ਦੇਸ਼ ਵਿੱਚ ਮਹਿੰਗਾਈ ਰੁੱਕਣ ਦਾ ਨਾਮ ਨਹੀਂ ਲੈ ਰਹੀ ਹੈ। ਇਸੀ ਲੜੀ ਵਿੱਚ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਵਾਧਾ ਹੋਇਆ ਹੈ। ਮਤਲਬ ਆਮ ਆਦਮੀ 'ਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਸੱਟ ਵੱਜਣਾ ਲਾਜ਼ਮੀ ਹੈ।
ਦੇਸ਼ ਵਿੱਚ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਮੁੜ 80-80 ਪੈਸੇ ਵਧ ਗਈਆਂ ਹਨ, ਜਿਸ ਨਾਲ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਤੇਲ ਕੀਮਤਾਂ ਵਿੱਚ ਅੱਠ ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋ ਗਿਆ ਹੈ। ਤੇਲ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੌਮੀ ਰਾਜਧਾਨੀ ’ਚ ਪੈਟ੍ਰੋਲ ਦੀ ਕੀਮਤ ਹੁਣ 103.41 ਰੁਪਏ ਜਦਕਿ ਡੀਜ਼ਲ ਦੀ ਕੀਮਤ 94.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਜਦਕਿ, ਪਹਿਲਾਂ ਪੈਟ੍ਰੋਲ ਤੇ ਡੀਜ਼ਲ ਦੀ ਕੀਮਤ ਕ੍ਰਮਵਾਰ 102.61 ਤੇ 93.87 ਰੁਪਏ ਪ੍ਰਤੀ ਲਿਟਰ ਸਨ। ਜ਼ਿਕਰਯੋਗ ਹੈ ਕਿ 22 ਮਾਰਚ ਮਗਰੋਂ ਤੇਲ ਕੀਮਤਾਂ ’ਚ ਵਾਧਾ ਸ਼ੁਰੂ ਹੋਣ ਤੋਂ ਬਾਅਦ ਇਹ ਹੁਣ ਤੱਕ ਦਾ 11ਵਾਂ ਵਾਧਾ ਹੈ।
ਦੱਸ ਦਈਏ ਕਿ ਇਸਤੋਂ ਪਹਿਲਾ 31 ਮਾਰਚ ਅਤੇ 1 ਅਪ੍ਰੈਲ ਨੂੰ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ। ਜਿਕਰਯੋਗ ਹੈ ਕਿ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ 13 ਦਿਨਾਂ 'ਚ 11ਵੀਂ ਵਾਰ ਪੈਟਰੋਲ-ਡੀਜ਼ਲ ਮਹਿੰਗਾ ਹੋਇਆ ਹੈ।
ਪ੍ਰਮੁੱਖ ਮਹਾਨਗਰਾਂ 'ਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ
ਪੈਟ੍ਰੋਲ - 103.41 ਰੁਪਏ ਪ੍ਰਤੀ ਲੀਟਰ
ਡੀਜ਼ਲ - 94.67 ਰੁਪਏ ਪ੍ਰਤੀ ਲੀਟਰ
ਨੋਇਡਾ
ਪੈਟ੍ਰੋਲ -102.48 ਰੁਪਏ ਪ੍ਰਤੀ ਲੀਟਰ
ਡੀਜ਼ਲ - 94.04 ਰੁਪਏ ਪ੍ਰਤੀ ਲੀਟਰ
ਮੁੰਬਈ
ਪੈਟ੍ਰੋਲ- 117.57 ਰੁਪਏ ਪ੍ਰਤੀ ਲੀਟਰ
ਡੀਜ਼ਲ - 101.79 ਰੁਪਏ ਪ੍ਰਤੀ ਲੀਟਰ
ਕੋਲਕਾਤਾ
ਪੈਟ੍ਰੋਲ - 112.19 ਰੁਪਏ ਪ੍ਰਤੀ ਲੀਟਰ
ਡੀਜ਼ਲ - 97.02 ਰੁਪਏ ਪ੍ਰਤੀ ਲੀਟਰ
ਚੇਨਈ
ਪੈਟ੍ਰੋਲ - 108.96 ਰੁਪਏ ਪ੍ਰਤੀ ਲੀਟਰ
ਡੀਜ਼ਲ - 99.04 ਰੁਪਏ ਪ੍ਰਤੀ ਲੀਟਰ
ਬੈਂਗਲੁਰੂ
ਪੈਟ੍ਰੋਲ - 108.99 ਰੁਪਏ ਪ੍ਰਤੀ ਲੀਟਰ
ਡੀਜ਼ਲ - 92.83 ਰੁਪਏ ਪ੍ਰਤੀ ਲੀਟਰ
ਭੋਪਾਲ
ਪੈਟ੍ਰੋਲ - 115.96 ਰੁਪਏ ਪ੍ਰਤੀ ਲੀਟਰ
ਡੀਜ਼ਲ - 99.10 ਰੁਪਏ ਪ੍ਰਤੀ ਲੀਟਰ
ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।
ਜਾਣੋ ਇਸ ਤਰ੍ਹਾਂ ਪੈਟ੍ਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ
ਤੁਸੀਂ ਇੱਕ SMS ਰਾਹੀਂ ਵੀ ਆਪਣੇ ਸ਼ਹਿਰ ਵਿੱਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਤੁਹਾਨੂੰ ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਕੋਡ ਮਿਲੇਗਾ।
ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਰਕੇ ਇਸਦਾ ਸਿੱਧਾ ਅਸਰ ਹੁਣ ਲੋਕਾਂ ਦੀਆਂ ਜੇਬਾਂ 'ਤੇ ਪੈਣ ਵਾਲਾ ਹੈ ਅਤੇ ਇਸ ਨਾਲ ਰਸੋਈ ਦਾ ਬਜਟ ਵੀ ਪ੍ਰਭਾਵਿਤ ਹੋ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੈਟ੍ਰੋਲ-ਡੀਜ਼ਲ, ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ: IARI ਪੂਸਾ ਵੱਲੋਂ ਐਡਵਾਈਜ਼ਰੀ ਜਾਰੀ! ਕਿਸਾਨਾਂ ਨੂੰ ਦਿੱਤੀਆਂ ਹਿਦਾਇਤਾਂ
Summary in English: Inflation continues to hit the common man! Petrol-diesel prices rise again!