪਰਕ ਦਫਤਰ
ਨਿਰਦੇਸ਼ਾਲਾ ਵਿਦਿਆਰਥੀ ਭਲਾਈ ਅਤੇ ਮਿਲਖ ਅਫਸਰ
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ
Summary in English: Independence Day celebrated with joy and happiness at the Veterinary University (1)