Akal Takht Sahib, Amritsar: 75 ਸਾਲਾਂ ਬਾਅਦ ਪਹਿਲੀ ਵਾਰ ਦੇਸ਼ ਵੰਡ ਵਿੱਚ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾਂਜਲੀ ਦਿੱਤੀ ਜਾਵੇਗੀ। ਦੱਸ ਦੇਈਏ ਕਿ 16 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼ ਵੰਡ ਵਿੱਚ ਮਾਰੇ ਗਏ ਪੰਜਾਬੀਆਂ ਦੀ ਯਾਦ ਵਿੱਚ ਕੀਤੀ ਜਾ ਰਹੀ ਅਰਦਾਸ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਸਿੱਖ ਪੰਥ ਦੇ ਨਾਮ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਰੀ ਸੱਦੇ 'ਤੇ ਗੁਰਦੁਆਰਿਆਂ ਦੀ ਵੰਡ ਦੌਰਾਨ ਸ਼ਹੀਦ ਹੋਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਵਿਸ਼ਵ ਭਰ ਦੇ ਸਿੱਖਾਂ ਨੂੰ ਵਿਸ਼ੇਸ਼ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
Jathedar Giani Harpreet Singh Ji: ਦੇਸ਼ ਦੀ ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਇਸ ਵਾਰ ਅਕਾਲ ਤਖ਼ਤ ਵਿਖੇ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਸੰਬੰਧੀ 14 ਅਗਸਤ ਨੂੰ ਅਖੰਡ ਪਾਠ ਆਰੰਭੇ ਜਾਣਗੇ ਅਤੇ 16 ਅਗਸਤ ਨੂੰ ਸਮਾਪਤੀ ਮੌਕੇ ਸਮੂਹਿਕ ਅਰਦਾਸ ਕੀਤੀ ਜਾਵੇਗੀ। ਇਹ ਜਾਣਕਾਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਇਸ ਸੰਬੰਧੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਦੇਸ਼-ਵਿਦੇਸ਼ ਵਿੱਚ ਵਸਦੇ ਸਿਖਾਂ ਨੂੰ ਦੇਸ਼ ਵੰਡ ਵੇਲੇ ਮਾਰੇ ਗਏ ਪੰਜਾਬੀਆਂ ਦੀ ਯਾਦ 'ਚ 10 ਤੋਂ 16 ਅਗਸਤ ਤੱਕ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਲਈ ਕਿਹਾ ਹੈ।
ਇਸ ਦੌਰਾਨ ਉਨ੍ਹਾਂ ਨੇ 16 ਅਗਸਤ ਨੂੰ ਅਕਾਲ ਤਖ਼ਤ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੰਡ ਵੇਲੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਭਾਈਚਾਰੇ ਦੇ ਲੋਕ ਵੀ ਆਪਣੇ ਵਡੇਰਿਆਂ ਦੀ ਯਾਦ ਵਿੱਚ 10 ਤੋਂ 16 ਅਗਸਤ ਤੱਕ ਆਪਣੇ ਧਾਰਮਿਕ ਸਥਾਨਾਂ 'ਤੇ ਪ੍ਰਾਰਥਨਾ ਕਰਨ। ਦੇਸ਼ ਵੰਡ ਵੇਲੇ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੀ ਯਾਦ 'ਚ ਸਮੂਹਿਕ ਅਰਦਾਸ ਕਰਨ ਦੇ ਫੈਸਲੇ ਵੀ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਜਨਰਲ ਸਕੱਤਰ ਸਤੀਸ਼, ਵਿੱਤ ਸਕੱਤਰ ਹਰਜੀਤ ਸਰਕਾਰੀਆ, ਕਮਲ ਗਿੱਲ, ਹਰਜਿੰਦਰ ਕੌਰ ਕੰਗ, ਕਰਮਜੀਤ ਕੌਰ ਜੱਸਲ, ਹਿੰਦ-ਪਾਕਿ ਦੋਸਤੀ ਮੰਚ ਦੇ ਪ੍ਰਧਾਨ ਸਈਦਾ ਹਮੀਦ, ਜਨਰਲ ਸਕੱਤਰ ਸਤਨਾਮ ਮਾਣਕ, ਪ੍ਰਗਤੀਸ਼ੀਲ ਲੇਖਕ ਸੰਘ ਕੁਲ ਹਿੰਦ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਜੱਜ ਨੇ ਸਾਂਝੇ ਬਿਆਨ 'ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਔਰਤਾਂ ਬਣੀਆਂ ਸਵੈ-ਨਿਰਭਰ, ਹਰ ਮਹੀਨੇ 50 ਤੋਂ 60 ਹਜ਼ਾਰ ਰੁਪਏ ਦੀ ਬਚਤ
ਇਸੇ ਤਰ੍ਹਾਂ ਕੇਂਦਰੀ ਪੰਜਾਬੀ ਲੇਖਕ ਸਭ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਨਾਟਕਕਾਰ ਕੇਵਲ ਧਾਲੀਵਾਲ, ਡਾ. ਆਤਮ ਰੰਧਾਵਾ, ਡਾ. ਇਕਬਾਲ ਕੌਰ ਸੌਂਧ, ਹਰਜੀਤ ਸੰਧੂ ਸਮੇਤ ਕਈ ਆਗੂਆਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਹੈ।
Summary in English: Jathedar's message to the Sikh community, tribute will be paid to the Punjabis who were killed during the partition of the country